Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਰਵਾਨਾ

ਪ੍ਰਚਾਰ ਵੈਨਾਂ ਕੋਵਿਡ-19 ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਹੋ ਰਹੀਆਂ ਹਨ ਸਹਾਈ ਸਿੱਧ

5 Dariya News

5 Dariya News

5 Dariya News

ਮਾਨਸਾ , 18 Jun 2020

Last updated on: Jun 18, 2020, 00:00 IST

ਨੋਵਲ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸੂਬਾ ਵਾਸੀਆਂ ਨੂੰ ਬਚਾਈ ਰੱਖਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਪ੍ਰਚਾਰ ਵੈਨਾਂ ਕਾਫ਼ੀ ਸਹਾਈ ਸਿੱਧ ਹੋ ਰਹੀਆਂ ਹਨ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਮਿਸ਼ਨ ਫਤਿਹ ਤਹਿਤ ਚੱਲ ਰਹੇ ਤੀਜੇ ਹਫ਼ਤੇ ਦੌਰਾਨ ਚਲਾਈਆਂ ਜਾ ਰਹੀਆਂ ਪ੍ਰਚਾਰ ਵੈਨਾਂ ਦੇ ਦੂਜੇ ਗੇੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ 16 ਪ੍ਰਚਾਰ ਵੈਨਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਕੀ-ਕੀ ਸਾਵਧਾਨੀਆਂ ਵਰਤਨੀਆਂ ਚਾਹੀਦੀਆਂ ਹਨ, ਸਬੰਧੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 14 ਜੂਨ ਨੂੰ ਇਨ੍ਹਾਂ ਵੈਨਾਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸੀ ਅਤੇ ਅੱਜ ਫਿਰ ਇਨ੍ਹਾਂ ਪ੍ਰਚਾਰ ਵੈਨਾਂ ਨੂੰ ਕੋਵਿਡ-19 ਸਬੰਧੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਭੇਜਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਤੋਂ 21 ਜੂਨ 2020 ਤੱਕ ਮਿਸ਼ਨ ਫਤਿਹ ਸਬੰਧੀ ਇਹ ਸਪਤਾਹ ਚਲਾਇਆ ਜਾ ਰਿਹਾ ਹੈ, ਜਿਸ ਦਾ ਮੰਤਵ ਆਮ ਲੋਕਾਂ ਨੂੰ ਕੋਵਿਡ-19 ਦੀ ਚਪੇਟ ਵਿੱਚ ਆਉਣ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 16 ਪ੍ਰਚਾਰ ਵੈਨਾਂ ਵਿੱਚੋਂ ਨਗਰ ਕੌਂਸਲ ਮਾਨਸਾ, ਬੁਢਲਾਡਾ ਅਤੇ ਬਰੇਟਾ ਲਈ 2-2 ਵੈਨਾਂ ਸ਼ਹਿਰੀ ਇਲਾਕਿਆਂ ਵਿੱਚ ਪ੍ਰਚਾਰ ਕਰਨ ਅਤੇ ਜ਼ਿਲ੍ਹੇ ਦੇ 5 ਬਲਾਕਾਂ ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਝੁਨੀਰ ਅਤੇ ਜੋਗਾ ਬਲਾਕ ਵਿੱਚ 2-2 ਵੈਨਾਂ ਪੇਂਡੂ ਖੇਤਰ ਵਿੱਚ ਪ੍ਰਚਾਰ ਲਈ ਭੇਜੀਆਂ ਗਈਆਂ ਹਨ, ਜੋ ਲੋਕਾਂ ਨੂੰ ਮਾਸਕ ਪਹਿਨਣ, ਆਪਣੇ ਹੱਥਾਂ ਨੂੰ ਸਾਫ਼ ਰੱਖਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ ਕਰਨਗੀਆਂ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੋਵਲ ਕੋਰੋਲਾ ਵਾਇਰਸ ਦੇ ਚੱਲਦਿਆਂ ਮੁਹਰਲੀ ਕਤਾਰ ਵਿੱਚ ਖੜ੍ਹੇ ਰਹਿਣ ਵਾਲੇ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਬੈਜ ਲਗਾਇਆ ਗਿਆ ਅਤੇ 16 ਜੂਨ ਨੂੰ ਆਂਗਨਵਾੜੀ ਵਰਕਰਾਂ ਅਤੇ 17 ਜੂਨ ਨੂੰ ਸਰਪੰਚਾਂ ਵੱਲੋਂ ਘਰੋਂ ਘਰੀਂ ਜਾ ਕੇ ਤੇ ਬੈਜ ਲਗਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦਾ ਮੁੱਖ ਮੰਤਵ ਲੋਕਾਂ ਨੂੰ ਕੋਵਿਡ-19 ਤੋਂ ਵੱਧ ਤੋਂ ਵੱਧ ਜਾਣੂ ਕਰਵਾਉਣਾ ਹੈ ਅਤੇ ਉਸ ਤੋਂ ਬਚਾਅ ਸਬੰਧੀ ਜੋ ਨੁਕਤੇ ਹਨ, ਉਨ੍ਹਾਂ ਨੂੰ ਲੋਕਾਂ ਨਾਲ ਸਾਂਝਾ ਕਰਨਾ ਹੈ।ਉਨ੍ਹਾਂ ਅਪੀਲ ਕੀਤੀ ਕਿ ਲੋਕ ਇਸ ਮਿਸ਼ਨ ਨਾਲ ਜੁੜਨ ਅਤੇ ਕੋਵਾ ਪੰਜਾਬ ਐਪ ਡਾਊਨਲੋਡ ਕਰਕੇ ਉਸ ਵਿੱਚ ਮਿਸ਼ਨ ਫਤਿਹ ਨੂੰ ਜੁਆਇੰਨ ਕਰਨ, ਤਾਂ ਜੋ ਇਸ ਭਿਆਨਕ ਬਿਮਾਰੀ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।

 

Tags: DC Mansa , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD