ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਬਰਾਂਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੀ੍ਰ ਰਾਮ ਪ੍ਰਸ਼ਾਦ, ਜਨਰਲ ਸਕੱਤਰ ਪਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ ਅਤੇ ਜ਼ਿਲ੍ਹਾ ਖ਼ਜ਼ਾਨਚੀ ਗੁਰਦੇਵ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ , ਜ਼ਿਲ੍ਹਾ ਜਨਰਲ ਸਕੱਤਰ ਪਰਵੀਨ ਕੁਮਾਰ, ਜ਼ਿਲ੍ਹਾ ਰਾਜ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਖ਼ਜ਼ਾਨਚੀ ਗੁਰਦੇਵ ਸਿੰਘ ਵੱਲੋਂ ਦੱਸਿਆ ਕਿ 3 ਜੁਲਾਈ 2020 ਲੁਧਿਆਣਾ ਅਤੇ 10 ਜੁਲਾਈ 2020 ਨੂੰ ਬਠਿੰਡਾ ਵਿਖੇ ਹੋਣ ਵਾਲੇ ਰੋਸ ਮੁਜ਼ਾਹਰੇ ਸਬੰਧੀ ਵੱਖ-ਵੱਖ ਵਿਭਾਗਾਂ ਦੇ ਦਰਜਾ ਚਾਰ ਕਰਮਚਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 3 ਜੁਲਾਈ 2020 ਪੰਜਾਬ ਦੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਲੁਧਿਆਣਾ ਵਿਖੇ ਰੋਸ ਮੁਜ਼ਾਹਰੇ ਦੌਰਾਨ ਧੱਕੇ ਸ਼ਾਹੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਇਸੇ ਤਰ੍ਹਾਂ 10 ਜੁਲਾਈ 2020 ਨੂੰ ਬਠਿੰਡਾ ਵਿਖੇ ਰੋਸ ਮੁਜ਼ਾਹਰੇ ਦੌਰਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰ.ਮਨਪ੍ਰੀਤ ਸਿੰਘ ਬਾਦਲ ਨੂੰ ਵੀ ਧੱਕੇ ਸ਼ਾਹੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਦੀ ਸੱਤਾ ਵਿਚ ਆਈ ਹੈ ਇਨ੍ਹਾਂ ਵੱਲੋਂ ਮੁਲਾਜ਼ਮਾਂ ਨੂੰ ਧੱਕਾ ਅਤੇ ਝੂਠੇ ਲਾਰਿਆਂ ਦੀ ਨੀਤੀ ਅਪਣਾ ਕੇ ਢੱਡ ਟਪਾਇਆ ਜਾ ਰਿਹਾ ਹੈ ਜਿਸ ਦਾ ਜਥੇਬੰਦੀ ਵੱਲੋਂ ਕੜੀ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ 3 ਜੁਲਾਈ ਨੂੰ ਲੁਧਿਆਣਾ ਵਿਖੇ ਹੋਣ ਵਾਲੇ ਰੋਸ ਮੁਜ਼ਾਹਰੇ ਵਿਚ ਵੱਧ ਚੜ ਕੇ ਹਿੱਸਾ ਲੈਣ। ਇਸ ਮੌਕੇ ਜਿਲ੍ਹਾ ਜਨਰਲ ਸਕੱਤਰ ਪਰਵੀਨ ਕੁਮਾਰ ਨੇ ਕਿਹਾ ਕਿ ਉੱਚ ਅਦਾਲਤ ਦੇ ਹੁਕਮਾਂ ਦੀ ਅਣਗੌਲਿਆ ਕਰਕੇ ਪੀ.ਆਰ ਚੌਕੀਦਾਰਾਂ ਜੀ.ਪੀ.ਐਫ ਨੰਬਰ ਐਲਾਟ ਕੀਤੀ ਜਾਣ ਅਤੇ ਸੇਵਾ ਮੁਕਤੀ ਤੇ ਪੈਨਸ਼ਨ ਬਹਾਲ ਕੀਤੀ ਜਾਵੇ। 50 ਫ਼ੀਸਦੀ ਸਕਿਉਰਿਟੀ ਗਾਰਡਾਂ ਦੀ ਛਾਂਟੀ ਕਰਨ ਅਤੇ 12 ਘੰਟੇ ਡਿਊਟੀ ਕਰਨ ਦਾ ਬੋਝ ਵਧਾ ਦਿੱਤਾ ਹੈ ਜਿਸਦਾ ਜਥੇਬੰਦੀ ਵੱਲੋ ਨਿਖੇਦੀ ਕੀਤੀ ਜਾਦੀ ਹੈ ਅਤੇ ਪੰਜਾਬ ਸਰਕਾਰ ਨੂੰ ਜਲਦੀ ਇਹ ਫੈਸਲਾ ਵਾਪਸ ਲੈਣ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਮੁਲਾਜ਼ਮਾਂ ਦੀਆਂ ਮੁੱਖ ਮੰਗਾ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਮੁਲਾਜ਼ਮ ਭਲਾਈ ਐਕਟ 2016 ਲਾਗੂ ਕੀਤਾ ਜਾਵੇ ਅਤੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮੁਲਾਜ਼ਮਾਂ ਦਾ 125 ਫ਼ੀਸਦੀ ਡੀ.ਏ ਮੁੱਢਲੀ ਤਨਖ਼ਾਹ ਵਿਚ ਮਰਜ਼ ਕੀਤਾ ਜਾਵੇ, ਪੰਜਾਬ ਦੇ ਮੁਲਾਜ਼ਮਾਂ ਨੂੰ ਕੇਵਲ 5 ਫ਼ੀਸਦੀ ਅੰਤਿਮ ਰਾਹਤ ਦਿੱਤੀ ਹੈ ਜਦ ਕਿ ਕੇਂਦਰੀ ਕਰਮਚਾਰੀਆਂ ਦੀਆ ਤਨਖ਼ਾਹਾਂ ਵਿਚ 23 ਫ਼ੀਸਦੀ ਵਾਧਾ ਕੀਤਾ ਗਿਆ ਹੈ ਇਸ ਲਈ ਪੰਜਾਬ ਦੇ ਦਰਜਾਚਾਰ ਮੁਲਾਜ਼ਮਾਂ ਨੂੰ 20 ਫ਼ੀਸਦੀ ਬਣਦੀ ਅਤਿੰਮ ਰਿਲੀਫ ਦਿੱਤੀ ਜਾਵੇ, ਡੀ.ਏ ਦੀਆਂ ਕਿਸ਼ਤਾਂ ਦੇ ਬਕਾਏ ਦੀ ਅਦਾਇਗੀ ਤੁਰੰਤ ਕੀਤੀ ਜਾਵੇ, ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦਾ ਬਰਾਬਰ ਕੰਮ ਬਰਾਬਰ ਤਨਖ਼ਾਹ ਦੇਣ ਸਬੰਧੀ ਫ਼ੈਸਲਾ ਲਾਗੂ ਕੀਤਾ ਜਾਵੇ, ਦਰਜਾਚਾਰ ਕਰਮਚਾਰੀਆਂ ਨੂੰ ਵਰਦੀਆਂ ਦਿੱਤੀਆਂ ਜਾਣ, ਨਵੀਂ ਪੈਨਸ਼ਨ ਸਕੀਮ ਬੰਦਾ ਕਰਕੇ 2004 ਤੋ ਪਹਿਲਾ ਵਾਲੀ ਪੈਨਸ਼ਨ ਸਕੀਮ ਨਵੇਂ ਭਰਤੀ ਮੁਲਾਜ਼ਮਾਂ ਤੇ ਵੀ ਲਾਗੂ ਕੀਤੀ ਜਾਵੇ, 200 ਰੁਪਏ ਵਾਧੂ ਟੈਕਸ ਖ਼ਤਮ ਕੀਤਾ ਜਾਵੇ, ਵਰਦੀਆਂ ਦੇ ਫੰਡਜ਼ ਰਿਲੀਜ਼ ਕੀਤੇ ਜਾਣ, ਖ਼ਜ਼ਾਨੇ ਵਿਚ ਕੋਰੜਾ ਰੁਪਏ ਦੇ ਪੈਡਿੰਗ ਬਿੱਲਾ ਦੀ ਅਦਾਇਗੀ ਨਾਲੋਂ ਨਾਲ ਕੀਤੀ ਜਾਵੇ, ਦਰਜਾਚਾਰ ਮੁਲਾਜ਼ਮਾਂ ਨੂੰ ਬੱਚਿਆ ਅਤੇ ਆਪਣੀ ਸ਼ਾਦੀ ਲਈ ਸੂਦ ਰਹਿਤ ਕਰਜ਼ਾ 2 ਲੱਖ ਰੁਪਏ ਦਿੱਤਾ ਜਾਵੇ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ-ਹੈਪਲਰਾਂ ਅਤੇ ਮਿਡ ਮਿਲ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮ ਮੰਨਿਆ ਜਾਵੇ ਅਤੇ ਕਿਰਤ ਕਾਨੂੰਨਾਂ ਅਨੁਸਾਰ ਤਨਖ਼ਾਹ ਅਤੇ ਹੋਰ ਸਹੂਲਤਾਂ ਯਕੀਨੀ ਬਣਾਈਆਂ ਜਾਣ, ਦਰਜਾਚਾਰ ਕਰਮਚਾਰੀਆਂ ਨੂੰ ਯੋਗਤਾ ਅਨੁਸਾਰ ਦਰਜਾ ਤਿੰਨ ਵਿਚ ਤਰੱਕੀ ਦਿੱਤੀ ਜਾਵੇ, ਕਲਰਕ ਲਈ ਟਾਈਪ ਟੈੱਸਟ ਦੀ ਸ਼ਰਤ ਖ਼ਤਮ ਕੀਤੀ ਜਾਵੇ, ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਖ ਮੰਗਾ ਦਾ ਨਿਪਟਾਰਾ ਤੁਰੰਤ ਗੱਲਬਾਤ ਰਹੀ ਆਪ ਜੀ ਪੱਧਰ ਤੇ ਕੀਤਾ ਜਾਵੇ।ਇਸ ਮੌਕੇ ਸੀ.ਡੀ ਦਫ਼ਤਰ ਦੇ ਪ੍ਰਧਾਨ ਵਿਲਸਨ, ਗੁਰਦਾਸ, ਸੁਖਵਿੰਦਰ, ਸਿੰਚਾਈ ਵਿਭਾਗ ਤੋ ਮਹੇਸ਼, ਸਿਵਲ ਹਸਪਤਾਲ ਤੋ ਅਜੀਤ ਗਿੱਲ, ਸਹਿਕਾਰਤਾ ਵਿਭਾਗ ਤੋ ਜਤਿੰਦਰ ਸਿੰਘ, ਬੀ.ਡੀ.ਪੀ.ਓ ਦਫ਼ਤਰ ਤੋ ਸੋਨੂੰ ਪੁਰੀ, ਰਾਜੇਸ਼, ਚਰਨਜੀਤ ਸਿੰਘ ਫੂਡ ਸਪਲਾਈ ਵਿਭਾਗ, ਕ੍ਰਿਸ਼ਨ ਡੀ.ਸੀ ਦਫ਼ਤਰ, ਮੰਨਤ ਅਟਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ।