ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰ.ਸੇਟੀ) ਕਪੂਰਥਲਾ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸੰਸਥਾ ਦੀਆਂ 2019-20 ਦੀਆਂ ਸਾਲਾਨਾ ਗਤੀਵਿਧੀਆਂ ਦੀ ਰਿਪੋਰਟ ਜਾਰੀ ਕੀਤੀ ਗਈ। ਇਸ ਤੋਂ ਇਲਾਵਾ ਆਰ. ਸੇਟੀ ਨਾਲ ਸਬੰਧਤ ਵਿਸ਼ਿਆਂ ’ਤੇ ਵਿਚਾਰ-ਚਰਚਾ ਕੀਤੀ ਗਈ ਅਤੇ ਡਾਇਰੈਕਟਰ ਸ੍ਰੀ ਪਰਮਜੀਤ ਸਿੰਘ ਵੱਲੋਂ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ ਨੇ ਸੰਸਥਾ ਦੀ ਨਵੀਂ ਤਿਆਰ ਹੋ ਰਹੀ ਬਿਲਡਿੰਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨਾਂ ਬੈਂਕਰਸ ਨੂੰ ਹਦਾਇਤ ਕੀਤੀ ਕਿ ਉਹ ਆਰ. ਸੇਟੀ ਤੋਂ ਸਿਖਲਾਈ ਹਾਸਲ ਕਰ ਚੁੱਕੇ ਸਿਖਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ੇ ਦੇ ਕੇ ਉਨਾਂ ਨੂੰ ਆਪਣੇ ਪੈਰਾਂ ’ਤੇ ਖੜੇ ਹੋਣ ਵਿਚ ਮਦਦ ਕਰਨ। ਉਨਾਂ ਸੰਸਥਾ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਸਿਖਲਾਈ ਦੀ ਸ਼ਲਾਘਾ ਕੀਤੀ। ਇਸ ਮੌਕੇ ਪੀ. ਐਨ. ਬੀ ਦੇ ਡਿਪਟੀ ਸਰਕਲ ਹੈੱਡ ਸ੍ਰੀ ਦੇਬਾਸ਼ਿਸ਼ ਚਕਰਬੋਰਤੀ, ਚੀਫ ਐਲ. ਡੀ. ਐਮ ਸ੍ਰੀ ਡੀ. ਐਲ ਭੱਲਾ, ਡੀ. ਡੀ. ਐਮ ਨਬਾਰਡ ਸ੍ਰੀ ਰਾਕੇਸ਼ ਵਰਮਾ, ਲੋਕ ਸੰਪਰਕ ਅਫ਼ਸਰ ਸ. ਹਰਦੇਵ ਸਿੰਘ ਆਸੀ, ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਕ ਵਿਕਾਸ ਏਜੰਸੀ ਸ. ਐਚ. ਐਸ ਬਾਵਾ, ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਬਲਵਿੰਦਰ ਜੀਤ ਅਤੇ ਸ੍ਰੀ ਰਜਨੀਸ਼ ਕਾਂਤ ਤੋਂ ਇਲਾਵਾ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।