Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਮਿਸ਼ਨ ਫਤਹਿ-ਲੁਧਿਆਣਾ ਵਣ ਮੰਡਲ ਦੀ 69 ਏਕੜ ਹੋਰ ਜ਼ਮੀਨ ਨਜਾਇਜ਼ ਕਬਜ਼ੇ ਤੋਂ ਹੋਈ ਮੁਕਤ

ਪਿੰਡ ਉਧੋਵਾਲ ਖੁਰਦ ਵਿਖੇ ਕੀਤੀ ਕਾਰਵਾਈ, ਹੁਣ ਤੱਕ ਛੁਡਵਾਈ 773 ਏਕੜ ਜ਼ਮੀਨ ਕੀਤੀ ਜਾ ਰਹੀ ਜੰਗਲਾਤ ਵਜੋਂ ਵਿਕਸਤ

Web Admin

Web Admin

5 Dariya News

ਸਮਰਾਲਾ/ਲੁਧਿਆਣਾ , 22 Jun 2020

ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਸੂਬਾ ਵਾਸੀਆਂ ਨੂੰ ਸ਼ੁੱਧ ਵਾਤਾਵਰਣਯੁਕਤ ਆਲਾ ਦੁਆਲਾ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦੋਂ ਜੰਗਲਾਤ ਵਿਭਾਗ ਨੇ ਸਮਰਾਲਾ ਰੇਂਜ ਖੇਤਰ ਵਿੱਚ 69.4 ਏਕੜ ਹੋਰ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਇਸ ਨੂੰ ਜੰਗਲਾਤ ਖੇਤਰ ਵਜੋਂ ਵਿਕਸਤ ਕਰਨ ਲਈ ਰਾਹ ਪੱਧਰਾ ਕਰਵਾ ਲਿਆ। ਦੱਸਣਯੋਗ ਹੈ ਕਿ ਲੁਧਿਆਣਾ ਮੰਡਲ ਅਧੀਨ ਹੁਣ ਤੱਕ 773 ਏਕੜ ਰਕਬੇ ਨੂੰ ਨਜ਼ਾਇਜ਼ ਕਬਜਿਆਂ ਤੋਂ ਮੁਕਤ ਕਰਵਾ ਕੇ ਇਸ ਨੂੰ ਜੰਗਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਚਰਨਜੀਤ ਸਿੰਘ, ਆਈ.ਐਫ.ਐਸ. ਵਣ ਮੰਡਲ ਅਫਸਰ ਲੁਧਿਆਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਹਿ' ਵਿਭਾਗ ਵੱਲੋਂ ਪਿੰਡ ਉਧੋਵਾਲ ਖੁਰਦ ਵਿਖੇ 69.4 ਏਕੜ ਜੰਗਲਾਤ ਜ਼ਮੀਨ ਨੂੰ ਨਜਾਇਜ਼ ਕਬਜਿਆਂ ਤੋਂ ਮੁਕਤ ਕਰਵਾ ਲਿਆ ਹੈ। ਇਸ ਜ਼ਮੀਨ 'ਤੇ ਲੰਮੇ ਸਮੇਂ ਤੋਂ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜੋ ਕਿ ਵਿਭਾਗੀ ਚਾਰਾਜੋਈ ਤੋਂ ਬਾਅਦ ਖ਼ਤਮ ਕਰਵਾਇਆ ਗਿਆ ਹੈ। ਜਿਸ ਲਈ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸੁਯੋਗ ਰਹਿਨੁਮਾਈ, ਵਣ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਸ਼ਰਮਾ ਦੀ ਯੋਗ ਅਗਵਾਈ ਵਿੱਚ ਕੰਮ ਕੀਤਾ ਗਿਆ। ਉਨਾਂ ਕਿਹਾ ਅੱਜ ਛੁਡਵਾਈ ਜ਼ਮੀਨ 'ਤੇ ਵੀ ਅੱਜ ਤੋਂ ਹੀ ਪੌਦੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ।ਉਨਾਂ ਹੋਰ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਣ ਮੰਡਲ ਵਿੱਚ ਕਾਫੀ ਲੰਬੇ ਸਮੇਂ ਤੋਂ ਭੂਮੀ ਮਾਫੀਆ ਵੱਲੋਂ ਵਣ ਵਿਭਾਗ ਦੀਆਂ ਬਹੁਤ ਸਾਰੀਆਂ ਵਡਮੁੱਲੀ ਕੀਮਤੀ ਜ਼ਮੀਨਾਂ 'ਤੇ ਨਜਾਇਜ਼ ਕਬਜ਼ਾ ਚੱਲਿਆ ਆ ਰਿਹਾ ਸੀ।ਵਿਭਾਗ ਵੱਲੋਂ ਪੰਜਾਬ ਸਰਕਾਰ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਵਣ ਰਕਬੇ ਨੂੰ ਨਾਜ਼ਾਇਜ ਕਬਜ਼ੇ ਤੋਂ ਮੁਕਤ ਕਰਾਉਣ ਲਈ ਕਾਫੀ ਯਤਨ ਕੀਤੇ ਗਏ ਅਤੇ 773 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ ਗਿਆ ਹੈ। ਹੁਣ ਇਸ ਰਕਬੇ 'ਤੇ ਪੌਦੇ ਲਗਾਉਣ ਲਈ ਯੋਜਨਾਬੱਧ ਤਰੀਕੇ ਨਾਲ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਛੁਡਾਏ ਗਏ ਨਜਾਇਜ਼ ਕਬਜ਼ਿਆਂ ਤਹਿਤ ਮੱਤੇਵਾੜਾ ਰੇਂਜ ਵਿੱਚ ਪੈਂਦੇ ਹੈਦਰ ਨਗਰ ਜੰਗਲ ਵਿੱਚ 175 ਏਕੜ, ਹਾਦੀਵਾਲ ਜੰਗਲ ਵਿੱਚ 79 ਏਕੜ, ਗੌਪਾਲਪੁਰ ਬੁਲੰਦੇਵਾਲ ਜੰਗਲ ਵਿੱਚ 19 ਏਕੜ ਅਤੇ ਸਲੇਮੁਪਰ ਜੰਗਲ ਵਿੱਚ 2 ਏਕੜ ਜ਼ਮੀਨ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਗਈ ਹੈ। ਇਸੇ ਤਰਾਂ ਜਗਰਾਓਂ ਰੇਂਜ ਵਿੱਚ ਪੈਂਦੇ ਕੋਟ ਉਮਰਾ ਜੰਗਲ ਵਿੱਚ 147 ਏਕੜ, ਗੋਰਸੀਆਂ ਖਾਨ ਮੁਹੰਮਦ ਜੰਗਲ ਵਿੱਚ 80 ਏਕੜ ਅਤੇ ਸਮਰਾਲਾ ਰੇਂਜ ਵਿੱਚ ਪੈਂਦੇ ਰੋੜ ਮਾਜਰੀ ਜੰਗਲ ਵਿੱਚ 70 ਏਕੜ, ਲਾਡੋਵਾਲ, ਪਿੰਡ ਮੰਡ-ਝਰੌਦੀ ਨੇੜੇ 25 ਏਕੜ ਜ਼ਮੀਨ ਅਤੇ ਪਿੰਡ ਮੰਡ-ਉਦੋਵਾਲ ਵਿੱਚੋਂ 35 ਏਕੜ ਵਿੱਚੋਂ ਨਜਾਇਜ਼ ਕਬਜ਼ੇ ਉਠਾਏ ਗਏ ਹਨ।

 

Tags: Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD