Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਵੱਲੋਂ 'ਮਿਸ਼ਨ ਫਤਹਿ' ਦੀ ਪ੍ਰਗਤੀ ਦਾ ਜਾਇਜ਼ਾ

ਲੋਕ ਹਿੱਤ ਮੁਹਿੰਮ ਨੂੰ ਸਫ਼ਲ ਕਰਨ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ-ਵਰਿੰਦਰ ਸ਼ਰਮਾ

Web Admin

Web Admin

5 Dariya News

ਲੁਧਿਆਣਾ , 15 Jun 2020

Last updated on: Jun 15, 2020, 00:00 IST

ਜ਼ਿਲ੍ਹਾ ਲੁਧਿਆਣਾ 'ਚ ਮਿਸ਼ਨ ਫ਼ਹਿਤ ਤਹਿਤ ਕੋਵਿਡ 19 ਤੋਂ ਬਚਾਅ ਲਈ ਅਤੇ ਸੁਰੱਖਿਆ ਲਈ ਜ਼ਰੂਰੀ ਉਪਾਵਾਂ ਸਬੰਧੀ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇਕ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੀ ਪ੍ਰਗਤੀ ਦਾ ਅੱਜ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਇਜ਼ਾ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਵੱਖ-ਵੱਖ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ 'ਕੋਰੋਨਾ ਵਾਰੀਅਰਜ਼' ਦੇ ਬੈਜ ਵੀ ਲਗਾਏ।ਬੀਤੇ ਦਿਨੀਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਕੀਤੇ ਜਾ ਰਹੇ ਕਾਰਜਾਂ ਬਾਰੇ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਸਪਤਾਹਿਕ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾ ਰਹੀ ਹੈ। ਕੋਰੋਨਾ ਯੋਧਿਆਂ ਵੱਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ 'ਤੇ ਅਪਲੋਡ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ। 

ਇਨ੍ਹਾਂ ਕੋਰੋਨਾ ਯੋਧਿਆਂ ਵਿੱਚ ਪ੍ਰਸ਼ਾਸਨਿਕ, ਪੁਲਿਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਸਫ਼ਾਈ ਵਰਕਰ, ਜੀ ਓ ਜੀਜ਼, ਸਰਪੰਚ, ਸਵੈ ਸੇਵੀ ਸੰਗਠਨ ਆਦਿ ਸ਼ਾਮਿਲ ਹੋਣਗੇ। ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾਵੇਗਾ। 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। 18 ਜੂਨ ਨੂੰ ਜ਼ਿਲ੍ਹੇ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਕੌਂਸਲਾਂ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ 'ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ 'ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ।ਉਨ੍ਹਾਂ ਅੱਗੇ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ 'ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ। ਸ੍ਰੀ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫ਼ਲ ਕਰਨ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਬਿਮਾਰੀ ਤੋਂ ਖੁਦ ਵੀ ਬਚਣ ਅਤੇ ਹੋਰਾਂ ਨੂੰ ਵੀ ਬਚਾਉਣ ਲਈ ਸਹਿਯੋਗ ਕਰਨ। ਇਸ ਮੌਕੇ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ (ਤਬਦੀਲ ਹੋਏ ਡਿਪਟੀ ਕਮਿਸ਼ਨਰ) ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Ludhaiana , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD