Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਵਰਿੰਦਰ ਸ਼ਰਮਾ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕਿਹਾ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਰਹੇਗੀ ਪਹਿਲ

Web Admin

Web Admin

5 Dariya News

ਲੁਧਿਆਣਾ , 15 Jun 2020

Last updated on: Jun 15, 2020, 00:00 IST

ਅੱਜ 2009 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਿੰਦਰ ਸ਼ਰਮਾ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਚਾਰਜ ਲਿਆ। ਚਾਰਜ ਛੱਡਣ ਵਾਲੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਉਨ੍ਹਾਂ ਨੂੰ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਜਲੰਧਰ, ਮਾਨਸਾ ਦੇ ਡਿਪਟੀ ਕਮਿਸ਼ਨਰ ਰਹਿਣ ਦੇ ਨਾਲ-ਨਾਲ ਬਠਿੰਡਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸਾਸ਼ਕ ਵਜੋਂ ਅਤੇ ਹੋਰ ਅਹਿਮ ਪ੍ਰਸਾਸ਼ਕੀ ਅਹੁਦਿਆਂ 'ਤੇ ਵੀ ਸੇਵਾਵਾਂ ਨਿਭਾਅ ਚੁੱਕੇ ਹਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਉਹਨਾਂ ਦੀ ਪਹਿਲੀ ਜਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ 19, ਵਿਕਾਸ ਪ੍ਰੋਜੈਕਟਾਂ, ਟ੍ਰੈਫਿਕ, ਵਾਤਾਵਰਣ, ਸਿਹਤ, ਸਿੱਖਿਆ, ਔਰਤਾਂ, ਬੱਚਿਆਂ ਅਤੇ ਸੀਨੀਅਰ ਸਿਟੀਜ਼ਨ ਦੀ ਸੁਰੱਖਿਆ ਅਤੇ ਹੋਰ ਖੇਤਰਾਂ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਲੁਧਿਆਣਾ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।ਕੋਵਿਡ 19 ਦੇ ਪ੍ਰਕੋਪ ਬਾਰੇ ਅਗਾਹ ਕਰਦਿਆਂ ਸ੍ਰੀ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਨੂੰ ਅਤੇ ਹੋਰਾਂ ਨੂੰ ਇਸ ਬਿਮਾਰੀ ਤੋਂ ਬਚਾ ਕੇ ਰੱਖਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਵਿਕਾਸ ਲਈ ਇੱਕ ਟੀਮ ਦੀ ਤਰ੍ਹਾਂ ਕੰਮ ਕਰਨ।ਪਹਿਲੇ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਹਨਾਂ ਇੱਥੋਂ ਬਹੁਤ ਕੁਝ ਸਿੱਖਿਆ ਹੈ, ਜੋ ਉਨ੍ਹਾਂ ਦੇ ਭਵਿੱਖ ਵਿੱਚ ਬਹੁਤ ਜਿਆਦਾ ਕੰਮ ਆਵੇਗਾ। ਇਸ ਮੌਕੇ ਸ੍ਰੀਮਤੀ ਅੰਮ੍ਰਿਤ ਸਿੰਘ, ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰ. ਅਮਰਜੀਤ ਸਿੰਘ ਬੈਂਸ, ਸ੍ਰ. ਜਸਪਾਲ ਸਿੰਘ ਗਿੱਲ (ਚਾਰੇ ਵਧੀਕ ਡਿਪਟੀ ਕਮਿਸ਼ਨਰ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Ludhaiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD