Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲਾ ਪੱਧਰ ਤੇ ਡਿਪਟੀ ਕਮਿਸ਼ਨਰ ਨੇ ਮਿਸ਼ਨ ਫਤਿਹ ਅਧੀਨ ਕਰੋਨਾ ਯੋਧਿਆਂ ਨੂੰ ਕੀਤਾ ਸਨਮਾਨਿਤ

ਵੱਧ ਤੋਂ ਵੱਧ ਕੋਵਾ ਐਪ ਡਾਊਂਨਲੋਡ ਕਰਨ ਲਈ ਕੀਤਾ ਪ੍ਰੇਰਿਤ, ਕਰੋਨਾ ਯੋਧਿਆਂ ਨੂੰ ਮਿਸ਼ਨ ਫਤਿਹ ਦੇ ਬੈਜ ਲਗਾ ਕੇ ਕੀਤਾ ਸਨਮਾਨਤ

5 Dariya News

5 Dariya News

5 Dariya News

ਪਠਾਨਕੋਟ , 15 Jun 2020

Last updated on: Jun 15, 2020, 00:00 IST

ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ ਮਿਸ਼ਨ ਫਤਿਹ ਅਧੀਨ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿੱਖੇ ਵੱਡੇ ਮੀਟਿੰਗ ਹਾਲ ਵਿੱਚ ਇੱਕ ਸਨਮਾਣ ਸਮਾਰੋਹ ਕੋਵਿਡ-19 ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਕੀਤਾ ਗਿਆ। ਸਮਾਰੋਹ ਵਿੱਚ 20 ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ, 20 ਸਫਾਈ ਕਰਮਚਾਰੀਆਂ ਅਤੇ 20 ਸਿਹਤ ਵਿਭਾਗ ਦੇ ਡਾਕਟਰ ਅਤੇ ਹੋਰ ਸਟਾਫ ਨੂੰ ਸੱਦਾ ਦਿੱਤਾ ਗਿਆ ਸੀ। ਸਮਾਰੋਹ ਵਿੱਚ ਬੈਠਣ ਦੀ ਵਿਵਸਥਾ ਸੋਸਲ ਡਿਸਟੈਂਸ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਸੀ। ਇਸ ਮੋਕੇ ਤੇ ਸਮਾਰੋਹ ਵਿੱਚ ਸਾਮਲ ਹੋਣ ਵਾਲੇ ਹਰੇਕ ਕਰਮਚਾਰੀ ਅਧਿਕਾਰੀ ਦਾ ਟੈਮਪਰੇਚਰ ਚੈਕ ਕੀਤਾ ਗਿਆ ਅਤੇ ਸੈਨੀਟਾਈਜ ਕੀਤਾ ਗਿਆ । ਇਸ ਸਮਾਰੋਹ ਵਿੱਚ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸ੍ਰੀ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ । ਇਨਾਂ ਤੋਂ ਇਲਾਵਾ ਸਮਾਰੋਹ ਵਿੱਚ ਸਰਵਸ੍ਰੀ ਸੁਰਿੰਦਰ ਸਿੰਘ ਵਧੀਕ ਕਮਿਸਨਰ ਨਗਰ ਨਿਗਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਮਨੋਜ ਸਰਮਾ ਐਸ.ਪੀ. ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।ਇਸ ਮੋਕੇ ਤੇ ਸਭ ਤੋਂ ਪਹਿਲਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸ੍ਰੀ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ ਵੱਲੋਂ ਸਿਹਤ ਵਿਭਾਗ ਦੇ ਐਸ.ਐਮ.ਓੁਜ, ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੂੰ ਜੋ ਪਿਛਲੇ ਕਰੀਬ 85 ਦਿਨਾਂ ਤੋਂ ਕਰੋਨਾ ਵਾਈਰਸ ਦੇ ਚਲਦਿਆਂ ਆਪਣੀਆਂ ਸੇਵਾਵਾਂ ਇਮਾਨਦਾਰੀ ਨਾਲ ਨਿਭਾਉਂਣ ਤੇ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਬੈਜ ਲਗਾ ਕੇ ਸਨਮਾਨਤ ਕੀਤਾ ਗਿਆ।

ਸੰਬੋਧਨ ਦੋਰਾਨ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਤੇ ਰੋਸਨੀ ਪਾਈ ਅਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫਰੰਟ ਲਾਈਨ ਤੇ ਖੜ ਕੇ ਕੋਵਿਡ-19 ਦੋਰਾਨ ਅਪਣੀ ਡਿਊਟੀ ਨਿਭਾਉਂਣ ਵਾਲਾ ਹਰੇਕ ਕਰਮਚਾਰੀ ਕਰੋਨਾ ਯੋਧਾ ਹੈ ਅਤੇ ਹੁਣ ਮਿਸ਼ਨ ਫਤਿਹ ਅਧੀਨ ਹਰੇਕ ਵਿਅਕਤੀ ਨੂੰ ਉਪਰਾਲਾ ਕਰਨਾ ਹੈ ਕਿ ਉਹ ਮਿਸ਼ਨ ਫਤਿਹ ਦਾ ਹਿੱਸਾ ਬਣੇ ਲੋਕਾਂ ਨੂੰ ਜਾਗਰੁਕ ਕਰੇ ਅਤੇ ਉਨਾਂ ਦੇ ਮੋਬਾਇਲ ਫੋਨ ਵਿੱਚ ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਯੋਧਾ ਬਣੇ। ਉਨਾਂ ਕਿਹਾ ਕਿ ਅੱਜ ਜੋ ਸਮਾਰੋਹ ਕੀਤਾ ਗਿਆ ਹੈ ਇਸ ਸਮਾਰੋਹ ਦੋਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਆਦਾ ਲੋਕਾਂ ਦਾ ਇਕੱਠ ਨਹੀਂ ਕੀਤਾ ਜਾਣਾ ਸੀ ਇਸ ਲਈ ਕੇਵਲ ਉਨੀ ਹੀ ਸੰਖਿਆ ਵਿੱਚ ਕਰੋਨਾ ਯੋਧਿਆਂ ਨੂੰ ਬੁਲਾਇਆ ਗਿਆ ਜਿਨਿਆਂ ਨੂੰ ਇੱਕ ਗਜ ਦੀ ਦੂਰੀ ਤੇ ਬੈਠਾਇਆ ਜਾ ਸਕਦਾ ਸੀ। ਉਨਾਂ ਕਿਹਾ ਕਿ ਭਵਿੱਖ ਵਿੱਚ ਹੋਰ ਵੀ ਕਰੋਨਾ ਯੋਧਿਆਂ ਨੂੰ ਮਿਸ਼ਨ ਫਤਿਹ ਅਧੀਨ ਸਨਮਾਨਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਆਉਂਣ ਵਾਲੇ ਹਰੇਕ ਦਿਨ ਦੇ ਲਈ ਵੱਖ ਵੱਖ ਵਿਭਾਗਾਂ ਲਈ ਪ੍ਰੋਗਰਾਮ ਉਲੀਕਿਆ ਹੈ ਜਿਸ ਅਧੀਨ ਲੋਕਾਂ ਵਿੱਚ ਮਿਸ਼ਨ ਫਤਿਹ ਅਧੀਨ ਜਾਗਰੁਕਤਾ ਫੈਲਾਈ ਜਾਵੇਗੀ ਤਾਂ ਜੋ ਹਰੇਕ ਨਾਗਰਿਕ ਜਾਗਰੁਕ ਹੋਵੇ ਅਤੇ ਪੰਜਾਬ ਨੂੰ ਕਰੋਨਾ ਮੁਕਤ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।

 

Tags: DC Pathankot , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD