Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜੰਡਿਆਲਾ ਪੈ੍ਸ ਕਲੱਬ (ਰਜਿ) ਵੱਲੋ ਵਾਲਮੀਕਿ ਚੌਕ ਵਿੱਚ ਸਾੜਿਆ ਚੀਨ ਦਾ ਪੁਤਲਾ

Web Admin

Web Admin

5 Dariya News/(ਵਰੁਣ ਸੋਨੀ)

ਜੰਡਿਆਲਾ ਗੁਰੂ , 22 Jun 2020

Last updated on: Jun 22, 2020, 00:00 IST

ਅੱਜ ਕੜਕਦੀ ਧੁੱਪ ਵਿਚ ਜੰਡਿਆਲਾ ਪੈ੍ਸ ਕਲੱਬ ਰਜਿ ਅਤੇ ਹੋਰ ਪੱਤਰਕਾਰ ਭਾਈਚਾਰੇ ਵੱਲੋ ਦੁਪਹਿਰ ਕਰੀਬ 1 ਵਜੇ ਵਾਲਮੀਕੀ ਚੌਕ ਵਿੱਚ ਚੀਨ ਦਾ ਪੁਤਲਾ ਸਾੜਿਆ ਗਿਆ ਇਸ ਦੌਰਾਨ ਚੀਨ ਵੱਲੋਂ ਸ਼ਹੀਦ ਕੀਤੇ ਗਏ ਭਾਰਤੀ ਫੌਜ ਦੇ ਜਵਾਨਾਂ ਨੂੰ ਸਰਧਾਂਜਲੀ ਦਿੱਤੀ ਗਈ ਅਤੇ ਚੀਨ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ। ਪੱਤਰਕਾਰਾਂ ਵਲੋਂ ਚੀਨ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਵੀ ਕੀਤੀ ਗਈ।ਚੇਅਰਮੈਨ ਸੁਨੀਲ ਦੇਵਗਨ ਪੀ ਟੀ ਸੀ ਨਿਊਜ ਚੇਨਲ, ਵਰਿੰਦਰ ਸਿੰਘ ਮਲਹੋਤਰਾ ਪ੍ਧਾਨ, ਕੁਲਦੀਪ ਸਿੰਘ ਭੁੱਲਰ ਸੀਨੀਅਰ ਮੀਤ ਪ੍ਧਾਨ ਦੀ ਅਗਵਾਈ ਹੇਠ ਇਹ ਪੁਤਲਾ ਸਾੜਿਆ ਗਿਆ! ਜਿਸ ਵਿੱਚ ਪ੍ਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਭਾਰਤ  ਇੱਕ ਮਹੀਨੇ ਤੋਂ ਚੀਨ ਦੇ ਸਾਮਾਨ ਦਾ ਬਾਈਕਾਟ ਕਰਨ ਲਈ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੀਨ ਨੇ ਭਾਰਤ ਦੀ ਜਮੀਨ ਹਥਿਆਉਣ ਦਾ ਹੀਲਾ ਕੀਤਾ ਹੈ ਉਸ ਤਰ੍ਹਾਂ ਸਾਰੇ ਭਾਰਤੀਆਂ ਦਾ ਵੀ ਫਰਜ ਬਣਦਾ ਹੈ ਕਿ ਚੀਨੀ ਵਸਤਾਂ ਦਾ ਬਾਈਕਾਟ ਕੀਤਾ ਜਾਵੇ ਅਤੇ ਚੀਨ ਨੂੰ ਆਰਥਿਕ ਨੁਕਸਾਨ ਪਹੁੰਚਾ ਕੇ ਜਵਾਬ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਚੀਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਦੇ ਸਮਰਥ ਹੈ ਅਤੇ ਭਾਰਤੀ ਜਵਾਨਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ ਅਤੇ ਹਰੇਕ ਭਾਰਤ ਵਾਸੀ ਉਨ੍ਹਾਂ ਦੀ ਸ਼ਹਾਦਤ ਨੂੰ ਸਿਰ ਝੁਕਾਉਂਦਾ ਹੈ। ਚੈਅਰਮੈਨ ਸੁਨੀਲ ਦੇਵਗਨ ਨੇ ਕਿਹਾ ਕਿ ਚੀਨ ਸ਼ੁਰੂ ਤੋਂ ਹੀ ਭਾਰਤ ਵਿਰੋਧੀ ਰਿਹਾ ਹੈ ਅਤੇ ਚੀਨ ਨੇ ਪਾਕਿਸਤਾਨ ਸਮਰਥਕ ਅੱਤਵਾਦੀਆਂ ਨੂੰ ਭਾਰਤ ਵਿੱਚ ਹਿੰਸਾ ਫੈਲਾਉਣ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਹੈ। ਇਸ ਮੌਕੇ ਪ੍ਦੀਪ ਜੈਨ, ਵਰੁਣ ਸੋਨੀ, ਹਰਿੰਦਰਪਾਲ ਸਿੰਘ, ਨਰਿੰਦਰ ਸੂਰੀ, ਰਾਕੇਸ਼ ਸੂਰੀ, ਬਲਵਿੰਦਰ ਸਿੰਘ, ਸਤਪਾਲ ਸਿੰਘ, ਜੀਵਨ ਕੁਮਾਰ, ਕਵਲਜੀਤ ਸਿੰਘ, ਸੰਦੀਪ ਜੈਨ, ਕੀਮਤੀ ਜੈਨ, ਕਰਨਜੀਤ ਸਿੰਘ ਟਾਗਰਾ,  ਪਿੰਕੂ ਆਨੰਦ, ਅਨਿਲ ਕੁਮਾਰ,ਕੁਲਦੀਪ ਸਿੰਘ ਭੁੱਲਰ, ਗੁਲਸ਼ਨ ਵਿਨਾਇਕ, ਡਾ ਨਰਿੰਦਰ ਸਿੰਘ, ਸੋਨੂੰ ਮੀਗਲਾਨੀ, ਸੁਖਦੇਵ ਸਿੰਘ ਟਾਗਰਾ, ਅਮਰਦੀਪ ਸਿੰਘ ਗੋਪੀ, ਸ਼ਿੰਦਾ ਲਾਹੌਰੀਆ, ਰਾਮਦਿਆਲ ਸਿੰਘ , ਸਤਿੰਦਰ ਅਠਵਾਲ ਸਮੇਤ ਹੋਰ ਕਈ ਪੱਤਰਕਾਰ ਮੌਜੂਦ ਸਨ।

 

Tags: Press , Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD