Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸ਼ਕਾਲਾ ਪਿੰਡ ਦੇ ਨਵੇਂ ਫੀਡਰ ਦੀ ਸ਼ੁਰੂਆਤ ਕੀਤੀ

5 Dariya News

5 Dariya News

5 Dariya News

ਸ੍ਰੀ ਹਰਗੋਬਿੰਦਪੁਰ/ਬਟਾਲਾ , 15 Jun 2020

Last updated on: Jun 15, 2020, 00:00 IST

ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਅਤੇ ਘਰੇਲੂ ਖਪਤਕਾਰਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਪਾਵਰਕਾਮ ਵਲੋਂ ਬਿਜਲੀ ਦੀਆਂ ਲਾਈਨਾਂ ਨੂੰ ਦਰੁਸਤ ਕਰਨ ਦੇ ਨਾਲ ਬਿਜਲੀਘਰਾਂ ਨੂੰ ਵੀ ਅਪਗਰੇਡ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਅੱਜ ਬਿਜਲੀ ਘਰ ਸ੍ਰੀ ਹਰਗੋਬਿੰਦਪੁਰ ਵਿਖੇ ਸ਼ਕਾਲਾ ਪਿੰਡ ਦੇ ਨਵੇਂ ਫੀਡਰ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਵਿਧਾਇਕ ਸ. ਲਾਡੀ ਨੇ ਕਿਹਾ ਕਿ ਪਹਿਲਾਂ ਪਿੰਡ ਸ਼ਕਾਲਾ ਅਤੇ ਮਚਰਾਵਾਂ ਪਿੰਡਾਂ ਦਾ ਫੀਡਰ ਇਕੱਠਾ ਹੋਣ ਕਰਕੇ ਬਿਜਲੀ ਦਾ ਵੱਧ ਲੋਡ ਸੀ ਜਿਸ ਕਾਰਨ ਬਿਜਲੀ ਸਪਲਾਈ ਵਿੱਚ ਤਕਨੀਕੀ ਖਰਾਬੀਆਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਸ਼ਕਾਲਾ ਫੀਡਰ ਨਵਾਂ ਸ਼ੁਰੂ ਹੋਣ ਨਾਲ ਮਚਰਾਵਾਂ ਫੀਡਰ ਤੋਂ ਵੀ ਲੋਡ ਘੱਟ ਗਿਆ ਹੈ ਅਤੇ ਦੋਵਾਂ ਫੀਡਰਾਂ ਦੀ ਸਪਲਾਈ ਹੁਣ ਬੇਹਤਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇਗੀ ਉਥੇ ਘਰੇਲੂ ਖਪਤਕਾਰਾਂ ਨੂੰ ਵੀ ਇਸਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਪਾਵਰਕਾਮ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Balwinder Singh Laddi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD