Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ

 

ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਮੁੱਖ ਮੰਤਰੀ ਦੀ ਤਰਫੋ ਕੈਬਨਿਟ ਮੰਤਰੀ ਧਰਮਸੋਤ ਨੇ ਸ਼ਹੀਦ ਮਨਦੀਪ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ

5 Dariya News

5 Dariya News

5 Dariya News

ਸੀਲ/ਪਟਿਆਲਾ , 18 Jun 2020

Last updated on: Jun 18, 2020, 00:00 IST

ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦਾ ਮਾਹੌਲ ਉਸ ਵੇਲੇ ਗ਼ਮਗੀਨ ਹੋ ਗਿਆ ਜਦੋਂ ਭਾਰਤੀ ਫ਼ੌਜ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਤਾਬੂਤ ਪਟਿਆਲਾ ਦੇ ਮਿਲਟਰੀ ਏਰੀਆ ਤੋਂ ਪੂਰੇ ਫ਼ੌਜੀ ਸਨਮਾਨਾਂ ਸਹਿਤ 'ਬੋਲੇ ਸੋ ਨਿਹਾਲ ਦੇ ਜੈਕਾਰੇ ਅਤੇ ਸ਼ਹੀਦ ਮਨਦੀਪ ਸਿੰਘ ਅਮਰ ਰਹੇ' ਦੇ ਅਕਾਸ਼ ਗੁੰਜਾਊ ਨਾਅਰਿਆਂ ਨਾਲ ਇੱਕ ਕਾਫ਼ਲੇ ਦੇ ਰੂਪ 'ਚ ਪਿੰਡ ਸੀਲ ਵਿਖੇ ਲਿਆਂਦਾ ਗਿਆ। ਸ਼ਹੀਦ ਮਨਦੀਪ ਸਿੰਘ ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ 'ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਮੁੱਠਭੇੜ 'ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜਾਮ ਪੀ ਗਏ ਸਨ।ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਪਿੰਡ ਸੀਲ ਦੇ ਸਮਸ਼ਾਨਘਾਟ ਵਿਖੇ ਮਾਹੌਲ ਉਸ ਵੇਲੇ ਭਾਵੁਕਤਾ ਨਾਲ ਭਰ ਗਿਆ ਜਦੋਂ ਭਾਰਤੀ ਫ਼ੌਜ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ 11 ਸਾਲਾ ਪੁੱਤਰ ਜੋਬਨਪ੍ਰੀਤ ਸਿੰਘ ਨੇ ਦਿਖਾਈ।ਸ਼ਹੀਦ ਆਪਣੀ ਬਿਰਧ ਮਾਤਾ ਮਾਤਾ ਸ੍ਰੀਮਤੀ ਸ਼ਕੁੰਤਲਾ ਕੌਰ, ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ, ਪੁੱਤਰ ਜੋਬਨਪ੍ਰੀਤ ਸਿੰਘ ਅਤੇ ਪੁੱਤਰੀ ਮਹਿਕਪ੍ਰੀਤ ਕੌਰ, ਤਿੰਨ ਭੈਣਾਂ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਅੰਤਿਮ ਸਸਕਾਰ ਤੋਂ ਪਹਿਲਾਂ ਸ਼ਹੀਦ ਦੀ ਮਾਤਾ, ਧਰਮਪਤਨੀ ਅਤੇ ਬੱਚਿਆਂ ਨੇ ਸ਼ਹੀਦ ਨੂੰ ਸਲਿਊਟ ਨਾਲ ਸਲਾਮੀ ਦੇ ਕੇ ਦੇਸ਼ ਦੇ ਬਹਾਦਰ ਸ਼ਹੀਦ ਦੀ ਕੁਰਬਾਨੀ ਨੂੰ ਸ਼ਜਦਾ ਕੀਤਾ।ਇਸ ਤੋਂ ਪਹਿਲਾਂ ਮ੍ਰਿਤਕ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਘਰ ਵਿਖੇ ਲਿਜਾਇਆ ਗਿਆ, ਜਿੱਥੇ ਉਸਦੇ ਦਸਤਾਰ ਬੰਨ੍ਹੀ ਗਈ। ਇਸ ਤੋਂ ਬਾਅਦ ਪਿੰਡ ਦੀ ਧਰਮਸ਼ਾਲਾ ਵਿਖੇ ਪਿੰਡ ਅਤੇ ਇਲਾਕੇ ਦੇ ਵੱਡੀ ਗਿਣਤੀ ਵਸਨੀਕਾਂ ਵੱਲੋਂ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ। ਸ਼ਹੀਦ ਦੇ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਸ਼ਹੀਦ ਦੇ ਫੁੱਲ ਚੁਗਣ ਦੀ ਰਸਮ ਪਿੰਡ ਸੀਲ ਦੇ ਸਮਸ਼ਾਨ ਘਾਟ ਵਿਖੇ 19 ਜੂਨ ਨੂੰ ਸਵੇਰੇ 9 ਵਜੇ ਹੋਵੇਗੀ।ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਇਸ ਦੌਰਾਨ ਭਾਰਤੀ ਸੈਨਾ, 3 ਮੀਡੀਅਮ ਆਰਟਲਰੀ, ਜਿਸ 'ਚ ਕਿ ਸ਼ਹੀਦ ਸੇਵਾ ਨਿਭਾ ਰਿਹਾ ਸੀ, ਦੇ ਸੂਬੇਦਾਰ ਲਖਵਿੰਦਰ ਸਿੰਘ ਅਤੇ ਹੋਰ ਫ਼ੌਜੀ ਅਧਿਕਾਰੀਆਂ ਨੇ ਭਾਵੁਕਤਾ ਭਰੇ ਮਾਹੌਲ 'ਚ ਸ਼ਹੀਦ ਦੀ ਦੇਹ ਦੇ ਤਾਬੂਤ ਦੁਆਲੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੀ ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ ਅਤੇ ਬੱਚਿਆਂ ਨੂੰ ਸੌਂਪਕੇ ਸਲਾਮੀ ਦਿੱਤੀ।ਇਸ ਤੋਂ ਪਹਿਲਾਂ ਸ਼ਹੀਦ ਦੀ ਮ੍ਰਿਤਕ ਦੇਹ 'ਤੇ ਭਾਰਤੀ ਫ਼ੌਜ ਦੇ ਮੁਖੀ ਦੀ ਤਰਫ਼ੋਂ ਪਟਿਆਲਾ ਬ੍ਰਿਗੇਡ ਦੇ ਬ੍ਰਿਗੇਡੀਅਰ ਸ੍ਰੀ ਅਤੁਲ ਭੱਟ ਨੇ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ। ਜਦੋਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਾਰਮੋਸਤ ਨੇ ਸ਼ਹੀਦ ਦੀ ਦੇਹ 'ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਲੋਕ ਸਭਾ ਮੈਂਬਰ ਪਟਿਆਲਾ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਰਾਜ ਕੁਮਾਰ ਅਤੇ ਸ੍ਰੀ ਬਲਵਿੰਦਰ ਸਿੰਘ ਨੇ ਰੀਥ ਰੱਖੀ। 

ਇਸ ਤੋਂ ਇਲਾਵਾ ਟੂ ਕੋਰ ਕਮਾਂਡਰ ਅੰਬਾਲਾ ਦੀ ਤਰਫ਼ੋਂ ਕਰਨਲ ਉਠੱਈਆ, ਵਨ ਆਰਮਡ ਡਵੀਜਨ ਪਟਿਆਲਾ ਦੇ ਜੀਓਸੀ ਦੀ ਤਰਫ਼ੋਂ ਕਰਨਲ ਮੋਹਿਤ ਚੋਪੜਾ, ਸਟੇਸ਼ਨ ਕਮਾਂਡਰ ਪਟਿਆਲਾ ਦੀ ਤਰਫ਼ੋਂ ਸੂਬੇਦਾਾਰ ਮੈਨਪਾਲ ਸਿੰਘ ਨੇ ਰੀਥਾਂ ਰੱਖੀਆਂ।ਜਦੋਂਕਿ ਹਲਕਾ ਘਨੌਰ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਵਿਧਾਇਕ ਸ੍ਰੀ ਅਰੁਣ ਨਾਰੰਗ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਗਗਨਦੀਪ ਸਿੰਘ ਜਲਾਲਪੁਰ, ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਐਸ.ਪੀ. ਹਰਮੀਤ ਸਿੰਘ ਹੁੰਦਲ, ਐਸ.ਡੀ.ਐਮ. ਸ. ਖੁਸ਼ਦਿਲ ਸਿੰਘ, ਡੀ.ਐਸ.ਪੀ. ਘਨੌਰ ਮਨਪ੍ਰੀਤ ਸਿੰਘ ਤੇ ਤਹਿਸੀਲਦਾਰ ਹਰਸਿਮਰਨ ਸਿੰਘ, ਸ. ਹਰਿੰਦਰਪਾਲ ਸਿੰਘ ਹੈਰੀਮਾਨ ਦੀ ਤਰਫ਼ੋਂ ਚੇਅਰਮੈਨ ਸ੍ਰੀ ਅਸ਼ਵਨੀ ਬੱਤਾ, ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ, ਸਾਬਕਾ ਵਿਧਾਇਕ ਸ੍ਰੀਮਤੀ ਹਰਪ੍ਰੀਤ ਕੌਰ ਮੁਖਮੈਲਪੁਰ, ਪਿੰਡ ਸੀਲ ਦੀ ਤਰਫ਼ੋਂ ਸਰਪੰਚ ਲਖਬੀਰ ਸਿੰਘ ਤੇ ਈ.ਓ. ਖੰਨਾ ਰਣਬੀਰ ਸਿੰਘ ਨੇ ਵੀ ਰੀਥਾਂ ਰੱਖਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।ਅੰਤਿਮ ਸਸਕਾਰ ਮੌਕੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਅੰਤਿਮ ਅਰਦਾਸ ਕੀਤੀ ਅਤੇ ਕੀਰਤਨ ਸੋੇਹਿਲਾ ਦੀ ਬਾਣੀ ਦਾ ਪਾਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਸ੍ਰੀ ਬਹਾਦਰਗੜ੍ਹ ਸਾਹਿਬ ਦੇ ਹੈਡਗੰਥੀ ਗਿਆਨੀ ਅਵਤਾਰ ਸਿੰਘ ਨੇ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿਮ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਗੜ੍ਹੀ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੋਸ਼ਾਲਾ ਭੇਂਟ ਕੀਤਾ।ਇਸ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਸ਼ਹੀਦ ਦੀ ਧਰਮ ਪਤਨੀ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ। ਜਦੋਂਕਿ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜੀ ਹੈ। ਸ. ਧਰਮਸੋਤ ਨੇ ਅਰਦਾਸ ਕੀਤੀ ਕਿ ਪਰਮਾਤਮਾ ਸ਼ਹੀਦ ਮਨਦੀਪ ਸਿੰਘ ਨੂੰ ਆਪਣੇ ਚਰਨਾ 'ਚ ਨਿਵਾਸ ਦੇਣ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ। ਇਸ ਦੌਰਾਨਸ਼ਹੀਦ ਦੇ ਪਰਿਵਾਰਕ ਮੈਂਬਰਾਂ ਸਮੇਤ ਇਲਾਕੇ ਦੇ ਵਸਨੀਕ ਤੇ ਹੋਰ ਪਤਵੰਤੇ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ।ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਅੰਤਮ ਸਸਕਾਰ ਮੌਕੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਸ. ਬਲਜੀਤ ਸਿੰਘ ਗਿੱਲ, ਵਾਇਸ ਚੇਅਰਮੈਨ ਰਾਮ ਸਿੰਘ ਸੀਲ, ਚੇਅਰਮੈਨ ਬਲਾਕ ਸੰਮਤੀ ਜਗਦੀਪ ਸਿੰਘ ਚਪੜ ਅਤੇ ਭਾਰਤੀ ਸੈਨਾ, ਪੰਜਾਬ ਸਰਕਾਰ, ਜ਼ਿਲ੍ਹਾ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਵੱਲੋਂ ਹਾਜ਼ਰ ਹੋਈਆਂ ਅਹਿਮ ਸ਼ਖ਼ਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਆਮ ਲੋਕਾਂ ਵੱਲੋਂ ਸ਼ਹੀਦ ਨੂੰ ''ਬੋਲੇ ਸੋ ਨਿਹਾਲ-ਸਤਿ ਸ੍ਰੀ ਅਕਾਲ, ਦੇਸ਼ ਭਗਤੀ ਅਤੇ ਸ਼ਹੀਦ ਮਨਦੀਪ ਸਿੰਘ ਅਮਰ ਰਹੇ'' ਦੇ ਨਾਅਰੇ ਲਾਉਂਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।

 

Tags: Sadhu Singh Dharamsot , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD