Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸ਼ਹੀਦ ਗੁਰਤੇਜ ਸਿੰਘ ਦਾ ਰਾਸ਼ਟਰੀ ਸਨਮਾਨਾਂ ਨਾਲ ਪਿੰਡ ਬੀਰੇਵਾਲਾ ਡੋਗਰਾ ਵਿਖੇ ਹੋਇਆ ਅੰਤਿਮ ਸੰਸਕਾਰ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਸਰਕਾਰ ਤਰਫੋਂ ਸ਼ਹੀਦ ਨੂੰ ਭੇਂਟ ਕੀਤੇ ਸ਼ਰਧਾ ਦੇ ਫੁੱਲ

5 Dariya News

5 Dariya News

5 Dariya News

ਮਾਨਸਾ , 19 Jun 2020

Last updated on: Jun 19, 2020, 00:00 IST

ਜਿਲ੍ਹਾ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ ਵਸਨੀਕ ਸਿਪਾਹੀ ਗੁਰਤੇਜ ਸਿੰਘ ਜੋ ਪਿਛਲੇ ਦਿਨੀਂ ਲਦਾਖ਼ ਸੈਕਟਰ ਸਥਿਤ ਗਲਵਾਨ ਘਾਟੀ ਵਿਚ ਚੀਨ ਦੇ ਖਿਲਾਫ ਲੜਾਈ ਦੌਰਾਨ ਸ਼ਹੀਦ ਹੋ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਬੀਰੇਵਾਲਾ ਡੋਗਰਾ ਵਿਖੇ ਰਾਸ਼ਟਰੀ ਸਨਮਾਨ ਨਾਲ ਸਲਾਮੀ ਦੇ ਕੇ ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਦੌਰਾਨ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਵੱਲੋਂ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਹਨ ਅਤੇ ਉਹ ਸਲਾਮ ਕਰਦੇ ਨੇ ਉਨ੍ਹਾਂ ਸਾਰੀਆਂ ਮਾਵਾਂ ਨੂੰ ਜੋ ਆਪਣੇ ਜਿਗਰ ਦੇ ਟੁਕੜੇ ਦੇਸ਼ ਦੀ ਰਾਖੀ ਲਈ ਸਰਹੱਦ ਤੇ ਤੋਰ ਦਿੰਦੀਆਂ ਨੇ। ਦੇਸ਼ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ਤੇ ਦੇਸ਼ ਨੂੰ ਸਦਾ ਮਾਣ ਰਹੇਗਾ। ਉਨ੍ਹਾਂ ਪਰਿਵਾਰ ਲਈ ਇਸ ਦੁੱਖ ਦੀ ਘੜੀ ਵਿਚ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਖੂਨ ਦਾ ਮੁੱਲ ਪੈਸੇ ਨਾਲ ਤਾਂ ਨਹੀਂ ਤੋਲਿਆ ਜਾ ਸਕਦਾ ਪ੍ਰੰਤੂ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਅਤੇ ਇਕ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਨੇ, ਦੇਸ਼ ਕੌਮ ਲਈ ਜਾਨ ਕੁਰਬਾਨ ਕਰਨ ਵਾਲੇ ਹਮੇਸ਼ਾ ਲੋਕ ਮਨਾਂ ‘ਚ ਜਿਊਂਦੇ ਰਹਿੰਦੇ ਨੇ। ਉਨ੍ਹਾਂ ਕਿਹਾ ਕਿ ਸ਼ਹੀਦ ਗੁਰਤੇਜ ਸਿੰਘ ਦੀ ਸ਼ਹਾਦਤ ਨਾ ਭੁੱਲਣਯੋਗ ਹੈ। ਉਸ ਨੇ ਛੋਟੀ ਉਮਰੇ ਆਪਣੀ ਜਾਨ ਦੇਸ਼ ਕੌਮ ਦੇ ਲੇਖੇ ਲਾ ਕੇ ਬਹਾਦਰੀ ਦਾ ਸਬੂਤ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਇਸ ਨੌਜਵਾਨ ਦੀ ਸ਼ਹਾਦਤ ਦਾ ਦੁੱਖ ਹੈ ਉੱਥੇ ਹੀ ਇਸ ਦਲੇਰ ਅਤੇ ਹਿੰਮਤੀ ਨੌਜਵਾਨ ਲਈ ਫਖ਼ਰ ਵੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਗਵਰਨਰ ਪੰਜਾਬ ਸ੍ਰੀ ਬੀ.ਪੀ. ਬਦਨੌਰ ਵੱਲੋਂ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਲਈ ਇਸ ਦੁੱਖ ਦੀ ਘੜੀ ਵਿਚ ਪਹੁੰਚ ਕੇ ਹਮਦਰਦੀ ਪ੍ਰਗਟ ਕੀਤੀ ਗਈ।ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਵੱਲੋਂ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਤਰਫ਼ੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਇਸ ਦੌਰਾਨ ਕਾਂਗਰਸ ਲੀਡਰ ਅਤੇ ਪਾਰਲੀਮੈਂਟ ਮੈਂਬਰ ਸ੍ਰੀ ਰਾਹੁਲ ਗਾਂਧੀ ਤਰਫੋਂ ਸ਼ਹੀਦ ਨੂੰ ਲਿਖ਼ਤੀ ਸੰਦੇਸ਼ ਦੁਆਰਾ ਸ਼ਰਧਾਂਜਲੀ ਭੇਂਟ ਕੀਤੀ ਗਈ।ਸ਼ਹੀਦ ਗੁਰਤੇਜ ਸਿੰਘ ਦੇ ਪਿਤਾ ਅਤੇ ਭਰਾ ਵੱਲੋਂ ਚਿਤਾ ਨੂੰ ਅਗਨੀ ਦਿੱਤੀ ਗਈ। ਆਰਮੀ ਵੱਲੋਂ ਸ਼ਹੀਦ ਨੂੰ ਸਲਾਮੀ ਭੇਂਟ ਕੀਤੀ ਗਈ। ਸੰਸਕਾਰ ਵਿਚ ਸ਼ਾਮਲ ਹੋਏ ਲੋਕਾਂ ਵੱਲੋਂ ‘ਸ਼ਹੀਦ ਗੁਰਤੇਜ ਸਿੰਘ ਅਮਰ ਰਹੇ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਗਾਏ ਗਏ।ਗੁਰਤੇਜ ਸਿੰਘ ਆਪਣੇ ਤਿੰਨ ਭਰਾਵਾਂ ਵਿਚੋਂ ਸਭ ਤੋਂ ਛੋਟਾ ਸੀ ਅਤੇ ਉਸ ਨੇ ਨਾਨ ਮੈਡੀਕਲ ਵਿਚ 12 ਵੀਂ ਕਲਾਸ ਪਾਸ ਕੀਤੀ ਸੀ। ਦੋ ਸਾਲ ਪਹਿਲਾਂ ਹੀ ਉਹ ਸਿੱਖ ਰੈਜੀਮੈਂਟ ਵਿਚ ਭਰਤੀ ਹੋਇਆ ਸੀ।ਇਸ ਦੌਰਾਨ ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ, ਐਮ.ਐਲ.ਏ. ਮਾਨਸਾ ਸ੍ਰੀ ਨਾਜਰ ਸਿੰਘ ਮਾਨਸ਼ਾਹੀਆ, ਐਮ.ਐਲ.ਏ. ਬੁਢਲਾਡਾ ਸ੍ਰੀ ਬੁੱਧ ਰਾਮ, ਸਾਬਕਾ ਵਿਧਾਇਕ ਸ੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਕਾਂਗਰਸੀ ਲੀਡਰ ਮੰਜੂ ਬਾਂਸਲ, ਹਲਕਾ ਇੰਚਾਰਜ ਬੁਢਲਾਡਾ ਰਣਜੀਤ ਕੌਰ ਭੱਟੀ, ਵਾਇਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਸ੍ਰੀ ਰਾਮ ਸਿੰਘ ਸਰਦੂਲਗੜ੍ਹ, ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਚੁਸ਼ਪਿੰਦਰ ਸਿੰਘ ਚਹਿਲ, ਅਰਸ਼ਦੀਪ ਸਿੰਘ, ਮਾਈਕਲ ਗਾਗੋਵਾਲ, ਆਰਮੀ ਏਅਰ ਡਿਫੈਂਸ ਰੈਜ਼ਮੈਂਟ ਤੋਂ ਇਲਾਵਾ ਪਿੰਡ ਦੇ ਮੌਹਤਬਰ ਵਿਅਕਤੀ ਮੌਜੂਦ ਸਨ।

 

Tags: Manpreet Singh Badal , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD