Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫਤਿਹ ਤਹਿਤ ਜ਼ਿਲਾ ਪੁਲਿਸ ਮੁਖੀ ਨੇ ਪੁਲਿਸ ਅਧਿਕਾਰੀਆਂ ਨੂੰ ਕਰੋਨਾ ਯੋਧੇ ਦੇ ਤੌਰ ’ਤੇ ਬੈਜ ਲਗਾਏ

ਕੋਵਿਡ 19 ਦੀ ਸਾਵਧਾਨੀਆਂ ਬਾਰੇ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ-ਐਸ.ਐਸ.ਪੀ

Web Admin

Web Admin

5 Dariya News

ਫ਼ਾਜ਼ਿਲਕਾ , 20 Jun 2020

Last updated on: Jun 20, 2020, 00:00 IST

ਕਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਜ਼ਿਲਾ ਪੱਧਰ ’ਤੇ ਪੁਲਿਸ ਵਿਭਾਗ ਮੁੱਢਲੀ ਕਾਤਾਰ ਅੰਦਰ ਲੋਕ ਸੇਵਾਵਾਂ ਅੰਦਰ ਹਿੱਸਾ ਪਾਇਆ ਹੈ ਅਤੇ ਭਵਿੱਖ ਅੰਦਰ ਵੀ ਜ਼ਿਲਾ ਵਾਸੀਆਂ ਦੀ ਹਰ ਸੰਭਵ ਸਹਾਇਤਾ ਲਈ ਜ਼ਿਲਾ ਪੁਲਿਸ ਹਰ ਸਮੇਂ ਤਿਆਰ ਹੈ। ਇਹਨਾਂ ਵਿਚਾਰਾਂ ਦਾ ਪ੍ਰ੍ਰਗਟਾਵਾ ਐਸ.ਐਸ.ਪੀ  ਹਰਜੀਤ ਸਿੰਘ ਨੇ ਮਿਸ਼ਨ ਫਤਹਿ ਤਹਿਤ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਦੇ ਸੰਕਟ ਦੌਰਾਨ ਵਧੀਆਂ ਸੇਵਾਵਾਂ ਮੁਹੱਈਆ ਕਰਨ ਤੋਂ ਖੁਸ਼ ਹੋ ਕੇ ਕਰੋਨਾ ਯੋਧੇ ਦੇ ਤੌਰ ਤੇ ਬੈਜ ਲਗਾਉਂਦੇ ਕੀਤਾ। ਉਨਾਂ ਕਿਹਾ ਕਿ ਮੈਂਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਪੁਲਿਸ ਟੀਮਾਂ ਵੱਲੋਂ ਜ਼ਿਲਾ ਵਾਸੀਆਂ ਨੂੰ ਕਰੋਨਾ ਦੀ ਔਖੀ ਘੜੀ ਵੇਲੇ ਡਿਊਟੀ ਤੋਂ ਉੱਤੇ ਹੋ ਕੇ ਹਰ ਸੰਭਵ ਸੇਵਾਵਾਂ ਦੇਣ ਲਈ ਯੋਗਦਾਨ ਪਾਇਆ ਹੈ।ਇਸ ਮੌਕੇ ਐਸ.ਪੀ (ਡੀ) ਜਸਵੀਰ ਸਿੰਘ, ਐਸ.ਪੀ (ਐਚ) ਮੋਹਨ ਲਾਲ, ਡੀ.ਐਸ.ਪੀ. (ਐਚ) ਅਸ਼ੋਕ ਕੁਮਾਰ, ਡੀ.ਐਸ.ਪੀ. (ਸੀ.ਏ.ਡਬਲਿਯੂ) ਨਿਰਮਲ ਸਿੰਘ ਨੇ ਜ਼ਿਲਾ ਪੁਲਿਸ ਮੁਖੀ ਸ੍ਰ. ਹਰਜੀਤ ਸਿੰਘ ਨੂੰ ਕਰੋਨਾ ਯੋਧੇ ਦਾ ਬੈਜ ਲਗਾਇਆ ਅਤੇ ਭਵਿੱਖ ਅੰਦਰ ਜ਼ਿਲਾ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਵਧੇਰੇ ਵਧੀਆ ਬਣਾਉਣ ਦਾ ਭਰੋਸਾ ਦਿੱਤਾ।ਸ੍ਰ. ਹਰਜੀਤ ਸਿੰਘ ਨੇ ਦੱਸਿਆ ਕਿ ਮਿਸ਼ਨ ਫਤਿਹ ਲੋਕਾਂ ਨੂੰ ਕੋਰੋਨਾਂ ਵਾਇਰਸ ਦੀ ਮਹਾਂਮਾਰੀ ਨੂੰ ਹਰਾਉਣ ਦੀ ਇਕ ਕੋਸ਼ਿਸ਼ ਹੈ। ਉਨਾਂ ਕਿਹਾ ਕਿ ਮਿਸ਼ਨ ਫਤਿਹ ਦਾ ਮਤਲਬ ਹੀ ਕਿਸੇ ਵੀ ਖਤਰੇ ਨੂੰ ਹਰਾ ਕੇ ਉਸ ’ਤੇ ਜਿੱਤ ਪ੍ਰਾਪਤ ਕਰਨੀ ਹੈ। ਉਨਾਂ ਕਿਹਾ ਕਿ ਪੁਲਿਸ ਵਿਭਾਗ ਲੋਕਾਂ ਦੀ ਸੁਰੱਖਿਆ ਤੇ ਮਦਦ ਕਰਨ ਲਈ ਹਮੇਸ਼ਾ ਤਿਆਰ-ਬਰ-ਤਿਆਰ ਹੈ।  ਉਨਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਡਿਉਟੀ ’ਤੇ ਤਾਇਨਾਤ ਮੁਲਾਜ਼ਮਾਂ ਵੱਲੋਂ ਕੋਰੋਨਾ ਵਾਇਰਸ ਦੀ ਸਾਵਧਾਨੀਆਂ ਮਾਸਕ ਪਾਉਣ, ਖੁਲੇ ’ਚ ਨਾ ਥੁੱਕਣ, ਸਮਾਜਿਕ ਦੂਰੀ ਬਰਕਰਾਰ ਰੱਖਣ ਅਤੇ ਬਿਨਾਂ ਜ਼ਰੂਰੀ ਕੰਮ ਤੋਂ ਬਾਹਰ ਨਾ ਨਿਕਲਣ ਬਾਰੇ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਕੋਵਿਡ 19 ਸਬੰਧੀ ਲੋਕਾਂ ਨੂੰ ਲਿਖਤੀ ਪ੍ਰਚਾਰ ਸਮੱਗਰੀ ਵੀ ਵੰਡੀ ਜਾ ਰਹੀ ਹੈ ਤਾਂ ਜੋ ਕਰੋਨਾ ਵਾਇਰਸ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਿਆ ਜਾ ਸਕੇ।ਉਨਾਂ ਜ਼ਿਲਾ ਵਾਸੀਆ ਨੰੂ ਰਾਜ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕ ਹਿੱਤ ਲਈ ਜਾਰੀ ਹਦਾਇਤਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ਤੇ ਥੁੱਕਣ ਆਦਿ ਵਾਲੇ ਲੋਕਾਂ ਦੇ ਚਾਲਾਨ ਵੀ ਕੀਤੇ ਜਾ ਰਹੇ ਹਨ, ਤਾਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਅਜਿਹੇ ਨਾਜੁਕ ਸਮੇਂ ਅੰਦਰ ਹਰੇਕ ਜ਼ਿਲਾ ਵਾਸੀ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਲੋੜ ਹੈ।

 

Tags: SSP Fazilka , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD