Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਮਿਸ਼ਨ ਫ਼ਤਿਹ' ਸੂਬੇ ਨੂੰ ਮੁਕੰਮਲ ਤੌਰ 'ਤੇ ਕੋਰੋਨਾ ਮੁਕਤ ਬਣਾਉਣ 'ਚ ਨਿਭਾਏਗਾ ਅਹਿਮ ਭੂਮਿਕਾ- ਐਸ.ਐਸ.ਪੀ.

ਜਲੰਧਰ ਦਿਹਾਤੀ ਪੁਲਿਸ ਵਲੋਂ ਕਰਵਾਇਆ ਗਿਆ ਜਾਗਰੂਕਤਾ ਅਭਿਆਨ

Web Admin

Web Admin

5 Dariya News

ਜਲੰਧਰ , 20 Jun 2020

Last updated on: Jun 20, 2020, 00:00 IST

ਐਸ.ਐਸ.ਪੀ.ਜਲੰਧਰ (ਦਿਹਾਤੀ) ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤਾ ਗਿਆ 'ਮਿਸ਼ਨ ਫ਼ਤਿਹ' ਸੂਬੇ ਨੂੰ ਪੂਰਨ ਤੌਰ 'ਤੇ ਕੋਰੋਨਾ ਵਾਇਰਸ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।ਐਸ.ਐਸ.ਪੀ.ਵਲੋਂ ਜਿਲ਼੍ਹੇ ਦੇ ਬਲਾਕ ਆਦਮਪੁਰ ਵਿਖੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ 'ਮਿਸ਼ਨ ਫ਼ਤਿਹ' ਤਹਿਤ ਕੋਵਿਡ-19 ਮਹਾਂਮਾਰੀ ਦੌਰਾਨ ਸੂਬੇ ਨੂੰ ਮੁੜ ਲੀਹਾਂ 'ਤੇ ਲਿਆਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 'ਮਿਸ਼ਨ ਫ਼ਤਿਹ' ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣੂੰ ਕਰਵਾਉਣ ਲਈ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਅਪਣਾਏ ਜਾਣ ਵਾਲੇ ਉਪਰਾਲਿਆਂ ਬਾਰੇ ਦੱਸਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ।ਐਸ.ਐਸ.ਪੀ.ਨੇ ਦੱਸਿਆ ਕਿ ਇਹ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕਤਾ ਫੈਲਾਉਣਾ ਇਸ ਦਾ ਮੁੱਢਲਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਲੜਾਈ ਨੂੰ ਮੋਹਰਲੀਆਂ ਕਤਾਰਾਂ ਦੇ ਵਰਕਰਾਂ ਤੋਂ ਅੱਗੇ ਵਧਾਉਂਦਿਆਂ ਇਸ ਨੂੰ ਜਨਤਕ ਲਹਿਰ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਅਭਿਆਨ ਦੌਰਾਨ ਵਾਇਰਸ ਦੇ ਖ਼ਤਰਿਆਂ ਦੀ ਪਹਿਚਾਣ ਕਰਨ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਜੋ ਕਿ ਮਨੁੱਖੀ ਜਿੰਦਗੀ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ।ਐਸ.ਐਸ.ਪੀ.ਨੇ ਕਿਹਾ ਕਿ 'ਮਿਸ਼ਨ ਫ਼ਤਿਹ' ਹਰ ਔਖੀ ਘੜੀ ਵਿੱਚ ਪੰਜਾਬੀਆਂ ਹਰ ਔਖੀ ਘੜੀ ਵਿੱਚ ਜਿੱਤ  ਹਾਸਿਲ ਕਰਨ ਲਈ ਚੜ੍ਹਦੀ ਕਲਾ ਦਾ ਪ੍ਰਤੀਬਿੰਬ ਹੈ । ਉਨ੍ਹਾਂ ਕਿਹਾ ਕਿ 'ਮਿਸ਼ਨ ਫ਼ਤਿਹ' ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਨੁਸ਼ਾਸਨ, ਸਹਿਯੋਗ ਅਤੇ ਦਇਆ ਦੇ ਦ੍ਰਿੜ ਸੰਕਲਪ ਵਜੋਂ ਉਭਰੇਗਾ। ਸ੍ਰੀ ਮਾਹਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਇਸ ਮਿਸ਼ਨ ਰਾਹੀਂ ਸੁਰੱਖਿਆ ਨਿਯਮਾਂ ਨੂੰ ਅਪਣਾਉਣ , ਲਾਕਡਾਊਨ ਦੌਰਾਨ ਪਾਬੰਦੀਆਂ ਦੀ ਪਾਲਣਾ ਕਰਕੇ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਤੇ ਲੋੜਵੰਦ ਲੋਕਾਂ ਪ੍ਰਤੀ ਦਇਆ ਭਾਵਨਾ ਅਪਣਾਉਣ 'ਤੇ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ ਹੈ।ਇਸੇ ਤਰ੍ਹਾਂ ਐਸ.ਪੀ. ਸ੍ਰੀ ਆਰ.ਪੀ.ਐਸ.ਸੰਧੂ ਅਤੇ ਸਰਬਜੀਤ ਸਿੰਘ ਬਾਹੀਆ, ਡੀ.ਐਸ.ਪੀ. ਜਸਪ੍ਰੀਤ ਸਿੰਘ ਅਤੇ ਹੋਰਨਾਂ ਵਲੋਂ ਵੀ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿੱਚ ਜਨ ਜਾਗਰੂਕਤਾ ਅਭਿਆਨ ਚਲਾਇਆ ਗਿਆ।

 

Tags: SSP Jalandhar , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD