Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਵਿਕਾਸ ਮੁੱਦਿਆਂ ਸੰਬੰਧੀ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਮੀਟਿੰਗ

ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਸਾਰੇ ਵਿਧਾਇਕ ਅਤੇ ਮੇਅਰ ਬਲਕਾਰ ਸਿੰਘ ਸੰਧੂ ਵੀ ਰਹੇ ਹਾਜ਼ਰ

Web Admin

Web Admin

5 Dariya News

ਲੁਧਿਆਣਾ , 20 Jun 2020

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਵੱਖ-ਵੱਖ ਵਿਕਾਸ ਮੁੱਦਿਆਂ ਸੰਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨਾਲ ਸਥਾਨਕ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਨਗਰ ਨਿਗਮ ਲੁਧਿਆਣਾ ਦੇ ਮੇਅਰ  ਬਲਕਾਰ ਸਿੰਘ ਸੰਧੂ ਅਤੇ ਹੋਰ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਸ੍ਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਸਰਬਪੱਖੀ ਵਿਕਾਸ ਕਰਾਉਣ ਲਈ ਦ੍ਰਿੜ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਲੁਧਿਆਣਾ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਹ ਇਥੇ ਚੱਲ ਰਹੇ ਵਿਕਾਸ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ।ਉਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਲੋਕ ਹਿੱਤ ਯੋਜਨਾਵਾਂ ਨੂੰ ਲਾਗੂ ਕਰਾਉਣ ਲਈ ਅਤੇ ਵਿਕਾਸ ਕਾਰਜਾਂ ਸੰਬੰਧੀ ਚੁਣੇ ਹੋਏ ਲੋਕ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਲੈਣਾ ਯਕੀਨੀ ਬਣਾਉਣ। ਮੀਟਿੰਗ ਦੌਰਾਨ ਨਗਰ ਨਿਗਮ ਲੁਧਿਆਣਾ ਅਤੇ ਸਮਾਰਟ ਸਿਟੀ ਲਿਮਿਟਡ ਨਾਲ ਸੰਬੰਧਤ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।ਮੀਟਿੰਗ ਦੌਰਾਨ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਨੀਤੀਗਤ ਸਰਬਪੱਖੀ ਵਿਕਾਸ ਲਈ ਵੀ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਾਰੀਆਂ ਲੋਕ ਹਿੱਤ ਯੋਜਨਾਵਾਂ ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਤਰਜੀਹੀ ਤੌਰ 'ਤੇ ਲਾਗੂ ਕੀਤਾ ਜਾਵੇਗਾ ਅਤੇ ਹੋਰ ਯੋਗ ਲਾਭਪਾਤਰੀ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦਿਵਾਇਆ ਜਾਵੇਗਾ। ਨਗਰ ਨਿਗਮ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ।ਮੀਟਿੰਗ ਵਿੱਚ ਉਕਤ ਤੋਂ ਇਲਾਵਾ ਸ੍ਰੀ ਰਾਕੇਸ਼ ਪਾਂਡੇ, ਸ੍ਰੀ ਅਮਰੀਕ ਸਿੰਘ ਢਿੱਲੋਂ, ਸ੍ਰੀ ਸੁਰਿੰਦਰ ਡਾਵਰ, ਸ੍ਰ. ਗੁਰਕੀਰਤ ਸਿੰਘ ਕੋਟਲੀ, ਸ੍ਰ. ਕੁਲਦੀਪ ਸਿੰਘ ਵੈਦ, ਸ੍ਰ. ਲਖਬੀਰ ਸਿੰਘ ਲੱਖਾ, ਸ੍ਰੀ ਸੰਜੇ ਤਲਵਾੜ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਮਲਕੀਤ ਸਿੰਘ ਦਾਖਾ, ਸੀਨੀਅਰ ਕਾਂਗਰਸੀ ਆਗੂ ਸ੍ਰ. ਕਮਲਜੀਤ ਸਿੰਘ ਕੜਵਲ, ਸ੍ਰੀ ਕਾਮਿਲ ਬੋਪਾਰਾਏ, ਸ੍ਰੀਮਤੀ ਸਤਵਿੰਦਰ ਕੌਰ ਬਿੱਟੀ ਅਤੇ ਹੋਰ ਹਾਜ਼ਰ ਸਨ।

 

Tags: Bharat Bhushan Ashu , Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD