Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਛੰਨੀ ਮੁਕੀਮਪੁਰ ਨਲਵਾ ਨਹਿਰ ਉੱਤੇ ਬਣਨ ਵਾਲੇ ਪੁੱਲ ਅਤੇ ਤਿੰਨ ਕਿਲੋਮੀਟਰ ਸੜਕ ਦਾ ਵਿਧਾਇਕ ਅਮਿਤ ਵਿਜ ਨੇ ਰੱਖਿਆ ਨੀਂਵ ਪੱਥਰ

ਖੇਤਰ ਨਿਵਾਸੀਆਂ ਦੀ 70 ਸਾਲ ਪੁਰਾਣੀ ਸਮੱਸਿਆ ਹੋਈ ਹੱਲ , ਕਰੀਬ 40 ਪਿੰਡਾਂ ਨੂੰ ਹੋਵੇਗਾ ਲਾਭ - ਅਮਿਤ ਵਿਜ ਵਿਧਾਇਕ ਪਠਾਨਕੋਟ

Web Admin

Web Admin

5 Dariya News

ਪਠਾਨਕੋਟ , 15 Jun 2020

Last updated on: Jun 15, 2020, 00:00 IST

ਵਿਧਾਨ ਸਭਾ ਹਲਕਾ ਪਠਾਨਕੋਟ  ਦੇ ਅਧੀਨ ਆਉਂਦੇ ਪਿੰਡ ਛੰਨੀ ਮੁਕੀਮ ਦੇ ਨਜਦੀਕ ਨਲਵਾ ਨਹਿਰ ਤੇ ਅੱਜ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਵਿਧਾਇਕ ਸ੍ਰੀ ਅਮਿਤ ਵਿਜ ਵਲੋਂ ਪੁੱਲ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ ।ਲੋਕ ਨਿਰਮਾਣ ਵਿਭਾਗ ਵੱਲੋਂ ਕਰੀਬ ਸਾਢੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਇਸ ਪੁੱਲ ਅਤੇ ਤਿੰਨ ਕਿਲੋਮੀਟਰ ਦੀ ਸੜਕ ਉੱਤੇ ਵਿਧਾਇਕ ਅਮਿਤ ਵਿਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਲੋਕ ਨਿਰਮਾਣ ਵਿਭਾਗ ਮੰਤਰੀ ਸ੍ਰੀ ਵਿਜੈ ਸਿੰਗਲਾ  ਅਤੇ ਖ਼ਜ਼ਾਨਾ-ਮੰਤਰੀ ਮਨਪ੍ਰੀਤ ਸਿੰਘ  ਬਾਦਲ ਦਾ ਧੰਨਵਾਦ ਕੀਤਾ। ਸ੍ਰੀ ਅਮਿਤ ਵਿੱਜ ਨੇ ਕਿਹਾ ਕਿ ਇਨਾਂ ਦੇ ਉਪਰਾਲਿਆਂ ਸਦਕਾ ਹੀ ਇਸ ਖੇਤਰ ਦੀ ਕਰੀਬ 70 ਸਾਲ ਪੂਰਾਣੀ ਸਮੱਸਿਆ ਦਾ ਹੱਲ ਹੋਇਆ ਹੈ। ਉਨਾਂ ਦੱਸਿਆ ਕਿ ਨਲਵਾ ਨਹਿਰ ਉੱਤੇ ਪੈਂਟੂਨ ਪੁੱਲ ਪਾਇਆ ਗਿਆ ਹੈ ਪਰ ਮਾਨਸੂਨ  ਦੇ ਦਿਨਾਂ ਵਿੱਚ ਇਸ ਪੁੱਲ ਨੂੰ ਉਠਾ ਲਿਆ ਜਾਂਦਾ ਹੈ , ਅਜਿਹਾ ਕਰਨ ਤੇ ਇਹ ਖੇਤਰ ਪਠਾਨਕੋਟ ਨਾਲੋ ਕੱਟ ਜਾਂਦਾ ਸੀ। ਉਨਾਂ ਕਿਹਾ ਕਿ ਪੁਲ ਦਾ ਨਿਰਮਾਣ ਹੋਣ ਨਾਲ ਕਰੀਬ 15 ਕਿਲੋਮੀਟਰ ਦਾ ਲੋਕਾਂ ਦਾ ਸਫਰ ਘੱਟ ਹੋਵੇਗਾ। ਉਥੇ ਹੀ ਦੀਨਾਨਗਰ ਅਤੇ ਬਾਰਠ ਸਾਹਿਬ ਜਾਣ ਲਈ ਵੀ ਲੋਕਾਂ ਨੂੰ ਅਸਾਨੀ ਹੋਵੇਗੀ ।  ਵਿਧਾਇਕ ਅਮਿਤ ਵਿਜ ਨੇ ਖੇਤਰ ਨਿਵਾਸੀਆਂ ਨੂੰ ਪੁੱਲ ਉਸਾਰੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਪੁੱਲ  ਦੇ ਨਾਲ ਲੱਗਭਗ ਤਿੰਨ ਕਿਲੋਮੀਟਰ ਸੜਕ ਵੀ ਬਣਾਈ ਜਾਵੇਗੀ । ਜਿਸਦਾ ਸਿੱਧਾ ਫਾਇਦਾ ਲੱਗਭਗ 40 ਪਿੰਡਾਂ ਨੂੰ ਹੋਵੇਗਾ । ਇਸ ਮੋਕੇ ਤੇ ਉਨਾਂ ਕਿਹਾ ਕਿ ਉਨਾਂ ਦਾ ਇੱਕ ਹੀ ਉਦੇਸ਼ ਹੈ ਕਿ ਖੇਤਰ ਨਿਵਾਸੀਆਂ  ਦੇ ਸਾਹਮਣੇ ਆਉਂਦੀ ਮੁੱਢਲੀਆਂ ਪਰੇਸ਼ਾਨੀਆਂ ਦਾ ਹੱਲ ਕੀਤਾ ਜਾਵੇਗਾ ।  ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਵੀ ਉਹ ਧੰਨਵਾਦ ਕਰਦੇ ਹਨ ਕਿਉਕਿ ਉਨਾਂ ਵੱਲੋਂ ਇਸ ਖੇਤਰ ਦੀ ਸਮੱਸਿਆ ਉਨਾਂ ਨੇ ਉਨਾਂ  ਦੇ  ਸਾਹਮਣੇ ਰੱਖੀ ਅਤੇ ਸਮੱਸਿਆ ਨੂੰ ਹੱਲ ਵੀ ਕਰਵਾਇਆ। ਇਸ ਮੋਕੇ ਤੇ ਪੁੱਲ ਦੀ ਉਸਾਰੀ  ਦਾ ਕਾਰਜ ਸ਼ੁਰੂ ਹੋਣ ਤੇ ਲੋਕਾਂ ਵੱੋਲੋਂ ਵਿਧਾਇਕ ਅਮਿਤ ਵਿਜ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ. ਨਰੇਸ਼ ਕੁਮਾਰ, ਸਹਾਇਕ ਇੰਜਿ. ਰਾਜਿੰਦਰ ਕੁਮਾਰ, ਮੰਦੀਪ ਸਿੰਘ,ਆਸ਼ੀਸ਼ ਵਿਜ, ਸਰਪੰਚ ਐਚ ਰਾਜ,  ਜਗਦੀਸ਼, ਵਿਨੋਦ, ਸ਼ਕਤੀ ਸਿੰਘ, ਬੋਧ ਰਾਜ,  ਸਵਰਣ ਸਿੰਘ, ਮਨੋਹਰ ਲਾਲ ,ਜੱਸੀ, ਟਿੱਕਾ,ਸੁਖਦੇਵ ਤੋਂ ਇਲਾਵਾ ਹੋਰ ਵੀ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD