Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦੀ ਅਗਵਾਈ ਹੇਠ ਮਟੌਰ ਵਿਖੇ ਪੁਲਿਸ ਮੁਲਾਜ਼ਮਾਂ ਦਾ ਸਨਮਾਨ

ਲੋਕਾਂ ਦੀ ਹਿਫ਼ਾਜ਼ਤ ਲਈ ਦਿਨ ਰਾਤ ਡਟੇ ਹੋਏ ਹਨ 'ਕੋਰੋਨਾ ਯੋਧੇ' : ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ

5 Dariya News

5 Dariya News

5 Dariya News

ਮੋਹਾਲੀ , 18 Jun 2020

Last updated on: Jun 18, 2020, 00:00 IST

ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦੀ ਅਗਵਾਈ ਹੇਠ ਪਿੰਡ ਮਟੌਰ ਦੇ ਕਮਿਊਨਿਟੀ ਸੈਂਟਰ ਵਿਖੇ ਮੋਹਰੀ ਆਗੂਆਂ ਅਤੇਪਤਵੰਤਿਆਂ ਨੇ 'ਕੋਰੋਨਾ ਵਾਇਰਸ' ਵਿਰੁਧ ਜੰਗ ਵਿਚ ਡਟੇ ਹੋਏ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕੀਤਾ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਮੱਛਲੀ ਕਲਾਂ ਨੇ ਆਖਿਆ ਕਿ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਸਮੇਤ ਸਮੁੱਚਾ ਜ਼ਿਲਾ ਪ੍ਰਸ਼ਾਸਨ ਪ੍ਰਸ਼ੰਸਾ ਅਤੇ ਸਨਮਾਨ ਦਾ ਹੱਕਦਾਰ ਹੈ ਜਿਹੜਾ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਬਚਾਉਣ ਲਈ 'ਕੋਰੋਨਾ ਵਾਇਰਸ' ਬੀਮਾਰੀ ਦੇ ਖ਼ਾਤਮੇ ਲਈ ਦਿਨ ਰਾਤ ਡਟਿਆ ਹੋਇਆ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਅਤੇ ਮੌਤਾਂ ਦੇ ਮਾਮਲੇ ਵਿਚ ਜੇ ਪੰਜਾਬ ਦੀ ਸਥਿਤੀ ਬਾਕੀ ਸੂਬਿਆਂ ਨਾਲੋਂ ਕਾਫ਼ੀ ਬਿਹਤਰ ਹੈ ਤਾਂ ਇਸ ਦਾ ਸਿਹਰਾ ਡਾਕਟਰਾਂ, ਪੁਲਿਸ ਮੁਲਾਜ਼ਮਾਂ, ਸਫ਼ਾਈ ਕਾਮਿਆਂ ਸਣੇ ਤਮਾਮ ਕੋਰੋਨਾ ਯੋਧਿਆਂ ਜਾਂਦਾ ਹੈ ਜਿਹੜੇ ਅਪਣੀ ਜ਼ਿੰਦਗੀ ਖ਼ਤਰੇ ਵਿਚ ਪਾ ਕੇ ਇਸ ਵੱਡੀ ਜੰਗ ਵਿਚ ਮੋਹਰੀ ਰੋਲ ਨਿਭਾ ਰਹੇ ਹਨ ਅਤੇ ਦਿਨ ਰਾਤ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨਾਂ ਕਿਹਾ ਕਿ ਇਸ ਮਾਰੂ ਬੀਮਾਰੀ ਕਾਰਨ ਦੇਸ਼-ਦੁਨੀਆਂ ਬੜੇ ਔੇਖੇ ਸਮੇਂ ਵਿਚੋਂ ਲੰਘ ਰਹੀ ਹੈ ਅਤੇ ਲੋਕ ਅਪਣੇ ਘਰਾਂ ਵਿਚ ਹੀ ਰਹਿਣ ਨੂੰ ਤਰਜੀਹ ਦੇ ਰਹੇ ਹਨ ਪਰ ਡਾਕਟਰ ਅਤੇ ਪੁਲਿਸ ਮੁਲਾਜ਼ਮ ਅਸਲੀ ਕੋਰੋਨਾ ਯੋਧੇ ਹਨ ਜਿਹੜੇ ਲੋਕਾਂ ਦੀ ਸੁਰੱਖਿਆ ਲਈ ਅੱਗੇ ਹੋ ਕੇ ਇਸ ਬੀਮਾਰੀ ਵਿਰੁਧ ਜੰਗ ਲੜ ਰਹੇ ਹਨ।

ਉਨਾਂ ਕਿਹਾ ਕਿ ਮੁਸ਼ਕਲ ਭਰੇ ਸਮੇਂ ਵਿਚ ਲੋੜਵੰਦਾਂ ਨੂੰ ਰਾਸ਼ਨ ਦੀ ਸਪਲਾਈ ਕਰਨ 'ਚ ਵੀ ਪੁਲਿਸ ਮੁਲਾਜ਼ਮਾਂ ਨੇ ਸ਼ਲਾਘਾਯੋਗ ਉੁਪਰਾਲਾ ਕੀਤਾ ਹੈ ਤੇ ਨਾਲ ਹੀ ਅਪਣੀ ਬਣਦੀ ਡਿਊਟੀ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾ ਰਹੇ ਹਨ। ਮੱਛਲੀ ਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਤੇ ਸਿਹਤ ਵਿਭਾਗ ਦੁਆਰਾ ਸਮੇਂ ਸਿਰ ਕੀਤੇ ਗਏ ਉਸਾਰੂ ਅਤੇ ਅਸਰਦਾਰ ਯਤਨਾਂ ਸਦਕਾ ਅੱਜ ਸੂਬੇ ਵਿਚ ਇਸ ਬੀਮਾਰੀ ਨੂੰ ਕਾਫ਼ੀ ਹੱਦ ਤਕ ਠੱਲ ਪਾਈ ਗਈ ਹੈ ਅਤੇ ਹੋਰਾਂ ਸੂਬਿਆਂ ਦੇ ਮੁਕਾਬਲੇ ਇਥੇ ਪਾਜ਼ੇਟਿਵ ਕੇਸਾਂ ਅਤੇ ਮੌਤਾਂ ਦੀ ਗਿਣਤੀ ਕਾਫ਼ੀ ਘੱਟ ਹੈ। ਉਨਾਂ ਕਿਹਾ ਕਿ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ ਦੇ ਮਾਮਲੇ ਵਿਚ ਵੀ ਪੰਜਾਬ ਹੋਰਨਾਂ ਸੂਬਿਆਂ ਨਾਲੋਂ ਅੱਗੇ ਹੈ ਜਿਸ ਲਈ ਪੁਲਿਸ ਮੁਲਾਜ਼ਮ ਵੀ ਸ਼ਲਾਘਾ ਦੇ ਪਾਤਰ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਹੁਤ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਇਸ ਮੌਕੇ ਉਘੇ ਸਮਾਜ ਸੇਵੀ ਆਗੂ ਪ੍ਰਦੀਪ ਸੋਨੀ, ਅਮਰੀਕ ਸਿੰਘ ਸਰਪੰਚ ਮਟੌਰ, ਮੱਖਣ ਸਿੰਘ, ਬਲਜਿੰਦਰ ਸਿੰਘ ਪੱਪੂ, ਅਸ਼ਵਨੀ ਰਾਣਾ, ਠੇਕੇਦਾਰ ਮਲਵਿੰਦਰ ਸਿੰਘ, ਰਮੇਸ਼ ਕੁਮਾਰ, ਲਾਲਾ ਮਹਿੰਦਰ ਕੁਮਾਰ, ਬਾਲਕ੍ਰਿਸ਼ਨ ਸ਼ਰਮਾ, ਦਿਲਵਰ ਖ਼ਾਨ, ਸੁਦਾਗਰ ਖ਼ਾਨ ਤੋਂ ਇਲਾਵਾ ਕਾਫ਼ੀ ਗਿਣਤੀ ਵਿਚ ਲੋਕ ਹਾਜ਼ਰ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD