Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਨੇ ਹੜਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਾਜ਼ੁਕ ਥਾਵਾਂ ਦੀ ਮਜ਼ਬੂਤੀ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼, ਦਰਿਆ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

5 Dariya News

5 Dariya News

5 Dariya News

ਸੁਲਤਾਨਪੁਰ ਲੋਧੀ , 17 Jun 2020

ਵਿਧਾਇਕ ਸੁਲਤਾਨਪੁਰ ਲੋਧੀ  ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਅੱਜ ਅਧਿਕਾਰੀਆਂ ਨਾਲ ਦਰਿਆ ਨਾਲ ਲੱਗਦੇ ਉਨਾਂ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ, ਜਿਥੇ ਬੀਤੇ ਵਰੇ ਹੜਾਂ ਨੇ ਭਾਰੀ ਤਬਾਹੀ ਮਚਾਈ ਸੀ।  ਇਸ ਦੌਰਾਨ ਉਨਾਂ ਦਰਿਆ ਨਾਲ ਲੱਗਦੇ ਇਲਾਕਿਆਂ ਨੂੰ ਹੜਾਂ ਦੀ ਮਾਰ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਕੰਮ ਮੁਕੰਮਲ ਕਰ ਲਏ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨਾਂ ਦਰਿਆ ਨਾਲ ਲੱਗਦੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨਾਂ ਦੇ ਹੱਲ ਦਾ ਭਰੋਸਾ ਦਿਵਾਇਆ। ਉਨਾਂ ਵਿਸ਼ਵਾਸ ਦਿਵਾਇਆ ਕਿ ਬਰਸਾਤ ਦੇ ਸੀਜ਼ਨ ਦੌਰਾਨ ਉਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹੜਾਂ ਦੀ ਰੋਕਥਾਮ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਇਸ ਮੌਕੇ ਉਨਾਂ ਭਰੋਆਣਾ, ਲੱਖ ਵਰਿਆਂ, ਬਾੳੂਪੁਰ, ਸਰੂਪਵਾਲ, ਪੱਸਣ ਕਦੀਮ, ਟਿੱਬੀ, ਮੰਡ ਇੰਦਰਪੁਰ ਅਤੇ ਹੋਰਨਾਂ ਉਨਾਂ ਖੇਤਰਾਂ ਦਾ ਜਾਇਜ਼ਾ ਲਿਆ, ਜਿਹੜੇ ਹਰ ਸਾਲ ਹੜਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ, ਪਰੰਤੂ ਪਿਛਲੇ ਸਾਲ ਹੜ ਆਉਣ ਕਾਰਨ ਬਹੁਤ ਵੱਡੇ ਰਕਬੇ ਦਾ ਨੁਕਸਾਨ ਹੋਇਆ ਸੀ। ਇਸ ਦੌਰਾਨ ਉਨਾਂ ਨਾਜ਼ੁਕ ਥਾਵਾਂ ’ਤੇ ਚੱਲ ਰਹੇ ਮਜ਼ਬੂਤੀ ਦੇ ਕਾਰਜਾਂ ਦਾ ਵੀ ਜਾਇਜ਼ਾ ਲਿਆ।ਇਸ ਮੌਕੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਉਹ ਹਲਕਾ ਸੁਲਤਾਨਪੁਰ ਲੋਧੀ ਦੇ ਦਰਿਆ ਕੰਢੇ ਬੈਠੇ ਲੋਕਾ ਦੀਆਂ ਮੁਸ਼ਕਲਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਉਨਾਂ ਨੇ ਪਿਛਲੇ ਹੜਾਂ ਦੌਰਾਨ ਖ਼ੁਦ ਤਬਹੀ ਦਾ ਮੰਜ਼ਰ ਵੇਖਿਆ ਹੈ।

ਉਨਾਂ ਵਿਸ਼ਵਾਸ ਦਿਵਾਇਆ ਕਿ ਇਸ ਸਾਲ ਅਜਿਹੀ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਇਸ ਸਬੰਧੀ ਚਿੰਤਤ ਹਨ ਅਤੇ ਉਨਾਂ ਵੱਲੋਂ ਹੜਾਂ ਤੋਂ ਬਚਾਅ ਲਈ ਅਗਾਉੂਂ ਪੁਖ਼ਤਾ ਪ੍ਰਬੰਧਾਂ ਸਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਪਿਛਲੇ ਸਾਲ ਵਾਂਗ ਨੁਕਸਾਨ ਨਾ ਹੋਵੇ। ਉਨਾਂ ਕਿਹਾ ਕਿ ਬੰਨਾਂ ਦੀ ਮਜ਼ਬੂਤੀ ਲਈ ਹਰੇਕ ਸੰਭਵ ਕਦਮ ਚੁੱਕੇ ਜਾਣਗੇ ਅਤੇ ਸਰਕਾਰ ਪਾਸੋਂ ਇਸ ਸਬੰਧੀ ਲੋੜੀਂਦੇ ਫੰਡ ਜਾਰੀ ਕਰਵਾਏ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਮੰਡ ਬਾੳੂਪੁਰ ਵਿਖੇ ਪਲਟੂਨ ਪੁਲ ਦੀ ਥਾਂ ਨਵਾਂ ਸਥਾਈ ਪੁਲ ਜਲਦ ਹੀ ਚਾਲੂ ਕੀਤਾ ਜਾਵੇਗਾ, ਜਿਹੜਾ ਕਿ ਦਰਿਆ ਵਿਚ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਅਜੇ ਮੁਕੰਮਲ ਨਹੀਂ ਹੋ ਸਕਿਆ।  ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਸ ਦੌਰਾਨ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਹੜਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਨਾਂ ਕਿਹਾ ਕਿ ਡਰੇਨੇਜ ਵਿਭਾਗ ਨੂੰ ਨਾਜ਼ੁਕ ਥਾਵਾਂ ਦੀ ਮਜ਼ਬੂਤੀ ਦੇ ਨਾਲ-ਨਾਲ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਵੀ ਮਿੱਥੇ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੰਭਾਵੀ ਹੜਾਂ ਤੋਂ ਬਚਾਅ ਲਈ ਵਿਸਥਾਰਤ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਪਹਿਲਾਂ ਹੀ ਡਿੳੂਟੀਆਂ ਲਗਾ ਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਮੌਕੇ ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਓ ਡਰੇਨੇਜ ਸ੍ਰੀ ਕਮਲਜੀਤ ਲਾਲ, ਸ. ਪਰਮਜੀਤ ਸਿੰਘ ਬਾੳੂਪੁਰ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸ੍ਰੀ ਰਵਿੰਦਰ ਰਵੀ ਅਤੇ ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਹੋਰ ਅਧਿਕਾਰੀ ਉਨਾਂ ਦੇ ਨਾਲ ਸਨ।  

 

Tags: DC Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD