Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਮਿਸ਼ਨ ਫਤਿਹ: ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਦੇ ਅਮਲੇ ਦੀ ਹੌਸਲਾ ਅਫਜ਼ਾਈ

ਮਿਸ਼ਨ ਫਤਿਹ ਦੇ ਬੈਜ ਲਾ ਕੇ ਕੀਤਾ ਸਨਮਾਨਿਤ

Web Admin

Web Admin

5 Dariya News

ਬਰਨਾਲਾ , 23 Jun 2020

Last updated on: Jun 23, 2020, 00:00 IST

‘ਮਿਸ਼ਨ ਫਤਿਹ’ ਮੁਹਿੰਮ ਦਾ ਮਕਸਦ ਪੰਜਾਬ ਵਾਸੀਆਂ ਨੂੰ ਕਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਜਾਗਰੂਕ ਕਰਨਾ ਹੈ। ਇਹ ਮੁਹਿੰਮ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਚਲਾਈ ਗਈ ਹੈ।ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਵੱਲੋਂ ਅੱਜ ਸਿਵਲ ਸਰਜਨ ਦਫਤਰ ਬਰਨਾਲਾ ਵਿਖੇ ਕੋਰੋਨਾ ਮਹਾਮਾਰੀ ਦੌਰਾਨ ਮੂਹਰਲੀ ਕਤਾਰ ’ਤੇ ਕੰਮ ਕਰ ਰਹੇ ਸਿਹਤ ਵਿÎਭਾਗ ਦੇ ਅਮਲੇ ਦੀ ਬੈਜ ਲਾ ਕੇ ਹੌਸਲਾ ਅਫਜ਼ਾਈ ਮੌਕੇ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਵੱਲੋਂ ਸਿਹਤ ਵਿਭਾਗ ਦੇ ਆਈਡੀਐਸਪੀ ਵਿੰਗ, ਮਾਸ ਮੀਡੀਆ ਵਿੰਗ ਤੇ ਰੈਪਿਡ ਰਿਸਪਾਂਸ ਟੀਮ ਦਾ ਬੈਜ ਲਗਾ ਕੇ ਸਨਮਾਨ ਕੀਤਾ ਗਿਆ।ਡਾ. ਜੀ. ਬੀ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਆਈ.ਈ.ਡੀ.ਐਸ.ਪੀ. ਵਿੰਗ ਕੋਵਿਡ-19 ਦੀ ਸਾਰੀ ਰਿਪੋਰਟਿੰਗ ਤੇ ਕੋਰੋਨਾ ਮੈਨੇਜਮੈਂਟ ਸਬੰਧੀ ਕੰਮਕਾਜ ਲਗਾਤਾਰ ਬਿਨਾਂ ਛੁੱਟੀ ਤੋਂ ਕਰ ਰਿਹਾ ਹੈ। ਉੁਨ੍ਹਾਂ ਵੱਲੋਂ ਡਾ. ਮੁਨੀਸ਼ ਕੁਮਾਰ ਅਤੇ ਡਾ. ਅਰਮਾਨ ਜ਼ਿਲ੍ਹਾ ਐਪੀਡੋਮੋਲੋਜਿਸਟ, ਵਿਨੋਦ ਕੁਮਾਰ ਐਸ.ਆਈ., ਰੁਪਿੰਦਰ ਸਿੰਘ ਸਿਹਤ ਵਰਕਰ, ਰਾਜਿੰਦਰ ਸਿੰਘ ਐਸ.ਐਲ.ਟੀ., ਗੁਲਾਬ ਸਿੰਘ, ਕਿਰਨਦੀਪ ਸਿੰਘ ਮਾਨ, ਵਿਪਨ ਗੁਪਤਾ ਦੇ ਮਿਸ਼ਨ ਫਤਿਹ ਦਾ ਬੈਜ ਲਗਾਇਆ ਗਿਆ।ਸਿਵਲ ਸਰਜਨ ਬਰਨਾਲਾ ਨੇ ਵਿਸ਼ੇਸ਼ ਤੌਰ ’ਤੇ ਮਾਸ ਮੀਡੀਆ ਵਿੰਗ ਦੇ ਕੰਮਕਾਜ ਦਾ ਜ਼ਿਕਰ ਕਰਦਿਆ ਕਿਹਾ ਕਿ ਸਿਹਤ ਵਿਭਾਗ ਬਰਨਾਲਾ ਦਾ ਮਾਸ ਮੀਡੀਆ ਵਿੰਗ ਲਗਾਤਾਰ ਲੋਕਾਂ ਨੂੰ ਕਰੋਨਾ ਵਾਇਰਸ ਵਿਰੁੱਧ ਅਤੇ ਸਿਹਤ ਸਬੰਧੀ ਜਾਗਰੂਕ ਕਰ ਰਿਹਾ ਹੈ। ਇਸ ਮੌਕੇ ਮਾਸ ਮੀਡੀਆ ਵਿੰਗ ਦੇ ਪਵਨ ਕੁਮਾਰ ਮਾਸ ਮੀਡੀਆ ਅਫਸਰ , ਕੁਲਦੀਪ ਸਿੰਘ ਡਿਪਟੀ ਮਾਸ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਜਿਲਾ ਬੀ.ਸੀ.ਸੀ. ਕੋਆਰਡੀਨੇਟਰ ਦੀ ਹੌਸਲਾ ਅਫਜ਼ਾਈ ਕੀਤੀ ਗਈ।

 

Tags: Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD