Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਨੇ ਕੀਤਾ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ

ਐਸ.ਐਸ.ਪੀ. ਡਾ. ਭਾਰਗਵ ਨੇ ਵੀ ਸ਼ਹੀਦ ਦੇ ਪਰਿਵਾਰ ਨਾਲ ਜਤਾਈ ਹਮਦਰਦੀ

5 Dariya News

5 Dariya News

5 Dariya News

ਮਾਨਸਾ , 18 Jun 2020

Last updated on: Jun 18, 2020, 00:00 IST

ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਭਾਰਤ ਚੀਨ ਸੀਮਾ ਗੈਲਵਿਨ ਵੈਲੀ ਤੇ ਚੀਨੀ ਸੈਨਿਕਾਂ ਨਾਲ ਮੁੱਠਭੇੜ ਵਿਚ ਸ਼ਹੀਦ ਹੋਏ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ  22 ਸਾਲਾਂ ਬਹਾਦਰ ਨੌਜਵਾਨ ਗੁਰਤੇਜ ਸਿੰਘ ਸਪੁੱਤਰ ਸ੍ਰੀ ਵਿਰਸਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਦੌਰਾਨ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦਾ ਨੇ, ਉਨ੍ਹਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਉਨ੍ਹਾਂ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰਾਂ ਨਾਲ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨਾਲ ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ ਵੀ ਮੌਜੂਦ ਰਹੇ।ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਵੀ ਸ਼ਹੀਦ ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਲਈ ਸ਼ਹੀਦ ਹੋਏ ਨੌਜਵਾਨ ਅਮਰ ਹੁੰਦੇ ਨੇ ਤੇ ਸਦਾ ਲੋਕ ਮਨਾਂ ਵਿਚ ਵੱਸਦੇ ਨੇ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਸ਼ਹੀਦ ਗੁਰਤੇਜ ਸਿੰਘ ਦੀ ਸ਼ਹਾਦਤ ਤੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਕਿਹਾ ਕਿ ਮਾਨਸਾ ਪੁਲਿਸ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਹਰ ਸੰਭਵ ਮਦਦ ਲਈ ਉਨ੍ਹਾਂ ਦੇ ਨਾਲ ਹੈ।ਸ਼ਹੀਦ ਗੁਰਤੇਜ ਸਿੰਘ ਦੋ ਸਾਲ ਪਹਿਲਾਂ ਹੀ ਸਿੱਖ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਕੁਝ ਦਿਨ ਪਹਿਲਾਂ ਪਰਿਵਾਰ ਨਾਲ ਹੋਈ ਗੱਲਬਾਤ ਦੌਰਾਨ ਸ਼ਹੀਦ ਗੁਰਤੇਜ ਸਿੰਘ ਨੇ ਸਰਹੱਦ ਤੇ ਤਣਾਅ ਬਣਨ ਬਾਰੇ ਸੂਚਨਾ ਦਿੱਤੀ ਸੀ।

 

Tags: DC Mansa , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD