Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਦੇ ਤਿੰਨ ਮੁਲਾਜ਼ਮ ਰਿਸ਼ਵਤ ਦੇ ਕੇਸ ਵਿੱਚ ਚੜ੍ਹੇ ਵਿਜੀਲੈਂਸ ਅੜਿੱਕੇ

ਫਰਜੀ ਅੰਗਹੀਣ ਸਰਟੀਫਿਕੇਟ, ਝੂਠੀਆਂ ਡੋਪ ਟੈਸਟ ਰਿਪੋਰਟਾਂ ਅਤੇ ਐਮ.ਐਲ.ਆਰ. ਵਿੱਚ ਹੇਰਾਫੇਰੀ ਕਰਕੇ ਮੋਟੀ ਰਕਮ ਵਸੂਲਦੇ ਸਨ ਤਿੰਨੋ

5 Dariya News

5 Dariya News

5 Dariya News

ਮਾਨਸਾ , 16 Jun 2020

Last updated on: Jun 16, 2020, 00:00 IST

ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਬੀ.ਕੇ.ਉੱਪਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਬਠਿੰਡਾ ਸ਼੍ਰੀ ਪਰਮਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਵਿਜੀਲੈਂਸ ਦੀ ਟੀਮ ਵੱਲੋਂ ਲੈਬ ਟੈਕਨੀਸ਼ੀਅਨ ਵਿਜੇ ਕੁਮਾਰ, ਫਾਰਮਾਸਿਸਟ ਦਰਸ਼ਨ ਸਿੰਘ ਅਤੇ ਐਫ.ਐਲ.ਓ. ਤੇਜਿੰਦਰਪਾਲ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਰੁੱਧ ਅਧੀਨ ਧਾਰਾ 420, 465, 467, 468, 120-ਬੀ ਆਈ.ਪੀ.ਸੀ. 7, 13 (1) (ਏ) ਪੀ.ਸੀ.ਐਕਟ 1988 ਐਜ ਅਮੈਂਡਿਡ ਬਾਏ ਪੀ.ਸੀ. ਐਕਟ 2018 ਤਹਿਤ ਮੁੱਕਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਲੋਕਾਂ ਨੂੰ ਫਰਜ਼ੀ ਅੰਗਹੀਣ ਸਰਟੀਫਿਕੇਟ ਜਾਰੀ ਕਰਵਾਉਣ, ਝੂਠੀਆਂ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਅਤੇ ਐਮ.ਐਲ. ਆਰਜ ਵਿੱਚ ਹੇਰਾਫੇਰੀ ਕਰਕੇ ਸੱਟਾਂ ਦੀ ਕਿਸਮ ਵਿੱਚ ਬਦਲਾਅ ਕਰਕੇ ਰਿਸ਼ਵਤ ਵਜੋਂ ਮੋਟੀ ਰਕਮ ਵਸੂਲ ਕਰਦੇ ਸਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਬਠਿੰਡਾ ਸ਼੍ਰੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੇ ਕੁਝ ਪ੍ਰਾਈਵੇਟ ਹਸਪਤਾਲਾਂ ਦੇ ਮਾਲਕਾਂ, ਡਾਕਟਰਾਂ ਅਤੇ ਸਰਕਾਰੀ ਡਾਕਟਰਾਂ ਨਾਲ ਤਾਲਮੇਲ ਬਣਾਇਆ ਹੋਇਆ ਸੀ ਜੋ ਮਰੀਜ਼ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਲਈ ਆਉਂਦੇ ਸਨ, ਉਨ੍ਹਾਂ ਵਿੱਚੋਂ ਕੁਝ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ਰੈਫਰ ਕਰਵਾ ਦਿੰਦੇ ਸਨ ਅਤੇ ਇਸ ਦੇ ਇਵਜ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਮਾਲਕਾਂ ਪਾਸੋਂ ਰਿਸ਼ਵਤ ਹਾਸਿਲ ਕਰਕੇ ਆਪਸ ਵਿੱਚ ਵੰਡ ਲੈਂਦੇ ਸਨ।ਸ਼੍ਰੀ ਵਿਰਕ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਕੁਝ ਚਹੇਤੇ ਡਾਕਟਰਾਂ ਨਾਲ ਮਿਲ ਕੇ ਆਯੂਸ਼ਮਾਨ ਭਾਰਤ ਜਨ ਸਵਾਸਥ ਯੋਜਨਾ ਤਹਿਤ ਜੋ ਮਰੀਜਾਂ ਦੇ ਕੇਸ ਸਿਵਲ ਹਸਪਤਾਲ ਮਾਨਸਾ ਵਿੱਚੋਂ ਪ੍ਰਾਈਵੇਟ ਹਸਪਤਾਲਾਂ ਨੂੰ ਇਲਾਜ਼ ਲਈ ਰੈਫਰ ਕੀਤੇ ਜਾਂਦੇ ਸਨ, ਉਨ੍ਹਾਂ ਕੇਸਾਂ ਵਿੱਚੋ ਵੀ ਵੱਡੇ ਪੱਧਰ 'ਤੇ ਰਿਸ਼ਵਤ ਹਾਸਲ ਕਰਦੇ ਸਨ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਕਰਵਾਉਣ ਲਈ ਆਏ ਵਿਅਕਤੀਆਂ ਵਿੱਚੋਂ ਜਿਨ੍ਹਾਂ ਵਿਅਕਤੀਆਂ ਦੇ ਨਤੀਜੇ ਪਾਜ਼ਿਟੀਵ ਆਉਂਦੇ ਸਨ, ਉਨ੍ਹਾਂ ਪਾਸੋਂ ਕਰੀਬ 10,000/- ਰੁਪਏ ਪ੍ਰਤੀ ਵਿਅਕਤੀ ਰਿਸ਼ਵਤ ਵਜੋਂ ਹਾਸਲ ਕਰਕੇ ਡੋਪ ਟੈਸਟ ਦਾ ਪੋਜ਼ਿਟੀਵ ਨਤੀਜਾ ਬਦਲ ਕੇ ਨੈਗੇਟਿਵ ਕਰ ਦਿੱਤਾ ਜਾਂਦਾ ਸੀ।ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਾਲ ਕਈ ਨਸ਼ੇੜੀ ਵਿਅਕਤੀ ਵੀ ਅਸਲਾ ਲਾਇਸੰਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਿੱਚ ਸਫ਼ਲ ਹੋ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਕਈ ਅਧਿਕਾਰੀ ਤੇ ਕਰਮਚਾਰੀ ਜੋ ਨਸ਼ਿਆਂ ਦੇ ਆਦੀ ਹੋ ਚੁੱਕੇ ਸਨ, ਉਹ ਵੀ ਰਿਸ਼ਵਤ ਦੇ ਕੇ ਡੋਪ ਟੈਸਟ ਵਿੱਚ ਪਾਸ ਹੋ ਜਾਂਦੇ ਸਨ। ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਲੜਾਈ-ਝਗੜੇ ਕਾਰਨ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਲੋਕਾਂ ਪਾਸੋਂ ਡਾਕਟਰਾਂ ਦੀ ਮਿਲੀਭੁਗਤ ਨਾਲ ਰਿਸ਼ਵਤ ਹਾਸਲ ਕਰਕੇ ਸੱਟ ਦੀ ਕਿਸਮ ਵੀ ਬਦਲ ਦਿੱਤੀ ਜਾਂਦੀ ਸੀ।

 

Tags: Vigilance Bureau , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD