Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵੀਂ ਉਡਾਣ ਤਹਿਤ ਕੋਰੋਨਾ ਸਮੇਂ ਦੌਰਾਨ ਵਿਦਿਆਰਥੀਆਂ ਤੱਕ ਵਿੱਦਿਆ ਪਹੁੰਚਾਉਣ ਵਾਲੇ ਅਧਿਆਪਕਾਂ ਦਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵੱਲੋਂ ਸਨਮਾਨ

ਜੇਕਰ ਮੈ ਇੱਕ ਆਈ ਏ ਐੱਸ ਨਾ ਹੁੰਦਾ ਤਾਂ ਇੱਕ ਅਧਿਆਪਕ ਹੁੰਦਾ- ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਫ਼ਿਰੋਜ਼ਪੁਰ , 16 Jun 2020

Last updated on: Jun 16, 2020, 00:00 IST

ਅਧਿਆਪਕ ਉਹ ਹੁੰਦਾ ਹੈ ਜੋ ਬਿਨਾਂ ਕਿਸੇ ਲਾਲਚ ਦੇ ਅਪਣਾ ਕੰਮ ਪੂਰੀ ਤਨਦੇਹੀ ਨਾਲ ਕਰਦਾ ਹੈ ਅਤੇ ਉਸ ਦੀਵੇ ਵਾਂਗ ਹੁੰਦਾ ਹੈ ਜਿਹੜਾ ਕਈ ਦੀਵਿਆਂ ਨੂੰ ਰੌਸ਼ਨ ਕਰਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸੋਮਵਾਰ ਨੂੰ ਅਧਿਆਪਕਾ ਦੇ ਸਨਮਾਨ ਲਈ ਰੱਖੇ ਸਮਾਗਮ ਮੌਕੇ ਕੀਤਾ।ਆਪਣੀਆਂ ਭਾਵਨਾਵਾਂ ਨੂੰ ਪੇਸ਼ ਕਰਦਿਆਂ ਪੇਸ਼ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਮੈ ਇੱਕ ਆਈ ਏ ਐੱਸ ਅਫ਼ਸਰ ਨਾ ਹੁੰਦਾ ਤਾਂ ਇੱਕ ਅਧਿਆਪਕ ਹੁੰਦਾ ਕਿਉਂਕਿ ਅਧਿਆਪਕ ਬੱਚਿਆਂ ਦੇ ਜੀਵਨ ਨੂੰ ਰੌਸ਼ਨ ਕਰਨ ਵਿੱਚ ਆਪਣਾ ਅਹਿਮ ਰੋਲ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿੱਖਿਆ ਵਿਭਾਗ ਪੰਜਾਬ ਆਪਣੀਆਂ ਕੋਸ਼ਿਸ਼ਾਂ ਸਦਕਾ ਹਰ ਵਿਦਿਆਰਥੀ  ਤਕ ਵਿੱਦਿਆ ਪਹੁੰਚਾਉਣ ਲਈ ਉਪਰਾਲੇ ਕਰ ਰਿਹਾ ਹੈ ਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ, ਰੈੱਡ ਕਰਾਸ ਫ਼ਿਰੋਜ਼ਪੁਰ ਅਤੇ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵੱਲੋਂ ਨਵੀਂ ਉਡਾਣ ਪ੍ਰੋਜੈਕਟ ਸ਼ੁਰੂ ਕੀਤਾ ਗਿਆ। ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਦੀਪਕ ਸ਼ਰਮਾ, ਹਰਿੰਦਰ ਭੁੱਲਰ ਅਤੇ  ਦਵਿੰਦਰ ਨਾਥ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਆਪਣੇ ਕੰਮ ਨੂੰ ਬਾਖ਼ੂਬੀ ਨਿਭਾਉਣ ਹੋਏ ਇਸ ਟੀਮ ਵੱਲੋਂ ਇੱਕ ਯੂ ਟਿਊਬ ਚੈਨਲ ਚਾਨਣ ਮੁਨਾਰੇ ਰਾਹੀਂ ਵੱਖ ਵੱਖ ਵਿਸ਼ਾ ਮਾਹਿਰ ਅਧਿਆਪਕਾ ਦੇ ਲੈਕਚਰ ਰਿਕਾਰਡ ਕਰਕੇ ਸਰਕਾਰੀ ਸਕੂਲਾਂ ਦੇ ਸਾਰੇ ਪਿੰਡਾਂ ਵਿੱਚ ਰਹਿੰਦੇ ਬਚਿਆ ਤੱਕ ਪਹੁੰਚਾਏ ਗਏ। ਖ਼ਾਸ ਗੱਲ ਇਹ ਰਹੀ ਕਿ ਇਹ ਲੈਕਚਰ ਹਰ ਕਲਾਸ ਲਈ ਲਾਹੇਵੰਦ ਸਾਬਤ ਹੋਣਗੇ। ਚੈਨਲ ਚਾਨਣ ਮੁਨਾਰੇ ਨੂੰ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਦਾ ਭਰਵਾ ਹੁੰਗਾਰਾ ਵੀ ਮਿਲਿਆ ਹੈ। ਵਿਸ਼ਾ ਮਾਹਿਰਾਂ ਅਤੇ ਟੀਮ ਦੀ ਮਿਹਨਤ ਅਤੇ ਲਗਨ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਸਾਰੇ ਕੋਰੋਨਾ ਦੌਰਾਨ ਸਿੱਖਿਆ ਪ੍ਰਦਾਨ ਕਰਨ ਵਾਲੇ ਅਧਿਆਪਕਾ ਦਾ ਸਨਮਾਨ ਕੀਤਾ ਗਿਆ।

ਦੀਪਕ ਸ਼ਰਮਾ ਨੇ ਦੱਸਿਆ ਕੀ ਸਿੱਖਿਆ ਵਿਭਾਗ ਪੰਜਾਬ ਘਰ-ਘਰ ਸਿੱਖਿਆ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਿਹਾ ਤੇ ਸਾਰੇ ਅਧਿਆਪਕ ਵੀ ਅਪਣਾ ਯੋਗਦਾਨ ਦੇ ਰਹੇ ਹਨ ਅਤੇ ਫ਼ਿਰੋਜ਼ਪੁਰ ਪ੍ਰਸ਼ਾਸਨ ਵੀ ਇਸ ਉਪਰਾਲੇ ਵਿਚ ਅਪਣਾ ਯੋਗਦਾਨ ਪਾਉਣ ਵਿੱਚ ਸਫਲ ਰਿਹਾ ਹੈ । ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ, ਐੱਸ ਡੀ ਐਮ ਅਮਿਤ ਗੁਪਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ , ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ, ਸੈਕਟਰੀ ਰੈੱਡ ਕਰਾਸ ਅਸ਼ੋਕ ਬਹਿਲ , ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਉਪਰਾਲੇ ਸਦਕਾ ਅਧਿਆਪਕ ਆਪਣੇ ਵਿਸ਼ੇ ਸਬੰਧੀ ਬੱਚਿਆ ਤੱਕ ਬੇਸਿਕ ਸਿੱਖਿਆ ਪਹੁੰਚਾ ਸਕੇ ਹਨ। ਇਸ ਉਪਰੰਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਸਤਿੰਦਰ ਸਿੰਘ, ਦੀਪਕ ਸ਼ਰਮਾ, ਹਰਿੰਦਰ ਭੁੱਲਰ, ਦਵਿੰਦਰ ਨਾਥ, ਉਮੇਸ਼ ਕੁਮਾਰ, ਰਵੀ ਗੁਪਤਾ, ਅਦਰਸ਼ਪਾਲ ਸਿੰਘ,  ਗੁਰਪ੍ਰੀਤ ਭੁੱਲਰ, ਅਸ਼ਵਨੀ ਸ਼ਰਮਾ, ਜਯੋਤੀ ਮੈਡਮ, ਨੰਦਿਨੀ, ਹੈੱਡਮਾਸਟਰ ਚਰਨ ਸਿੰਘ , ਮੀਨਾਕਸ਼ੀ, ਰਵੀਇੰਦਰ ਸਿੰਘ, ਈਸ਼ਵਰ ਸ਼ਰਮਾ ਅਤੇ ਦਿਨੇਸ਼ ਚੌਹਾਨ ਆਦਿ ਵਿਸ਼ਾ ਮਹਿਰਾ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਉਨ੍ਹਾਂ ਦੇ ਫ਼ਿਰੋਜ਼ਪੁਰ ਵਿਖੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੇ ਭਵਿੱਖ ਲਈ ਜੋ ਉਪਰਾਲਾ ਕੀਤਾ ਗਿਆ ਉਹ ਸ਼ਲਾਘਾਯੋਗ ਰਿਹਾ।ਇਸ ਮੌਕੇ ਐੱਸ ਡੀ ਐਮ ਫ਼ਿਰੋਜ਼ਪੁਰ ਅਮਿਤ ਗੁਪਤਾ, ਐੱਸ ਡੀ ਐਮ  ਗੁਰੂਹਰਸਹਾਏ ਮੈਡਮ ਪੂਨਮ, ਐੱਸ ਡੀ ਐਮ ਜ਼ੀਰਾ ਰਣਜੀਤ ਸਿੰਘ , ਸੈਕਟਰੀ ਰੈੱਡ ਕਰਾਸ ਅਸ਼ੋਕ ਬਹਿਲ, ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD