Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਅਤੇ ਗੁਰੂ ਨਾਨਕ ਹਸਪਤਾਲ ਢਾਹਾਂ ਕਲੇਰਾਂ ਦਾ ਜਾਇਜ਼ਾ

ਮੈਡੀਕਲ ਸਟਾਫ਼ ਵੱਲੋਂ ਕੋਵਿਡ-19 ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ

Web Admin

Web Admin

5 Dariya News

ਨਵਾਂਸ਼ਹਿਰ , 23 Jun 2020

Last updated on: Jun 23, 2020, 00:00 IST

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਦੌਰਾ ਕਰਕੇ ਕੋਵਿਡ-19 ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਇਸ ਮੌਕੇ ਹਸਪਤਾਲ ਸਟਾਫ਼ ਵੱਲੋਂ ਕੋਵਿਡ-19 ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਰਾਜ ’ਚ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਹੰਗਾਮੀ ਹਾਲਤਾਂ ਨਾਲ ਨਿਪਟਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ’ਚ ਕੋਵਿਡ-19 ਨੇ ਰਾਜ ਵਿੱਚ ਪਹਿਲੀ ਮੌਤ ਬਾਅਦ ਦਸਤਕ ਦਿੱਤੀ ਸੀ ਅਤੇ ਉਸ ਤੋਂ ਬਾਅਦ ਜਿਸ ਤਰ੍ਹਾਂ ਜ਼ਿਲ੍ਹੇ ਦੇ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ਼, ਸਫ਼ਾਈ ਕਾਮਿਆਂ, ਐਂਬੂਲੈਂਸ ਡਰਾਇਵਰਾਂ ਨੇ ਦਿਨ-ਰਾਤ ਕੋਵਿਡ-19 ਨਾਲ ਲੜਾਈ ਲੜੀ, ਉਸ ਕਾਰਨ ਅੱਜ ਅਸੀਂ ਜ਼ਿਲ੍ਹੇ ’ਚ ਬਿਮਾਰੀ ਦੇ ਸਥਾਨਕ ਪੱਧਰ ’ਤੇ ਫ਼ੈਲਾਅ ਤੋਂ ਬਚੇ ਹੋਏ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮੌਜੂਦਾ ਸਥਿਤੀ ਨੂੰ ਪੂਰੀ ਗੰਭੀਰਤਾ ਨਾਲ ਦੇਖਦਿਆਂ, ਆਪਣੀ ਤਿਆਰੀ ਰੱਖਣੀ ਚਾਹੀਦੀ ਹੈ।ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਜੋ ਕਿ ਇਸ ਮੌਕੇ ਦੋਵੇਂ ਥਾਈਂ ਮੌਜੂਦ ਸਨ, ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ 100 ਬਿਸਤਰਿਆਂ ਦੀ ਸਮਰੱਥਾ ਹੈ ਅਤੇ ਲਗਪਗ ਸਾਰੇ ਹੀ ਬੈਡ ਆਕਸੀਜਨ ਸੁਵਿਧਾ ਨਾਲ ਜੁੜਨ ਵਾਲੇ ਹਨ। ਇਸੇ ਤਰ੍ਹਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 50 ਬਿਸਤਰਿਆਂ ਦਾ ਕੋਵਿਡ ਕੇਅਰ ਸੈਂਟਰ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਲਈ ਘੱਟੋ-ਘੱਟ 33 ਆਕਸੀਜਨ ਸਿਲੰਡਰਾਂ ਦਾ ਬੈਕ-ਅੱਪ ਹਰ ਸਮੇਂ ਤਿਆਰ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਲਈ ਸਟਾਫ਼ ਸਿਹਤ ਵਿਭਾਗ ਵੱਲੋਂ ਤਾਇਨਾਤ ਕੀਤਾ ਗਿਆ ਹੈ ਜਦਕਿ ਬਾਕੀ ਸਹਿਯੋਗ ਗੁਰੂ ਨਾਨਕ ਮਿਸ਼ਨ ਟ੍ਰੱਸਟ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਆਈਸੋਲੇਸ਼ਨ ਵਾਰਡ ਦੇ ਇੰਚਾਰਜ ਐਸ ਐਮ ਓ ਡਾ. ਹਰਵਿੰਦਰ ਸਿੰਘ ਹਨ ਜਦਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਇੰਚਾਰਜ ਐਸ ਐਮ ਓ ਬੰਗਾ ਡਾ. ਕਵਿਤਾ ਭਾਟੀਆ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਹੁਣ ਤੱਕ 87 ਮਰੀਜ਼ ਕੋਵਿਡ ਪਾਜ਼ਿਟਿਵ ਆਏ ਸਨ, ਜਿਹੜੇ ਕਿ ਸਿਹਤਯਾਬ ਹੋ ਕੇ ਜਾ ਚੁੱਕੇ ਹਨ। ਇਸੇ ਤਰ੍ਹਾਂ ਕੋਵਿਡ ਕੇਅਰ ਸੈਂਟਰ ਢਾਹਾਂ ਕਲੇਰਾਂ ਵਿਖੇ 54 ਮਰੀਜ਼ ਆ ਚੁੱਕੇ ਹਨ ਜਿਨ੍ਹਾਂ ’ਚੋਂ 11 ਇਲਾਜ ਅਧੀਨ ਹਨ। ਇਨ੍ਹਾਂ ਮਰੀਜ਼ਾਂ ’ਚ ਦੂਸਰੇ ਰਾਜਾਂ/ਜ਼ਿਲ੍ਹਿਆਂ ਨਾਲ ਸਬੰਧਤ ਮਰੀਜ਼ ਵੀ ਸ਼ਾਮਿਲ ਹਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਘੱਟੋ-ਘੱਟ ਇੱਕ ਐਂਬੂਲੈਂਸ ਨੂੰ ‘ਐਂਡਵਾਂਸਡ ਲਾਈਫ਼ ਸਪੋਰਟ ਸਿਸਟਮ’ ਨਾਲ ਲੈਸ ਕਰਨ ਦੀ ਹਦਾਇਤ ਕੀਤੀ ਅਤੇ ਮੋਰਚਰੀ ਲਈ ਇੱਕ ਹੋਰ ਫ਼ਰੀਜ਼ਰ ਦਾ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਆਈ ਸੀ ਯੂ ਵਾਰਡ ਦੇ ਚੱਲ ਰਹੇ ਕੰਮ ਨੂੰ ਵੀ ਜਲਦੀ ਮੁਕੰਮਲ ਕਰਨ ਲਈ ਆਖਿਆ।ਇਸ ਮੌਕੇ ਉਨ੍ਹਾਂ ਦੇ ਨਾਲ ਏ ਡੀ ਸੀ (ਜ) ਅਦਿਤਿਆ ਉੱਪਲ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਦਵਿੰਦਰ ਢਾਂਡਾ ਅਤੇ ਹੋਰ ਸਟਾਫ਼ ਤੋਂ ਇਲਾਵਾ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮੈਡੀਕਲ ਟ੍ਰੱਸਟ ਦੇ ਮਲਕੀਅਤ ਸਿੰਘ ਬਾਹੜੋਵਾਲ ਤੇ ਕੁਲਵਿੰਦਰ ਸਿੰਘ ਢਾਂਹਾਂ ਵੀ ਮੌਜੂਦ ਸਨ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD