Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

“ਘਰ-ਘਰ ਨਿਗਰਾਨੀ” ਮੁਹਿੰਮ ਤਹਿਤ 1558 ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਕੀਤਾ ਜਾ ਰਿਹਾ ਸਰਵੇਖਣ-ਡਿਪਟੀ ਕਮਿਸ਼ਨਰ

ਜ਼ਿਲੇ ਪੱਧਰ 'ਤੇ ਹੁਣ ਤੱਕ 3.66 ਲੱਖ ਲੋਕਾਂ ਦਾ ਕੀਤਾ ਜਾ ਚੁੱਕਾ ਸਰਵੇ

Web Admin

Web Admin

5 Dariya News

ਅੰਮ੍ਰਿਤਸਰ , 23 Jun 2020

Last updated on: Jun 23, 2020, 00:00 IST

“ਮਿਸ਼ਨ ਫਤਿਹ“ ਅਧੀਨ “ਘਰ-ਘਰ ਨਿਗਰਾਨੀ” ਮੁਹਿੰਮ ਤਹਿਤ ਮੋਬਾਇਲ ਐੱਪ ਰਾਹੀਂ ਜ਼ਿਲਾ ਅੰਮ੍ਰਿਤਸਰ  ਦੀਆਂ 1558 ਆਸ਼ਾ ਵਰਕਰਾਂ ਵੱਲੋਂ ਸ਼ਹਿਰ ਤੋਂ ਲੈ ਕੇ ਪਿੰਡ ਪੱਧਰ ਤੱਕ ਸਮਾਰਟ ਫੋਨ ਰਾਹੀਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿਲੋ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਪੱਧਰ 'ਤੇ 3.66 ਲੱਖ ਲੋਕਾਂ ਦਾ ਸਰਵੇ ਕੀਤਾ ਜਾ ਚੁੱਕਿਆ ਹੈ ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਕੀਤੇ ਗਏ ਸਰਵੇ ਦੌਰਾਨ ਵੱਡੀ ਗਿਣਤੀ ਵਿਚ ਲੋਕੀ ਠੀਕ ਪਾਏ ਗਏ ਹਨ ਅਤੇ 1370 ਲੋਕਾਂ ਨੂੰ ਬੁਖ਼ਾਰ ਅਤੇ ਖ਼ਾਸੀ ਦੇ ਲੱਛਣ ਪਾਏ ਗਏ। ਉਹਨਾਂ ਦੱਸਿਆ ਹੁਣ ਤੱਕ ਜ਼ਿਲੇ ਦੇ ਸਾਰੇ ਪਿੰਡਾਂ ਅਤੇ ਸ਼ਹਿਰ ਦੀਆਂ ਸਾਰੀਆਂ 85 ਵਾਰਡਾਂ ਵਿਚ ਸਰਵੇ ਕੀਤਾ ਜਾ ਰਿਹਾ ਹੈ।   ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਤੋਂ ਇਲਾਵਾ ਫਲੂ ਕਾਰਨਰ 'ਤੇ ਜਿੰਨੇ ਵੀ ਮਰੀਜ਼ ਆਉਂਦੇ ਹਨ, ਉਨਾਂ ਦੇ ਨਾਲ ਆਏ ਵਿਅਕਤੀਆਂ ਦੀ ਵੀ ਸਕਰੀਨਿੰਗ ਕੀਤੀ ਜਾਵੇ। ਉਨਾਂ ਕਿਹਾ ਕਿ ਕੋਰੋਨਾ ਦੇ ਸ਼ੱਕੀ ਮਰੀਜ਼ਾਂ, ਕੁਆਰੰਟੀਨ ਕੀਤੇ ਗਏ ਵਿਅਕਤੀਆਂ, ਟ੍ਰੈਵਲਰਸ ਆਦਿ ਦੇ ਫੋਨਾਂ 'ਤੇ ਕੋਵਾ ਐਪ ਡਾਊਨਲੋਡ ਕਰਨਾ ਯਕੀਨੀ ਬਣਾਇਆ ਜਾਵੇ।ਇਸ ਸੰਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਡਾ: ਜੁਗਲ ਕਿਸ਼ੋਰ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਪਹਿਲਾ ਤੋਂ ਹਦਾਇਤਾਂ ਦਿੱਤੀਆਂ ਗਈਆ ਹਨ ਕਿ ਜਿੰਨਾਂ ਵਿੱਚ ਖਾਸੀ, ਬੁਖਾਰ ਦੇ ਲੱਛਣ ਪਾਏ ਜਾਂਦੇ ਹਨ, ਉਨਾਂ ਦਾ ਕੋਰੋਨਾ ਟੈੱਸਟ ਕੀਤੇ ਜਾਣਗੇ। 

ਉਨਾਂ ਕਿਹਾ ਕਿ ਆਸ਼ਾ ਵਰਕਰਾਂ  ਵੱਲੋਂ ਹਾਊਸ-ਟੂ-ਹਾਊਸ ਸਰਵੇ ਦੌਰਾਨ ਜੇਕਰ ਕੋਈ ਵੀ ਵਿਅਕਤੀ ਦੂਸਰੇ ਸ਼ਹਿਰ ਜਾਂ ਸੂਬੇ ਤੋਂ ਪਿੰਡ ਦੀ ਹੱਦ ਪਾਰ ਕਰ ਕੇ ਅੰਦਰ ਦਾਖ਼ਲ ਹੋਇਆ ਹੈ, ਤਾਂ ਉਸ ਦੀ ਤੁਰੰਤ ਪਹਿਚਾਣ ਹੋ ਸਕੇਗੀ।ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਕਰੋਨਾ ਮਹਾਮਾਰੀ ਤੋ ਬੱਚਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ,ਜਿਸ ਤਹਿਤ ਲੋਕਾਂ ਨੂੰ ਇਸ ਮਹਾਮਾਰੀ ਤੋ ਬੱਚਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਮਿਸ਼ਨ ਫਤਿਹ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਲੋਕ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪੂਰੀ ਤਰਾ ਪਾਲਣਾ ਕਰਨ। ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਫੀਲਡ ਵਿਚ ਤਾਇਨਾਤ ਟੀਮਾਂ ਲੋਕਾਂ ਨੂੰ ਜਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਣ ਕਿ ਬਾਹਰੋਂ ਆਏ ਵਿਅਕਤੀ ਦੀ ਸੂਚਨਾ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨੂੰ ਦਿੱਤੀ ਜਾਵੇ, ਤਾਂ ਜੋ ਉਸ ਦਾ ਮੁਆਇਨਾ ਕੀਤਾ ਜਾ ਸਕੇ ਅਤੇ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਬਾਹਰ ਦੇ ਸੂਬੇ, ਸ਼ਹਿਰ ਜਾਂ ਵਿਦੇਸ਼ ਤੋਂ ਆਏ ਵਿਅਕਤੀ ਨੂੰ 14 ਦਿਨ ਲਈ ਕੁਆਰੰਟਾਈਨ ਕੀਤਾ ਜਾਣਾ ਜ਼ਰੂਰੀ ਹੈ। ਜੇਕਰ ਲੱਛਣ ਆਉਣ 'ਤੇ ਸੈਂਪਲ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਤਾਂ ਉਸ ਨੂੰ  ਹਸਪਤਾਲਾਂ ਵਿਚ ਬਣਾਏ ਗਏ  ਆਈਸੋਲੇਸ਼ਨ ਵਾਰਡ ਵਿਚ ਰੱਖਿਆ ਜਾਵੇਗਾ।ਡਾ: ਰਮੇਸ਼ ਪਾਲ ਜ਼ਿਲਾ ਟੀਕਾਕਰਣ ਅਫਸਰ -ਕਮ-ਨੋਡਲ ਅਫਸਰ ਸਰਵੀਲੈਸ ਨੈ ਦੱਸਿਆ ਕਿ ਮੈਡੀਕਲ ਅਫ਼ਸਰਾਂ ਨੂੰ ਬਲਾਕਾਂ ਵਿਚ ਲੋਕਾਂ ਨੂੰ ਕੋਰੋਨਾ ਜਾਗਰੂਕਤਾ ਹਿੱਤ ਪੈਂਫਲਿਟ ਅਤੇ ਕੋਰੋਨਾ ਤੋਂ ਬਚਾਅ ਸਬੰਧੀ ਅਪੀਲ ਦੇ ਪੋਸਟਰ ਵੀ ਵੰਡੇ ਜਾ ਰਹੇ ਹਨ। ਉਨਾਂ ਦੱਸਿਆ ਕਿ  ਆਸ਼ਾ ਵਰਕਰਾਂ  ਨੂੰ ਘਰ-ਘਰ ਸਰਵੇ ਕਰਨ ਦੌਰਾਨ ਸਰਕਾਰ ਦੁਆਰਾ ਬਣਦਾ ਭੱਤਾ ਦਿੱਤਾ ਜਾਵੇਗਾ ।

 

Tags: DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD