Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਪਤਵੰਤਿਆਂ ਨੇ ਕੀਤਾ ਮੱਛਲੀ ਕਲਾਂ ਦਾ ਸਨਮਾਨ

ਕਿਹਾ-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਦੀ ਸੇਵਾ-ਭਾਵਨਾ ਤੋਂ ਇਲਾਕੇ ਦਾ ਬੱਚਾ ਬੱਚਾ ਵਾਕਫ਼

5 Dariya News

5 Dariya News

5 Dariya News

ਮੋਹਾਲੀ , 16 Jun 2020

Last updated on: Jun 16, 2020, 00:00 IST

ਹਲਕਾ ਖਰੜ ਵਿਚ ਕਣਕ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਦੇ ਸਮਾਂਬੱਧ ਅਤੇ ਮਿਸਾਲੀ ਪ੍ਰਬੰਧਾਂ ਅਤੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਲੋੜਵੰਦਾਂ ਨੂੰ ਰਾਸ਼ਨ ਦੀ ਸੁਚੱਜੀ ਵੰਡ ਲਈ ਇਲਾਕੇ ਦੇ ਪੰਚਾਂ-ਸਰਪੰਚਾਂ, ਕਾਂਗਰਸੀ ਆਗੂਆਂ ਅਤੇ ਪਤਵੰਤਿਆਂ ਨੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਸਨਮਾਨ ਕੀਤਾ। ਸਨਮਾਨ ਕੀਤੇ ਜਾਣ ਮਗਰੋਂ ਆਗੂਆਂ ਨੇ ਕਿਹਾ ਕਿ ਸ੍ਰੀ ਮੱਛਲੀ ਕਲਾਂ ਪਿਛਲੇ ਲਗਭਗ ਤਿੰਨ ਦਹਾਕਿਆਂ ਤੋਂ ਇਲਾਕੇ ਦੇ ਲੋਕਾਂ ਦੀ ਸੇਵਾ ਵਿਚ ਦਿਨ-ਰਾਤ ਜੁਟੇ ਹੋਏ ਹਨ ਅਤੇ ਇਲਾਕੇ ਦਾ ਬੱਚਾ-ਬੱਚਾ ਉਨ੍ਹਾਂ ਦੀ ਸੇਵਾ-ਭਾਵਨਾ ਤੋਂ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਇਸ ਸੀਜ਼ਨ ਵਿਚ ਸ੍ਰੀ ਮੱਛਲੀ ਕਲਾਂ ਨੇ ਹਰ ਖ਼ਰੀਦ ਕੇਂਦਰ ਦੇ ਕਈ-ਕਈ ਦੌਰੇ ਕੀਤੇ ਜਿਸ ਦੌਰਾਨ ਜਿਥੇ ਪ੍ਰਬੰਧਾਂ ਦੀ ਖ਼ੁਦ ਨਿਗਰਾਨੀ ਕੀਤੀ, ਉਥੇ ਸਾਹਮਣੇ ਆਈਆਂ ਕਮੀਆਂ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਦੇ ਕੇ ਦੂਰ ਕਰਵਾਈਆਂ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਇਸ ਭਿਆਨਕ ਦੌਰ ਵਿਚ ਵੀ ਸ੍ਰੀ ਮੱਛਲੀ ਕਲਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠਦਿਆਂ ਪਿੰਡ ਪਿੰਡ ਜਾ ਕੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਚਾਹੇ ਗੱਲ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਹੋਵੇ ਜਾਂ ਲੋਕਾਂ ਦੀਆਂ ਕਿਸੇ ਵੀ ਕਿਸਮ ਦੀਆਂ ਮੁਸ਼ਕਲਾਂ ਹੋਣ, ਸ੍ਰੀ ਮੱਛਲੀ ਕਲਾਂ ਹਰ ਵੇਲੇ ਹਾਜ਼ਰ ਹੁੰਦੇ ਹਨ ਅਤੇ ਨਿਜੀ ਦਿਲਚਸਪੀ ਅਤੇ ਦਖ਼ਲ ਨਾਲ ਲੋਕਾਂ ਦੇ ਮਸਲੇ ਹੱਲ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਚੇਅਰਮੈਨ ਮੱਛਲੀ ਕਲਾਂ ਦੀ ਦੂਰਅੰਦੇਸ਼ੀ ਸੋਚ, ਕੁਸ਼ਲ ਕਾਰਗੁਜ਼ਾਰੀ ਅਤੇ ਕਾਬਲੀਅਤ ਸਦਕਾ ਹੀ ਖਰੜ ਮਾਰਕੀਟ ਕਮੇਟੀ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਨੂੰ ਕਣਕ ਦੀ ਫ਼ਸਲ ਵੇਚਣ ਅਤੇ ਅਦਾਇਗੀ ਲੈਣ ਵਿਚ ਕੋਈ ਸਮੱਸਿਆ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ੍ਰੀ ਮੱਛਲੀ ਕਲਾਂ ਨੇ ਹਮੇਸ਼ਾ ਹੀ ਅਪਣੇ ਇਲਾਕੇ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕੰਮ ਕੀਤਾ ਹੈ।

ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਮੱਛਲੀ ਕਲਾਂ ਨੇ ਆਖਿਆ ਕਿ ਉਹ ਸਨਮਾਨ ਹਾਸਲ ਕਰ ਕੇ ਮਾਣ ਭਰਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ  ਨਹੀਂ ਕਰਨਾ ਪਿਆ, ਉਸੇ ਤਰ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਵੀ ਉਹ ਯਕੀਨੀ ਬਣਾਉਣਗੇ ਕਿ ਝੋਨੇ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਨਿਰਵਿਘਨ ਤਰੀਕੇ ਨਾਲ ਚੱਲੇ। ਉਨ੍ਹਾਂ ਕਿਹਾ ਕਿ ਉਹ ਖਰੜ ਇਲਾਕੇ ਦੇ ਲੋਕਾਂ ਦੀ ਸੇਵਾ ਵਿਚ ਦਿਨ ਰਾਤ ਹਾਜ਼ਰ ਹਨ। ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦੇ ਹੱਲ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਮੱਛਲੀ ਕਲਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਪਣੇ ਕਿਸਾਨ ਭਰਾਵਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ. ਬਲਬੀਰ ਸਿੰਘ ਸਿੱਧੂ ਦੇ ਯਤਨਾਂ ਨਾਲ ਹਲਕੇ ਦੇ ਕਈ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਛੇਤੀ ਸ਼ੁਰੂ ਹੋ ਰਿਹਾ ਹੈ ਜਿਨ੍ਹਾਂ ਵਿਚ ਮੁੱਖ ਤੌਰ 'ਤੇ ਸਨੇਟਾ ਤੋਂ ਗਡਾਣਾ, ਅਬਰਾਵਾਂ, ਗਡਾਣਾ ਤੋਂ ਢੇਲਪੁਰ ਤਸੌਲੀ, ਮਾਣਕਪੁਰ ਗੱਜੂਖੇੜਾ ਤਕ, ਦੈੜੀ ਤੋਂ ਨਗਾਰੀ, ਗੀਗੇ ਮਾਜਰਾ, ਮਿੱਡੇ ਮਾਜਰਾ, ਗੱਜੂਖੇੜਾ ਤਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਨੂੰ 10 ਤੋਂ 18 ਫ਼ੁਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਹੋਰ ਵਿਕਾਸ ਕਾਰਜ ਵੀ ਜੰਗੀ ਪੱਧਰ 'ਤੇ ਜਾਰੀ ਹਨ। ਇਸ ਮੌਕੇ ਬੂਟਾ ਸਿੰਘ ਸੋਹਾਣਾ, ਤਾਰਾ ਸਿੰਘ, ਜਸਵਿੰਦਰ ਸਿੰਘ ਗਿੱਲ ਲਖਨੌਰ, ਰਣਧੀਰ ਸਿੰਘ, ਸੁਰਜੀਤ ਸਿੰਘ ਮਾਣਕ ਮਾਜਰਾ, ਬਲਕਾਰ ਸਿੰਘ, ਗੁਰਦੀਪ ਸਿੰਘ ਗਾਗਾ, ਹਰਜੀਤ ਸਿੰਘ ਸੋਹਾਣਾ, ਬਹਾਲ ਸਿੰਘ ਗਿੱਲ, ਲਖਬੀਰ ਸਿੰਘ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਗੁਰਮੁਖ ਸਿੰਘ ਸਰਪੰਚ ਨਿਊ ਲਾਂਡਰਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਇਲਾਕੇ ਦੇ ਕਿਸਾਨ ਮੌਜੂਦ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD