ਅੱਜ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਐਲਾਨੇ ਗਏ ਕੰਟੋਨਮੈਂਟ ਜੋਨ ਦੇ ਇਲਾਕਿਆਂ ਦਾ ਦੌਰਾ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਜਿਲੇ੍ਹ ਵਿੱਚ ਟੈਸਟਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ ਅਤੇ ਪਿਛਲੇ ਦਿਨ ਲੱਗਭੱਗ 1700 ਟੈਸਟ ਕੀਤੇ ਗਏ ਹਨ ਜਿਸ ਕਰਕੇ ਸ਼ਹਿਰ ਵਿੱਚ ਕੁਝ ਕੇਸ ਵਧੇ ਹਨ। ਉਨ੍ਹਾਂ ਕਿਹਾ ਕਿ ਪੂਰੇ ਸਥਿਤੀ ਕੰਟਰੋਲ ਹੇਠ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਸ੍ਰੀ ਸੋਨੀ ਨੇ ਕਿਹਾ ਉਨ੍ਹਾਂ ਵੱਲੋਂ ਪਹਿਲਾਂ ਵੀ ਸ਼ਹਿਰ ਦਾ ਦੌਰਾ ਕੀਤਾ ਗਿਆ ਸੀ ਅਤੇ ਉਹ ਫਿਰ ਖੁਦ ਸ਼ਹਿਰ ਵਿੱਚ ਐਲਾਨੈ ਗੲੈੇ ਕੰਟੋਨਮੈਂਟ ਜੋਨ ਦੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਮਾਸਕ ਜਰੂਰ ਪਾਉਣ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਜਰੂਰ ਕਰਨ, ਕਿਸੇ ਨਾਲ ਹੱਥ ਨਾ ਮਿਲਾਉਣ, ਗੱਲਵੱਕੜੀ ਨਾ ਪਾਉਣ, ਜਨਤਕ ਥਾਂਵਾਂ ਤੋਂ ਥੁੱਕਣ ਤੋਂ ਪ੍ਰਹੇਜ ਕਰਨ। ਉਨ੍ਹਾਂ ਕਿਹਾ ਕਿ ਕੁਝ ਸਾਵਧਾਨੀਆਂ ਅਪਣਾ ਕੇ ਮਿਸ਼ਨ ਫਤਿਹ ਨੂੰ ਅਸੀਂ ਕਾਮਯਾਬ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਸ਼ਹਿਰ ਦੀ ਸਥਿਤੀ ਤੇ ਨਿਰੰਤਰ ਨਿਗਾਹ ਰੱਖੀ ਜਾ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਦੁਕਾਨਦਾਰਾਂ ਵੱਲੋਂ ਵੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਿੰਨੇ ਵੀ ਕੇਸ ਆਏ ਹਨ ਸਰਕਾਰ ਵੱਲੋਂ ਉਨ੍ਹਾਂ ਦਾ ਪੂਰਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਆਏ ਕੰਟੋਨਮੈਂਟਾਂ ਜੋਨਾਂ ਵਿੱਚ ਲਗਾਤਾਰ ਸੈਨੀਟਾਈਜ ਕੀਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਸ਼ਵਨੀ ਪੱਪੂ, ਸ੍ਰੀ ਧਰਮਵੀਰ ਸਰੀਨ ਵੀ ਹਾਜਰ ਸਨ।