Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੁਲਿਸ ਕਮਿਸ਼ਨਰ ਵਲੋਂ ਕਮਿਸ਼ਨਰੇਟ ਪੁਲਿਸ ਦੇ ਕਰਮੀਆਂ ਨੂੰ 500 ਸਮਾਰਟ ਘੜੀਆਂ ਵੰਡਣ ਦੀ ਸ਼ੁਰੂਆਤ

ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਦਾ ਮੋਹਰਲੀਆਂ ਕਤਾਰਾਂ ਦੇ ਕੋਰੋਨਾ ਯੋਧਿਆਂ ਵੱਲ ਧਿਆਨ ਦੇਣ ਲਈ ਧਨਵਾਦ

Web Admin

Web Admin

5 Dariya News

ਜਲੰਧਰ , 20 Jun 2020

Last updated on: Jun 20, 2020, 00:00 IST

ਜਲੰਧਰ ਕਮਿਸ਼ਨਰੇਟ ਪੁਲਿਸ ਵਿਖੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਪੇਸ਼ ਕਰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅੱਜ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਵਲੋਂ ਮੋਹਰਲੀਆਂ ਕਤਾਰਾਂ ਦੇ ਕੋਰੋਨਾ ਯੋਧਿਆਂ ਲਈ ਭੇਜੀਆਂ ਗਈਆਂ 500 ਸਮਾਰਟ ਘੜੀਆਂ ਵੰਡਣ ਦੀ ਸ਼ੁਰੂਆਤ ਕੀਤੀ ਗਈ। ਸਥਾਨਕ ਪੁਲਿਸ ਲਾਈਨ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਪੁਲਿਸ ਕਮਿਸ਼ਨਰ ਵਲੋਂ ਐਕਟਰ ਅਕਸ਼ੈ ਕੁਮਾਰ ਵਲੋਂ ਗੋਕੀ ਕੰਪਨੀ ਜਿਸ ਦੇ ਉਹ ਬਰਾਂਚ ਅੰਬੈਸਡਰ ਹਨ ਵਲੋਂ ਭੇਜੀਆਂ ਗਈਆਂ ਸਮਾਰਟ ਘੜੀਆਂ ਸਬ ਇੰਸਪੈਕਟਰ ਅਮਨਪ੍ਰੀਤ ਕੌਰ, ਸਹਾਇਕ ਸਬ ਇੰਸਪੈਕਟਰ ਵਿਜੈ ਕੁਮਾਰ, ਸੀਨੀਅਰ ਕਾਂਸਟੇਬਲ ਰਵੀ ਕੁਮਾਰ ਅਤੇ ਰਾਜਪਾਲ ਸਿੰਘ, ਸਿਪਾਹੀ ਭੁਪਿੰਦਰ ਸਿੰਘ, ਸ਼ਿਵ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਸੌਂਪੀਆਂ ਗਈਆਂ। ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਜਿਨਾ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਸੁਰੱਖਿਆ ਬਲਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਖੁਦ ਨਿੱਜੀ ਤਵੱਜੋ ਦਿੱਤੀ ਗਈ ਹੈ ਬਾਰੇ ਬੋਲਦਿਆਂ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਭੁੱਲਰ ਨੇ ਕਿਹਾ ਕਿ ਇਸ ਨਾਲ ਕੋਰੋਨਾ ਵਾਇਰਸ ਦੌਰਾਨ ਪੂਰੀ ਦ੍ਰਿੜਤਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਕਰਮੀਆਂ ਦਾ ਮਨੋਬਲ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਬਾਲੀਵੁਡ ਐਕਟਰ ਅਕਸ਼ੈ ਕੁਮਾਰ ਵਲੋਂ ਅਜਿਹੀਆਂ ਘੜੀਆਂ ਮੁੰਬਈ ਅਤੇ ਨਾਸਿਕ ਪੁਲਿਸ ਨੂੰ ਦਿੱਤੀਆਂ ਗਈਆ ਹਨ। ਉਨ੍ਹਾਂ ਕਿਹਾ ਕਿ ਹੁਣ ਉਨਾ ਵਲੋਂ ਮੋਹਰਲੀਆਂ ਕਤਾਰਾਂ ਦੇ ਕੋਰੋਨਾ ਯੋਧਿਆਂ ਲਈ 500 ਸਮਾਰਟ ਘੜੀਆਂ ਭੇਜੀਆਂ ਗਈਆਂ ਹਨ। ਸ੍ਰੀ ਭੁੱਲਰ ਨੇ ਕਿਹਾ ਕਿ ਇਹ ਸਾਡੇ ਸਭ ਲਈ ਬੜੇ ਮਾਣ ਦੀ ਗੱਲ ਹੈ ਕਿ ਬਾਲੀਵੁਡ ਐਕਟਰ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਇਸ ਨੇਕ ਕਾਜ ਲਈ ਚੁਣਿਆ ਹੈ।ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਭੁੱਲਰ ਨੇ ਦੱਸਿਆ ਕਿ ਬਹੁਤ ਸਾਰੀਆਂ ਵਿਸ਼ੇਸਤਾਵਾਂ ਵਾਲੀਆਂ ਇਹ ਸਮਾਰਟ ਘੜੀ ਸਰੀਰ ਦਾ ਤਾਪਮਾਨ, ਬਲੱਡ ਪ੍ਰੈਸ਼ਰ ਦੀ ਜਾਂਚ ਕਰਨ ਤੋਂ ਇਲਾਵਾ ਇਨਾਂ ਘੜੀਆਂ ਵਿੱਚ ਲਗਾਏ ਗਏ ਵਿਸ਼ੇਸ਼ ਕੰਟਰੋਲ ਪ੍ਰਣਾਲੀ ਰਾਹੀਂ ਇਕੋ ਛੱਤ ਹੇਠ ਇਨਾਂ ਘੜੀਆਂ ਨੂੰ ਪਹਿਨਣ ਵਾਲੇ ਪੁਲਿਸ ਕਰਮੀਆਂ ਦੀ ਸਿਹਤ ਦੀ ਨਿਗਰਾਨੀ ਵੀ ਕੀਤੀ ਜਾ ਸਕੇਗੀ। 

ਉਨ੍ਹਾਂ ਕਿਹਾ ਕਿ ਇਹ ਜਲੰਧਰ ਕਮਿਸ਼ਨਰੇਟ ਪੁਲਿਸ ਦੁਆਰਾ ਅਕਸ਼ੈ ਕੁਮਾਰ ਵਰਗੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪੁਲਿਸ ਕਰਮੀਆਂ ਦੀ ਭਲਾਈ ਲਈ ਵਿਸ਼ੇਸ਼ ਪਹਿਲ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੁਲਿਸ ਕਰਮੀਆਂ ਦੀ ਬਹਿਤਰੀ ਲਈ ਅਜਿਹੀਆਂ ਹੋਰ ਪਹਿਲ ਕਦਮੀਆਂ ਕੀਤੀਆਂ ਜਾਣਗੀਆਂ।ਸ੍ਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤਾ ਗਿਆ 'ਮਿਸ਼ਨ ਫ਼ਤਿਹ' ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਰਾਜ ਨੂੰ ਮੁੜ ਉਭਾਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 'ਮਿਸ਼ਨ ਫ਼ਤਿਹ' ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਨੁਸ਼ਾਸਨ, ਸਹਿਯੋਗ ਅਤੇ ਦਇਆ ਦੇ ਦ੍ਰਿੜ ਸੰਕਲਪ ਵਜੋਂ ਉਭਰੇਗਾ। ਸ੍ਰੀ ਭੁੱਲਰ ਨੇ ਕਿਹਾ ਕਿ 'ਮਿਸ਼ਨ ਫ਼ਤਿਹ' ਤਹਿਤ ਦਿੱਤੇ ਜਾ ਰਹੇ ਸੁਨੇਹੇ ਦਾ ਪ੍ਰਚਾਰ ਕੀਤਾ ਜਾਵੇਗਾ ਜੋ ਹਰ ਔਖੀ ਘੜੀ ਨੂੰ ਜਿੱਤ ਵਿੱਚ ਬਦਲਣ ਲਈ ਪੰਜਾਬੀਆਂ ਦੀ ਚੜ੍ਹਦੀ ਕਲਾ ਦਾ ਪ੍ਰਤੀਬਿੰਬ ਹੈ ।ਇਸ ਮੌਕੇ ਸ੍ਰੀ ਭੁੱਲਰ ਵਲੋਂ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੂੰ 'ਮਿਸ਼ਨ ਫ਼ਤਿਹ' ਨੂੰ ਸਫ਼ਲ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਮੰਤਵ ਕੋਵਿਡ-19 ਮਹਾਂਮਾਰੀ ਸਬੰਧੀ ਵੱਡੇ ਪੱਧਰ 'ਤੇ ਜਾਗਰੂਕਤਾ ਪੈਦਾ ਕਰਨਾ ਹੈ।  ਉਨ੍ਹਾਂ ਕਿਹਾ ਕਿ ਜਨ ਜਾਗਰੂਕਤਾ ਮੁਹਿੰਮ ਤਹਿਤ ਵਾਇਰਸ ਦੇ ਖ਼ਤਰਿਆਂ ਨੂੰ ਪਹਿਚਾਨਣ ਵੱਲ ਖਾਸ ਤਵੱਜੋਂ ਦਿੱਤੀ ਜਾਵੇਗੀ ਜੋ ਕਿ ਲੋਕਾਂ ਦੀ ਜਾਨ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਿਹ ਰਾਜ ਅੰਦਰ ਸੁਖਾਵਾਂ ਮਾਹੌਲ ਪੈਦਾ ਕਰਕੇ ਲੋਕਾਂ ਨੂੰ ਇਸ ਵਿਸ਼ਵ ਪੱਧਰੀ ਬਿਮਾਰੀ 'ਤੇ ਜਿੱਤ ਪ੍ਰਾਪਤ ਕਰਨ ਦੇ ਯੋਗ ਬਣਾਏਗਾ।ਇਸ ਮੌਕੇ ਕਮਿਸ਼ਨਰ ਪੁਲਿਸ ਵਲੋਂ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੂੰ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਅਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਉਣ ਲਈ ਸਹੁੰ ਵੀ ਚੁਕਾਈ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਡੀ ਸੁਧਰਵਿਜੀ, ਗੁਰਮੀਤ ਸਿੰਘ, ਅਰੁਣ ਸੈਣੀ ਅਤੇ ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤਾ, ਜਗਜੀਤ ਸਿੰਘ ਸਰੋਵਾ, ਗਗਨੇਸ਼ ਕੁਮਾਰ, ਹਰਪੀ੍ਰਤ ਸਿੰਘ ਅਤੇ ਅਸ਼ਵਨੀ ਕੁਮਾਰ, ਸਹਾਇਕ ਕਮਿਸ਼ਨਰ ਪੁਲਿਸ ਸਤਿੰਦਰ ਚੱਡਾ, ਬਿਮਲ ਕਾਂਤ, ਕੰਵਜੀਤ ਸਿੰਘ, ਬਰਜਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

 

Tags: Commissioner of Police Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD