Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਮਿਸ਼ਨ ਫਤਿਹ' ਸੂਬੇ 'ਚ ਕੋਰੋਨਾ ਵਾਇਰਸ ਦੇ ਖਾਤਮੇ 'ਚ ਨਿਭਾਅ ਰਿਹਾ ਹੈ ਮਹੱਤਵਪੂਰਨ ਭੂਮਿਕਾ : ਬਲਬੀਰ ਸਿੱਧੂ

ਸਿਹਤ ਮੰਤਰੀ ਨੇ ਦਸੂਹਾ 'ਚ 335 ਲੱਖ ਰੁਪਏ ਦੀ ਲਾਗਤ ਨਾਲ ਜੱਚਾ-ਬੱਚਾ ਹਸਪਤਾਲ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

5 Dariya News

5 Dariya News

5 Dariya News

ਹੁਸ਼ਿਆਰਪੁਰ , 20 Jun 2020

Last updated on: Jun 20, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ 'ਤੇ ਚੱਲਦਿਆਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਅਭਿਆਨ ਤਹਿਤ ਕੋਰੋਨਾ ਵਾਇਰਸ ਦੇ ਖਾਤਮੇ ਲਈ ਰਾਜ ਪੱਧਰ 'ਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਇਹ ਵਿਚਾਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਨੇ ਅੱਜ ਦਸੂਹਾ ਵਿੱਚ 335 ਲੱਖ ਰੁਪਏ ਦੀ ਲਾਗਤ ਨਾਲ ਜੱਚਾ-ਬੱਚਾ ਹਸਪਤਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹੋਏ ਰੱਖੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਖਾਤਮੇ ਲਈ ਇਹ ਅਭਿਆਨ ਇਕ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਦਸੂਹਾ ਦੇ ਵਿਧਾਇਕ ਸ੍ਰੀ ਅਰੁਣ ਡੋਗਰਾ, ਮੁਕੇਰੀਆਂ ਦੇ ਵਿਧਾਇਕ ਸ੍ਰੀਮਤੀ ਇੰਦੂ ਬਾਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ੍ਰ੍ਰੀ ਗੌਰਵ ਗਰਗ, ਐਸ.ਡੀ.ਐਮ. ਦਸੂਹਾ ਸ੍ਰੀਮਤੀ ਜੋਤੀ ਬਾਲਾ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਜੱਚਾ-ਬੱਚਾ ਹਸਪਤਾਲ ਸਬੰਧੀ ਇਲਾਕੇ ਦੀ ਕਾਫ਼ੀ ਸਮੇਂ ਤੋਂ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਗਿਆ ਹੈ ਅਤੇ ਅੱਜ 20 ਬੈਡ ਦਾ ਹਸਪਤਾਲ ਜਨਤਾ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਨੂੰ ਵੱਖ ਰੱਖਣ ਲਈ ਇਹ ਸਪੈਸ਼ਲ ਹਸਪਤਾਲ ਬਣਾਇਆ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਇਨਫੈਕਸ਼ਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਰੀਬ 15 ਹਜ਼ਾਰ ਸੁਕੇਅਰ ਫੁੱਟ ਵਿੱਚ ਬਣੇ ਇਸ ਹਸਪਤਾਲ ਵਿੱਚ ਹਰ ਆਧੁਨਿਕ ਉਪਕਰਨ ਮਰੀਜ਼ਾਂ ਦੀ ਸੁਵਿਧਾ ਲਈ ਉਪਲਬੱਧ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਥੇ ਜਲਦ ਹੀ ਸੀਵਰੇਜ਼ ਪਲਾਂਟ ਵੀ ਬਣਾਇਆ ਜਾ ਰਿਹਾ ਹੈ।

ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜਲਦ ਹੀ ਰਾਜ ਵਿੱਚ ਡਾਕਟਰਾਂ ਤੇ ਹੋਰ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਲਗਭਗ ਡੇਢ ਮਹੀਨੇ ਵਿੱਚ ਇਹ ਸਾਰੀ ਪ੍ਰਕ੍ਰਿਆ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਪ੍ਰਸਤਾਵ ਵੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਡਾਕਟਰਾਂ ਦੀ  ਭਰਤੀ ਕਰਨ ਦਾ ਪ੍ਰੋਸੈਸ ਬਹੁਤ ਵੱਡਾ ਹੁੰਦਾ ਸੀ ਅਤੇ ਪੀ.ਪੀ.ਐਸ.ਸੀ. ਦੇ ਰਾਹੀਂ ਡਾਕਟਰਾਂ ਦੀ ਚੋਣ ਸਬੰਧੀ ਟੈਸਟ ਲਿਆ ਜਾਂਦਾ ਸੀ, ਪਰੰਤੂ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਪਿਛਲੇ ਪ੍ਰੋਸੈਸ ਤੋਂ ਨਿਕਲਦੇ ਹੋਏ ਸਿੱਧੇ ਤੌਰ 'ਤੇ ਟੈਸਟ ਲੈ ਕੇ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਇਸ ਦੌਰਾਨ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸਮੇਂ-ਸਮੇਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸਮੇਂ-ਸਮੇਂ ਸਿਰ 20 ਸੈਕਿੰਡ ਤੱਕ ਹੱਥਾਂ ਨੂੰ ਸਾਬਣ ਨਾਲ ਸਾਫ਼ ਕਰਦੇ ਰਹੋ, ਤਾਂ ਹੀ ਕੋਰੋਨਾ ਵਰਗੀ ਮਹਾਂਮਾਰੀ ਦਾ ਜੜ੍ਹ ਤੋਂ ਖਾਤਮਾ ਕਰ ਸਕਦੇ ਹਾਂ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ ਸ੍ਰੀ ਨਰਿੰਦਰ ਟੱਪੂ, ਸਿਵਲ ਸਰਜਨ ਡਾ. ਜਸਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡੀ.ਐਚ.ਓ. ਡਾ. ਸੁਰਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਰਜਿੰਦਰ ਰਾਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ, ਐਸ.ਐਮ.ਓ. ਦਸੂਹਾ ਡਾ. ਦਵਿੰਦਰ ਪੁਰੀ, ਐਸ.ਐਮ.ਓ. ਮੰਡ ਪੰਡੇਰ ਡਾ. ਐਸ.ਪੀ. ਸਿੰਘ, ਸ੍ਰੀ ਪਰਮਿੰਦਰ ਬਿੱਟੂ, ਸ੍ਰੀ ਸੋਹਨ ਲਾਲ ਪਰਾਸ਼ਰ, ਸ੍ਰੀ ਭੂਲਾ ਰਾਣਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD