Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਲਵਾਨ ਘਾਟੀ ਖਾਲੀ ਕਰਵਾਉਣ ਲਈ ਚੀਨ ਨੂੰ ਅਲਟੀਮੇਟਮ ਜਾਰੀ ਕੀਤਾ ਜਾਵੇ-ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤ ਸਰਕਾਰ ਨੂੰ ਅਪੀਲ

ਚੀਨ ਨੇ ਸਮਝੌਤਾ ਤੋੜਿਆ ਅਤੇ ਭਾਰਤ ਸਮਝੌਤੇ ਦੀਆਂ ਸ਼ਰਤਾਂ ਦੀ ਪਾਲਣਾ ਕਰਨ ਲਈ ਪਾਬੰਦ ਨਹੀਂ

5 Dariya News

5 Dariya News

5 Dariya News

ਚੰਡੀਗੜ੍ਹ , 19 Jun 2020

Last updated on: Jun 19, 2020, 00:00 IST

ਚੀਨ ਨੂੰ ਗਲਵਾਨ ਵਾਦੀ ਦੇ ਕਬਜ਼ੇ ਹੇਠਲੇ ਖੇਤਰ ਵਿੱਚੋਂ ਵਾਪਸ ਭੇਜਣ ਲਈ ਜ਼ੋਰਦਾਰ ਕਦਮ ਚੁੱਕਣ ਦੀ ਵਕਾਲਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਚੀਨ ਨੂੰ ਕਬਜ਼ੇ ਵਾਲੀ ਜ਼ਮੀਨ ਤੁਰੰਤ ਖਾਲੀ ਕਰਵਾਉਣ ਲਈ ਅਲਟੀਮੇਟਮ ਜਾਰੀ ਕਰੇ ਜਿਸ ਵਿੱਚ ਸਪੱਸ਼ਟ ਚਿਤਾਵਨੀ ਦਿੱਤੀ ਜਾਵੇ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਲਈ ਗੰਭੀਰ ਨਤੀਜੇ ਨਿਕਲਣਗੇ।ਚੰਡੀਗੜ੍ਹ ਦੇ ਹਵਾਈ ਅੱਡੇ 'ਤੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਅਜਿਹੀ ਕਾਰਵਾਈ ਨਾਲ ਭਾਰਤ ਨੂੰ ਕੁਝ ਸਿੱਟੇ ਭੁਗਤਣੇ ਪੈਣਗੇ ਪਰ ਖੇਤਰੀ ਅਖੰਡਤਾ ਉਪਰ ਅਜਿਹੀ ਘੁਸਪੈਠ ਅਤੇ ਹਮਲੇ ਜਾਰੀ ਰੱਖਣ ਨੂੰ ਹੋਰ ਸਹਿਣ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਇੱਥੇ ਤਿੰਨ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਿਨ੍ਹਾਂ ਦੀਆਂ ਦੇਹਾਂ ਨੂੰ ਗਲਵਾਨ ਵਾਦੀ ਤੋਂ ਲਿਆਂਦਾ ਗਿਆ। ਸੰਗਰੂਰ ਤੋਂ ਸੈਨਿਕ ਗੁਰਬਿੰਦਰ ਸਿੰਘ, ਮਾਨਸਾ ਤੋਂ ਗੁਰਤੇਜ ਸਿੰਘ ਅਤੇ ਹਮੀਰਪੁਰ (ਹਿਮਾਚਲ ਪ੍ਰਦੇਸ਼) ਤੋਂ ਅੰਕੁਸ਼ ਦੀਆਂ ਦੇਹਾਂ 'ਤੇ ਫੁੱਲ ਮਾਲਾਵਾਂ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਮੁਲਕ ਸਦਾ ਉਨ੍ਹਾਂ ਦਾ ਰਿਣੀ ਰਹੇਗਾ।ਚੀਨ ਪ੍ਰਤੀ ਸ਼ਾਂਤੀ ਰੱਖਣ ਦੀ ਨੀਤੀ ਬਾਰੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਇਸ ਦੇ ਖਿਲਾਫ਼ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਜਰਬਾ ਤੋਂ ਪਤਾ ਲਗਦਾ ਹੈ ਕਿ ਜਦੋਂ ਵੀ ਰੋਹ ਦਾ ਸਾਹਮਣਾ ਹੋਇਆ ਤਾਂ ਚੀਨ ਵਾਲੇ ਹਮੇਸ਼ਾ ਪਿੱਛੇ ਹਟ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਗਿੱਦੜ ਭਬਕੀਆਂ ਦਾ ਜਵਾਬ ਦੇਣ ਦਾ ਸਮਾਂ ਹੈ ਅਤੇ ਹਰ ਭਾਰਤੀ ਵੀ ਇਹੀ ਚਾਹੁੰਦਾ ਹੈ ਕਿ ਚੀਨ ਨੂੰ ਮੂੰਹ ਤੋੜਵਾਂ ਜਵਾਬ ਦਿੱਤੇ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਚੀਨ ਆਪਣੀਆਂ ਸਾਲਾਮੀ ਚਾਲਾਂ ਰਾਹੀਂ ਸਾਲ 1962 ਤੋਂ ਭਾਰਤ ਨੂੰ ਟੁਕੜਾ ਦਰ ਟੁਕੜਾ ਹਥਿਆ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਘੁਸਪੈਠਾਂ ਦਾ ਅੰਤ ਕਰਨ ਦੀ ਮੰਗ ਕੀਤੀ ਜਿਸ ਨੂੰ 60 ਸਾਲਾਂ ਦੀ ਕੂਟਨੀਤੀ ਰੋਕਣ ਵਿੱਚ ਅਸਫਲ ਰਹੀ ਹੈ।ਔਖਤੀ ਸਮਝੌਤੇ ਜਿਸ ਨੇ ਭਾਰਤੀ ਫੌਜ ਨੂੰ ਗੋਲੀ ਚਲਾਉਣ ਤੋਂ ਰੋਕਿਆ (ਭਾਵੇਂ ਉਨ੍ਹਾਂ ਕੋਲ ਹਥਿਆਰ ਸਨ), ਉਪਰ ਸਵਾਲ ਚੁੱਕਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਜਾਣਨ ਦੀ ਮੰਗ ਕੀਤੀ ਕਿ ਅਜਿਹਾ ਸਮਝੌਤਾ ਕੌਣ ਲੈ ਕੇ ਆਇਆ। ਉਨ੍ਹਾਂ ਕਿਹਾ,''ਇਕ ਗੁਆਂਢੀ ਦੁਸ਼ਮਣ ਨਾਲ ਅਜਿਹਾ ਸਮਝੌਤਾ ਕਿਵੇਂ ਹੋ ਸਕਦਾ ਹੈ।'' ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਇਹ ਸਪੱਸ਼ਟ ਹੈ ਕਿ ਭਾਰਤੀ ਸੈਨਿਕਾਂ 'ਤੇ ਹਮਲਾ ਚੀਨ ਵੱਲੋਂ ਪਹਿਲਾਂ ਹੀ ਚਿਤਵਿਆ ਹੋਇਆ ਸੀ ਜੋ ਬੇਢੰਗੇ ਪਰ ਖਤਰਨਾਕ ਹਥਿਆਰਾਂ ਨਾਲ ਤਿਆਰ ਹੋ ਕੇ ਆਏ ਸਨ। 

ਉਨ੍ਹਾਂ ਕਿਹਾ ਕਿ ਕਿੱਲਾਂ ਵਾਲੀਆਂ ਡਾਂਗਾਂ ਅਤੇ ਕੰਡਿਆਲੀ ਤਾਰਾਂ ਵਾਲੇ ਡੰਡਿਆਂ ਨਾਲ ਉਨ੍ਹਾਂ ਨੇ ਸਾਡੇ ਫੌਜੀ ਜਵਾਨਾਂ 'ਤੇ ਹਮਲਾ ਬੋਲ ਦਿੱਤਾ ਅਤੇ ਉਨ੍ਹਾਂ ਨੇ ਜੋ ਵੀ ਸਮਝੌਤਾ ਹੋਇਆ ਸੀ, ਉਸ ਨੂੰ ਰੱਦ ਕਰ ਦਿੱਤਾ। ਮੌਕੇ ਦੀ ਸਥਿਤੀ ਮੁਤਾਬਕ ਭਾਰਤੀ ਜਵਾਨਾਂ ਨੂੰ ਮੋੜਵਾਂ ਹਮਲਾ ਕਰਨ ਦੇ ਪੂਰੇ ਅਧਿਕਾਰ ਸਨ, ਉਨ੍ਹਾਂ ਕਿਹਾ ਕਿ ਭਾਰਤ ਸਮਝੌਤੇ ਦੀਆਂ ਸ਼ਰਤਾਂ ਦੀ ਪਾਲਣਾ ਲਈ ਇਕੱਲਾ ਹੀ ਪਾਬੰਦ ਨਹੀਂ ਸੀ।ਗਲਵਾਨ ਵਾਦੀ ਵਿੱਚ ਭਾਰਤੀ ਜਵਾਨਾਂ ਦੇ ਕਮਾਂਡਿੰਗ ਅਫਸਰ ਦੇ ਘੇਰੇ ਵਿੱਚ ਆ ਜਾਣ 'ਤੇ ਹਥਿਆਰ ਹੋਣ ਦੇ ਬਾਵਜੂਦ ਜਵਾਨ ਗੋਲੀ ਚਲਾਉਣ ਵਿੱਚ ਅਸਫਲ ਕਿਉਂ ਰਹੇ, ਇਸ ਬਾਰੇ ਜਾਣਨ ਦੀ ਮੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨੀਆਂ ਦੇ ਹੱਥੋਂ ਕਰਨਲ ਦੀ ਮੌਤ ਸੁਮੱਚੀ ਭਾਰਤੀ ਫੌਜ ਲਈ ਨਾਮੋਸ਼ੀਜਨਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਵਿਸ਼ਵਾਸ ਨਹੀਂ ਕਰ ਸਕਦੇ ਕਿ ਅਜਿਹਾ ਦਰਦਨਾਕ ਦ੍ਰਿਸ਼ ਦੇਖਣ ਦੇ ਬਾਵਜੂਦ ਅਸਲ ਕੰਟਰੋਲ ਰੇਖਾ 'ਤੇ ਜਵਾਨ ਗੋਲੀ ਚਲਾਉਣ ਵਿੱਚ ਅਸਫਲ ਰਹੇ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਪੁਖਤਾ ਰੂਪ ਵਿੱਚ ਸਿਖਲਾਈਯਾਫ਼ਤਾ ਅਤੇ ਆਧੁਨਿਕ ਹਥਿਆਰਾਂ ਨਾਲ ਲੈਸ ਹੈ ਜਿਨ੍ਹਾਂ ਨੂੰ ਅਜਿਹੇ ਘਿਨਾਉਣੇ ਅਤੇ ਧੋਖੇ ਭਰੇ ਹਮਲੇ ਮੌਕੇ ਇਸ ਦੀ ਵਰਤੋਂ ਕਰਨ ਦਾ ਪੂਰਾ ਹੱਕ ਹੈ।ਮੁੱਖ ਮੰਤਰੀ ਨੇ ਫੌਜ ਵਿੱਚ ਆਪਣੇ ਸੇਵਾਕਾਲ ਨੂੰ ਚੇਤੇ ਕੀਤਾ  ਜਦੋਂ ਹਥਿਆਰਬੰਦ ਜਵਾਨ ਰਣਨੀਤਿਕ ਤੌਰ 'ਤੇ ਤਾਇਨਾਤ ਰਹਿੰਦੇ ਸਨ ਜਦੋਂ ਸੀਨੀਅਰ ਅਫਸਰ ਦੂਜੇ ਪਾਸੇ ਮੀਟਿੰਗਾਂ ਲਈਆਂ ਜਾਂਦੇ ਸਨ ਅਤੇ ਉਹ ਬਚਾਅ ਕਾਰਵਾਈ ਲਈ ਹਮੇਸ਼ਾ ਤਿਆਰ ਰਹਿੰਦੇ ਸਨ। ਉਨ੍ਹਾਂ ਪੁੱਛਿਆ,''ਇਹ ਵਾਪਰਨ ਸਮੇਂ ਜਵਾਨ ਤਾਇਨਾਤ ਕਿਉਂ ਨਹੀਂ ਸਨ? ਅਤੇ ਜੇਕਰ ਸਨ ਤਾਂ ਅਫਸਰਾਂ ਅਤੇ ਜਵਾਨਾਂ ਦੇ ਹਮਲੇ ਦੀ ਮਾਰ ਹੇਠ ਆਉਣ 'ਤੇ ਉਨ੍ਹਾਂ ਨੂੰ ਬਚਾਉਣ ਲਈ ਹਥਿਆਰਾਂ ਦੀ ਵਰਤੋਂ ਕਿਉਂ ਨਹੀਂ ਕੀਤੀ ਗਈ।''ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਹਾਲਾਤ ਹੋਰ ਵਿਗੜਣ ਦਿੱਤੇ ਜਾਂਦੇ ਹਨ ਤਾਂ ਚੀਨ ਵੱਲੋਂ ਪਾਕਿਸਤਾਨ ਨਾਲ ਮਿਲ ਕੇ ਹੋਰ ਭਾਰਤੀ ਇਲਾਕਿਆਂ 'ਤੇ ਕਬਜ਼ਾ ਜਮਾਉਣ ਦਾ ਹੌਸਲਾ ਵਧੇਗਾ ਜਿਸ ਨੂੰ ਕਿਸੇ ਵੀ ਕੀਮਤ 'ਤੇ ਰੋਕਣਾ ਹੋਵੇਗਾ।ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਟਵੀਟ ਰਾਹੀਂ ਗਲਵਾਨ ਘਾਟੀ ਦੇ ਮੁੱਦੇ 'ਤੇ ਉਨ੍ਹਾਂ ਉਪਰ ਸਿਆਸਤ ਖੇਡਣ ਦੇ ਲਾਏ ਦੋਸ਼ ਦਾ ਪ੍ਰਤੀਕ੍ਰਮ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਸਾਬਕਾ ਫੌਜੀ ਹੋਣ ਦੇ ਨਾਤੇ ਉਨ੍ਹਾਂ ਨੂੰ ਮਸਲੇ ਬਾਰੇ ਆਪਣੀ ਰਾਏ ਰੱਖਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ 20 ਜਵਾਨਾਂ ਦੀ ਮੌਤ ਹੋ ਜਾਣ 'ਤੇ ਕੋਈ ਫੌਜੀ ਇੱਥੋਂ ਤੱਕ ਕਿ ਕੋਈ ਭਾਰਤੀ ਵੀ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਵੱਲੋਂ ਪੇਸ਼ ਕੀਤੀ ਜਾ ਰਹੀ ਗੁੰਮਰਾਹਕੁਨ ਤਸਵੀਰ ਦੇ ਉਲਟ ਉਹ ਇਸ ਨਾਜ਼ੁਕ ਸਥਿਤੀ ਵਿੱਚ ਹਰ ਭਾਰਤੀ ਵਾਂਗ ਭਾਰਤ ਸਰਕਾਰ ਦੇ ਨਾਲ ਖੜ੍ਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਰ ਇਸ ਨਾਲ ਮੌਜੂਦਾ ਸਥਿਤੀ ਬਾਰੇ ਉਨ੍ਹਾਂ ਨੂੰ ਇਕ ਫੌਜੀ ਵਜੋਂ ਬੋਲਣ ਜਾਂ ਵਿਚਾਰ ਰੱਖਣ ਦੇ ਹੱਕ ਤੋਂ ਪਾਸੇ ਨਹੀਂ ਕੀਤਾ ਜਾ ਸਕਦਾ। ਇਹ ਸਥਿਤੀ ਪੂਰੇ ਮੁਲਕ ਲਈ ਚਿੰਤਾ ਦਾ ਵਿਸ਼ਾ ਹੈ।

 

Tags: Amarinder Singh , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD