Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਵਧਾਨੀਆਂ ਨਾਲ ਹੀ ਕੋਰੋਨਾ ਤੋਂ ਬਚਾਅ : ਅਮਨੀਤ ਕੌਂਡਲ

ਜ਼ਿਲ੍ਹਾ ਪੁਲੀਸ ਮੁਖੀ ਨੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਯੋਧਿਆਂ ਨੂੰ ਲਾਏ ਬੈਜ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 20 Jun 2020

Last updated on: Jun 20, 2020, 00:00 IST

ਕੋਰੋਨਾ ਨੂੰ ਮਾਤ ਦੇਣ ਲਈ ਪੁਲੀਸ ਵੱਲੋਂ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਜਿਵੇਂਕਿ ਮੂੰਹ ਢੱਕ ਕੇ ਰੱਖਣ, ਵਾਰ-ਵਾਰ ਹੱਥ ਧੋਣ ਅਤੇ ਸਮਾਜਕ ਵਿੱਥ ਕਾਇਮ ਰੱਖਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਮਿਸ਼ਨ ਫ਼ਤਿਹ ਤਹਿਤ ਪੁਲੀਸ ਵਿਭਾਗ ਦੇ ਫਰੰਟ ਲਾਈਨ ਉਤੇ ਡਟੇ ਕੋਰੋਨਾ ਯੋਧਿਆਂ ਨੂੰ ਬੈਜ ਲਾ ਕੇ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕਰਨ ਉਪਰੰਤ ਕੀਤਾ। ਅਮਨੀਤ ਕੌਂਡਲ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਇਨ ਬਿਨ ਲਾਗੂ ਕਰਵਾਇਆ ਜਾ ਰਿਹਾ ਹੈ, ਜੇ ਕੋਈ ਸਮਾਜਕ ਵਿੱਥ ਦੀ ਉਲੰਘਣਾ ਕਰਦਾ ਹੈ ਜਾਂ ਘਰ ਤੋਂ ਮੂੰਹ ਢਕੇ ਬਿਨਾਂ ਬਾਹਰ ਆਉਂਦਾ ਹੈ ਤਾਂ ਸਬੰਧਤ ਵਿਅਕਤੀ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਵੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਲੋੜਵੰਦਾਂ ਨੂੰ ਸੈਨੇਟਾਈਜ਼ਰ ਤੇ ਮਾਸਕ ਵੀ ਵੰਡੇ ਗਏ ਹਨ।ਸ੍ਰੀਮਤੀ ਕੌਂਡਲ ਨੇ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰ ਕੇ ਹੀ ਕੋਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ। ਕੋਰੋਨਾ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਹੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ ਤੇ ਲੋਕ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਕਰ ਕੇ ਇਸ ਮਿਸ਼ਨ ਦੀ ਕਾਮਯਾਬੀ ਲਈ ਸਹਿਯੋਗ ਦੇਣ।ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਸ.ਪੀ. (ਐਚ) ਨਵਰੀਤ ਸਿੰਘ ਵਿਰਕ, ਐਸ.ਪੀ. (ਡੀ) ਹਰਪਾਲ ਸਿੰਘ, ਐਸ.ਪੀ. ਅਮਰਜੀਤ ਸਿੰਘ ਮਟਵਾਨੀ ਅਤੇ ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਵਿੱਚ ਵੀ ਵੱਖ ਵੱਖ ਥਾਈਂ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਯੋਧਿਆਂ ਨੂੰ ਬੈਜ ਲਾਏ ਗਏ।

 

Tags: SSP Fatehgarh Sahib , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD