Friday, 17 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

ਸ਼ਹੀਦ ਗੁਰਬਿੰਦਰ ਸਿੰਘ ਦਾ ਪੂਰੇ ਫੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪੰਜਾਬ ਨਾਲ ਸਬੰਧਤ ਸ਼ਹੀਦਾਂ ਦੇ ਨਾਂ 'ਤੇ ਸਬੰਧਤ ਪਿੰਡ ਦੇ ਸਕੂਲ ਦਾ ਕੀਤਾ ਜਾਵੇਗਾ ਨਾਮਕਰਨ: ਵਿਜੈ ਇੰਦਰ ਸਿੰਗਲਾ

5 Dariya News

5 Dariya News

5 Dariya News

ਤੋਲਾਵਾਲ/ਸੰਗਰੂਰ , 19 Jun 2020

ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ 'ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਮੁੱਠਭੇੜ 'ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜਾਮ ਪੀਣ ਵਾਲੇ ਜਾਂਬਾਜ਼ ਸਿਪਾਹੀ ਗੁਰਬਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਉਨਢਾਂ ਦੇ ਜੱਦੀ ਪਿੰਡ ਤੋਲਾਵਾਲ ਵਿਖੇ ਪੁੱਜੀ ਤਾਂ ਸਾਰਾ ਮਾਹੌਲ ਗ਼ਮਗੀਨ ਹੋ ਗਿਆ।ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਪਿੰਡ ਤੋਲਾਵਾਲ ਦੇ ਸਮਸ਼ਾਨਘਾਟ ਵਿਖੇ ਮਾਹੌਲ ਉਸ ਵੇਲੇ ਭਾਵੁਕਤਾ ਨਾਲ ਭਰ ਗਿਆ ਜਦੋਂ ਭਾਰਤੀ ਫ਼ੌਜ ਦੇ ਇਸ ਸ਼ਹੀਦ ਦੀ ਚਿਖਾ ਨੂੰ ਉਨ੍ਹਾਂ ਦੇ ਪਿਤਾ ਸ. ਲਾਭ ਸਿੰਘ ਵੱਲੋਂ ਅਗਨੀ ਦਿਖਾਈ ਗਈ। ਹਰ ਅੱਖ ਨਮ ਸੀ ਅਤੇ ਦੇਸ਼ ਦੇ ਇਸ ਯੋਧੇ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ।ਸ਼ਹੀਦ ਗੁਰਬਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਫ਼ੌਜੀ ਅਧਿਕਾਰੀਆਂ ਨੇ ਭਾਵੁਕਤਾ ਭਰੇ ਮਾਹੌਲ 'ਚ ਸ਼ਹੀਦ ਦੀ ਦੇਹ ਦੇ ਤਾਬੂਤ ਦੁਆਲੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪਕੇ ਸਲਾਮੀ ਦਿੱਤੀ।ਇਸ ਤੋਂ ਪਹਿਲਾਂ ਸ਼ਹੀਦ ਦੀ ਮ੍ਰਿਤਕ ਦੇਹ 'ਤੇ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੌਰ ਦੀ ਤਰਫੋ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਐਮ.ਪੀ ਸ਼੍ਰੀ ਅਵਿਨਾਸ਼ ਰਾਏ ਖੰਨਾ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਤੇ ਸ਼੍ਰੀ ਹਰਮਨ ਦੇਵ ਬਾਜਵਾ, ਚੇਅਰਮੈਨ ਜ਼ਿਲਢਾ ਯੋਜਨਾ ਬੋਰਡ ਰਜਿੰਦਰ ਸਿੰਘ ਰਾਜਾ, ਐਸ.ਐਸ.ਪੀ ਡਾ. ਸੰਦੀਪ ਗਰਗ ਸਮੇਤ ਹੋਰਾਂ ਨੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। 

ਇਸ ਤੋਂ ਇਲਾਵਾ ਭਾਰਤੀ ਸੈਨਾ ਤੇ ਪ੍ਰਸਾਸ਼ਨ ਦੇ ਵੱਖ ਵੱਖ ਅਧਿਕਾਰੀਆਂ ਨੇ ਵੀ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਵੱਖ ਵੱਖ ਸ਼ਖਸ਼ੀਅਤਾਂ ਨੇ ਸ਼ਹੀਦ ਦੇ ਪਿਤਾ ਸ. ਲਾਭ ਸਿੰਘ, ਮਾਤਾ ਸ਼੍ਰੀਮਤੀ ਚਰਨਜੀਤ ਕੌਰ, ਭੈਣ ਅਤੇ ਭਰਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸ਼ਹੀਦ ਦੀ ਕੁਰਬਾਨੀ ਨੂੰ ਦੇਸ਼ ਲਈ ਵੱਡਾ ਤੇ ਅਹਿਮ ਕਰਾਰ ਦਿੱਤਾ।ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜੀ ਹੈ। ਉਨ੍ਹਾਂ ਨੇ ਅਰਦਾਸ ਕੀਤੀ ਕਿ ਪਰਮਾਤਮਾ ਸ਼ਹੀਦ ਗੁਰਬਿੰਦਰ ਸਿੰਘ ਨੂੰ ਆਪਣੇ ਚਰਨਾ 'ਚ ਨਿਵਾਸ ਦੇਣ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ। ਇਸ ਦੌਰਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਸਮੇਤ ਇਲਾਕੇ ਦੇ ਵਸਨੀਕ ਤੇ ਹੋਰ ਪਤਵੰਤੇ ਵੀ ਹਜ਼ਾਰਾਂ ਦੀ ਗਿਣਤੀ 'ਚ ਹਾਜ਼ਰ ਸਨ।ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਪਿੰਡ ਤੋਲਾਵਾਲ ਵਿਖੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ 'ਤੇ ਤਬਦੀਲ ਕੀਤਾ ਜਾਵੇਗਾ ਜਿਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਕੀ ਤਿੰਨ ਸ਼ਹੀਦਾਂ ਦੇ ਸਨਮਾਨ ਵਿੱਚ ਵੀ ਉਨ੍ਹਾਂ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਨਾਂ ਵੀ ਸ਼ਹੀਦਾਂ ਦੇ ਨਾਂ 'ਤੇ ਰੱਖੇ ਜਾਣਗੇ।ਉਨਢਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸ਼੍ਰੀ ਸਿੰਗਲਾ ਨੇ ਇਹ ਐਲਾਨ ਵੀ ਕੀਤਾ ਕਿ ਪਿੰਡ ਦੇ ਖੇਡ ਸਟੇਡੀਅਮ ਦਾ ਨਾਮਕਰਨ ਵੀ ਸ਼ਹੀਦ ਦੇ ਨਾਮ 'ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹਾਦਤ ਦਾ ਜਾਮ ਪੀਣ ਵਾਲੇ ਇਸ ਜਾਂਬਾਜ਼ ਯੋਧੇ ਦੀ ਕੁਰਬਾਨੀ ਆਪਣੇ ਆਪ ਵਿੱਚ ਵੱਡੀ ਮਿਸਾਲ ਹੈ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸਾਡੇ ਸੂਰਵੀਰ ਆਪਣੀਆਂ ਜਾਨਾਂ ਤੱਕ ਨਿਛਾਵਰ ਕਰ ਦਿੰਦੇ ਹਨ ਜਿਸ 'ਤੇ ਪੂਰੇ ਦੇਸ਼ ਵਾਸੀਆਂ ਨੂੰ ਮਾਣ ਹੋਣਾ ਚਾਹੀਦਾ ਹੈ।

 

Tags: Vijay Inder Singla , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD