Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ

 

ਪਿੰਡ ਡਾਂਗੋ ਚ 30 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਗੁਰੂ ਰਾਮਦਾਸ ਖੇਡ ਸਟੇਡੀਅਮ ਦਾ ਡਾ ਅਮਰ ਸਿੰਘ ਨੇ ਰੱਖਿਆ ਨੀਂਹ ਪੱਥਰ

Web Admin

Web Admin

5 Dariya News

ਰਾਏਕੋਟ , 22 Jun 2020

ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ ਅਮਰ ਸਿੰਘ ਵੱਲੋਂ ਪਿੰਡ ਡਾਂਗੋਂ ਵਿਖੇ ਗੁਰੂ ਰਾਮਦਾਸ ਜੀ ਦੇ ਨਾਮ ਉਤੇ ਤੀਹ ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਯੂਥ ਆਗੂ ਕਾਮਿਲ ਬੋਪਾਰਾਏ ਜ਼ਿਲ੍ਹਾ ਪਰਿਸ਼ਦ ਮੈਂਬਰ ਪ੍ਰਭਦੀਪ ਸਿੰਘ ਨਾਰੰਗਵਾਲ ਸਰਪੰਚ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਪਿੰਡ ਦੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ ।ਇਸ ਮੌਕੇ ਡਾਕਟਰ ਅਮਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਹਲਕੇ ਦੀ ਸੇਵਾ ਲਈ ਦਿਨ ਰਾਤ ਤੱਤਪਰ ਹਨ ।ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਪੰਜਾਬ ਦੀ ਕੈਪਟਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਦੇ ਤਹਿਤ ਪਿੰਡ ਡਾਂਗੋ ਵਿੱਚ ਅੱਜ ਇਹ ਆਧੁਨਿਕ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜੋ ਕਿ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਆਧੁਨਿਕ  ਖੇਡ ਸਟੇਡੀਅਮ ਵਿੱਚ ਨੌਜਵਾਨਾਂ ਨੂੰ ਖੇਡਾਂ ਲਈ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਹੋਵੇਗੀ ।ਡਾ ਅਮਰ ਸਿੰਘ ਨੇ ਕਿਹਾ ਕਿ ਕੋਵਿਡ ਦੇ ਚਲਦਿਆਂ ਪੰਜਾਬ ਵਿੱਚ ਵੀ ਪੂਰੇ ਦੇਸ਼ ਦੀ ਤਰ੍ਹਾਂ ਕਰਫਿਊ ਲਗਾਉਣਾ ਪਿਆ ਸੀ ਪਰ ਹੁਣ ਸੂਬੇ ਵਿਚ ਹਾਲਾਤ ਆਮ ਵਾਂਗ ਹੋ ਰਹੇ ਹਨ। ਇਸੇ ਲਈ ਹੀ ਪੰਜਾਬ ਸਰਕਾਰ ਨੇ ਆਮ ਜਨ ਜੀਵਨ ਨੂੰ ਮੁੜ ਲੀਹ ਤੇ ਲਿਆਉਣ ਲਈ ਮੀਸ਼ਨ ਫਤਹਿ ਸ਼ੁਰੂ ਕੀਤਾ ਗਿਆ ਹੈ। ਓਹਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਸਹਿਯੋਗ ਕਰਨ।

ਇਸ ਮੌਕੇ ਸਰਪੰਚ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਹ ਖੇਡ ਸਟੇਡੀਅਮ ਚਾਰ ਏਕੜ ਜ਼ਮੀਨ ਵਿੱਚ ਬਣ ਕੇ ਤਿਆਰ ਹੋਵੇਗਾ ਜਿਸ ਵਿੱਚ ਇੰਟਰਲਾਕਿੰਗ ਟਾਈਲਾਂ ਦੇ ਟਰੈਕ ਤੋਂ ਇਲਾਵਾ ਓਪਨ ਜਿੰਮ ਵੀ ਬਣਾਇਆ ਜਾਵੇਗਾ ।ਜਿਸ ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਸ ਉਪਰਾਲੇ  ਲਈ ਉਨ੍ਹਾਂ ਡਾਕਟਰ ਅਮਰ ਸਿੰਘ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ  ਧੰਨਵਾਦ ਕੀਤਾ ਅਤੇ ਡਾਕਟਰ ਅਮਰ ਸਿੰਘ ਅਤੇ ਕਾਮਿਲ ਬੋਪਾਰਾਏ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਪਿਆਰਾ ਸਿੰਘ ਰਮਨਦੀਪ ਸਿੰਘ ਸਰਬਜੀਤ ਕੌਰ ਪਵਨਦੀਪ ਕੌਰ ਸਾਰੇ ਪੰਚ ਰੁਪਿੰਦਰ ਸਿੰਘ ਅਵਤਾਰ ਸਿੰਘ ਮਹਿੰਦਰ ਸਿੰਘ ਸਾਬਕਾ ਸਰਪੰਚ ਜਗਦੀਪ ਕੌਰ ਸਾਬਕਾ ਸਰਪੰਚ ਬਲਦੇਵ ਸਿੰਘ ਪ੍ਰਧਾਨ ਕੋਪਰੇਟਿਵ ਸੁਸਾਇਟੀ ਕੁਲਵੰਤ ਸਿੰਘ ਕਲਕੱਤੇ ਵਾਲੇ ਨਿਰਮਲ ਸਿੰਘ ਗੁਰਪਾਲ ਸਿੰਘ ਬਾਬਾ ਸੁਖਦੇਵ ਸਿੰਘ ਹਰਨੇਕ ਸਿੰਘ ਸਵਰਨ ਸਿੰਘ ਗੁਰਚੇਤ ਸਿੰਘ ਕੈਨੇਡਾ ਬਿੱਲੂ ਜੰਡ ਵਾਲੇ ਕਰਤਾਰ ਸਿੰਘ ਸਾਬਕਾ ਪੰਚ ਬਲਵੀਰ ਸਿੰਘ ਬਲਦੇਵ ਸਿੰਘ ਪ੍ਰੀਤਮ ਸਿੰਘ ਨੰਬਰਦਾਰ ਬੂਟਾ ਸਿੰਘ ਅਮਰੀਕਾ ਸਿੰਘ ਤੇਜੀ ਸ਼ਿੰਦਰ ਸਿੰਘ ਮੇਵਾ ਸਿੰਘ ਮਾਸਟਰ ਹਰਵਿੰਦਰ ਸਿੰਘ ਹਰਜੋਤ ਸਿੰਘ ਦਿਓਲ ਬਲਜੀਤ ਸਿੰਘ ਕੁਲਜੀਤ ਸਿੰਘ ਕਾਕਾ ਬਲਵੀਰ ਸਿੰਘ ਰਾਗੀ ਰਣਜੀਤ ਸਿੰਘ ਹਰਬੰਸ ਸਿੰਘ ਮਾਸਟਰ ਦਰਸ਼ਨ ਲਾਲ ਆਦਿ ਹਾਜ਼ਰ ਸਨ ।

 

Tags: Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD