Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਸ਼ੇਸ਼ ਖੇਤਰਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਕਾਰਜਨੀਤੀ ਲਾਗੂ ਕੀਤੀ ਜਾ ਰਹੀ ਹੈ: ਬਲਬੀਰ ਸਿੰਘ ਸਿੱਧੂ

8 ਜ਼ਿਲ੍ਹਿਆਂ ਵਿੱਚ 19 ਕੰਟੇਨਮੈਂਟ ਜ਼ੋਨ ਸਥਾਪਤ

Web Admin

Web Admin

5 Dariya News

ਚੰਡੀਗੜ੍ਹ , 23 Jun 2020

Last updated on: Jun 23, 2020, 00:00 IST

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਲਾਕਿਆਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਕਾਰਜਨੀਤੀ ਲਾਗੂ ਕੀਤੀ ਗਈ ਹੈ ਜਿਸ ਤਹਿਤ ਹੁਣ ਤੱਕ 8 ਜ਼ਿਲ੍ਹਿਆਂ ਵਿੱਚ 19 ਕੰਟੇਨਮੈਂਟ ਜ਼ੋਨ ਸਥਾਪਤ ਕੀਤੇ ਗਏ ਹਨ ਜਿਸ ਵਿੱਚ ਤਕਰੀਬਨ 25000 ਵਿਅਕਤੀ ਆਉਂਦੇ ਹਨ।ਇਸ ਸਬੰਧੀ ਜਾਣਕਾਰੀ  ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਇੱਕ ਗਲੀ ਜਾਂ ਦੋ ਨਾਲ ਲੱਗਦੀਆਂ ਗਲੀਆਂ, ਇੱਕ ਮੁਹੱਲਾ ਜਾਂ ਰਿਹਾਇਸ਼ੀ ਸੁਸਾਇਟੀ ਵਜੋਂ ਕੰਟੇਨਮੈਂਟ ਜ਼ੋਨਾਂ ਦੀ ਸਪੱਸ਼ਟ ਰੂਪ ਵਿੱਚ ਨਿਸ਼ਾਨਦੇਹੀ ਕੀਤੀ ਗਈ ਹੈ। ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਖਾਸ ਖੇਤਰ ਵਿਚ ਕੋਵਿਡ-19 ਮਾਮਲਿਆਂ ਦੀ ਕੁੱਲ ਗਿਣਤੀ 'ਤੇ ਨਿਰਭਰ ਕਰਦਾ ਹੈ ਤਾਂ ਜੋ ਸਾਰੇ ਉੱਚ ਜੋਖਮ ਵਾਲੇ ਸੰਪਰਕਾਂ ਦੀ ਸਕ੍ਰੀਨਿੰਗ, ਟਰੇਸਿੰਗ, ਟੈਸਟਿੰਗ ਅਤੇ ਕਾਉਂਸਲਿੰਗ ਵਰਗੀਆਂ ਗਤੀਵਿਧੀਆਂ ਕਰਨ ਲਈ ਮਾਨਵੀ ਸ਼ਕਤੀ ਦੀ ਢੁੱਕਵੀਂ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ। ਪੇਂਡੂ ਖੇਤਰਾਂ ਵਿੱਚ, ਇਸ ਵਿੱਚ ਪੂਰਾ ਪਿੰਡ ਹੋ ਸਕਦਾ ਹੈ ਜਾਂ ਪਿੰਡ ਦੇ ਇੱਕ ਹਿੱਸੇ ਤੱਕ ਸੀਮਿਤ ਹੋ ਸਕਦਾ ਹੈ। ਇਸ ਵੇਰਵੇ ਦਾ ਮੂਲ ਸਿਧਾਂਤ ਛੋਟੇ / ਸੀਮਤ ਖੇਤਰਾਂ ਵਿੱਚ ਇਨ੍ਹਾਂ ਜ਼ੋਨਾਂ ਦੀ ਢੁੱਕਵੀਂ ਨਿਸ਼ਾਨਦੇਹੀ ਕਰਨਾ ਹੈ। ਅਜਿਹੇ ਖੇਤਰਾਂ ਦੀ ਪਹਿਲਾਂ ਪਛਾਣ ਕਰਨਾ ਲਾਗ ਦੇ ਫੈਲਣ ਨੂੰ ਰੋਕਣ ਵਿੱਚ ਸਫਲ ਸਾਬਤ ਹੋਇਆ ਹੈ। ਇਸ ਤਰ੍ਹਾਂ ਕੰਟੇਨਮੈਂਟ ਖੇਤਰਾਂ ਵਿੱਚ ਸਾਰੇ ਲੋਕਾਂ ਦੀ ਨਿਯਮਤ ਰੂਪ ਵਿੱਚ ਸਕਰੀਨਿੰਗ ਕੀਤੀ ਜਾਂਦੀ ਹੈ ਅਤੇ ਕੋਵਿਡ -19 ਦੇ ਸਾਰੇ ਸੰਭਾਵਿਤ ਸ਼ੱਕੀ ਮਾਮਲਿਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਪਾਜ਼ੇਟਿਵ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਸੈਂਟਰਾਂ ਵਿੱਚ ਤਬਦੀਲ ਕਰ ਦਿੱਤਾ ਜਾਂਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਉੱਚ ਜੋਖਮ ਵਾਲੇ ਮਰੀਜ਼ਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ 60 ਸਾਲ ਤੋਂ ਵੱਧ ਉਮਰ ਵਾਲੇ ਜਾਂ ਹੋਰ ਬਿਮਾਰੀਆਂ ਜਿਵੇਂ ਕਿ ਸ਼ੂਗਰ ਰੋਗ, ਹਾਈਪਰਟੈਨਸ਼ਨ ਆਦਿ ਤੋਂ ਪੀੜਤ  ਉੱਚ ਜੋਖਮ ਵਾਲੇ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ (ਸੀ.ਸੀ.ਸੀ.) ਵਿੱਚ ਦਾਖ਼ਲ ਨਹੀਂ ਕੀਤਾ ਜਾਵੇਗਾ। ਲੈਵਲ-1 ਅਤੇ ਲੈਵਲ-2 ਦੇ ਮਰੀਜ਼ਾਂ ਨੂੰ ਲੈਵਲ-3 ਸੁਵਿਧਾ ਵਿਚ ਦਾਖਲ ਨਹੀਂ ਕੀਤਾ ਜਾਵੇਗਾ। ਕੋਵਿਡ ਕੇਅਰ ਸੈਂਟਰ ਦੇ ਮਰੀਜ਼ਾਂ ਨੂੰ ਸਿਰਫ ਤਾਂ ਹੀ ਲੇਵਲ -2 ਫੈਸਲਿਟੀ ਵਿੱਚ ਤਬਦੀਲ ਕੀਤਾ ਜਾਏਗਾ ਜੇ ਪਹਿਲਾਂ ਜਾਰੀ ਕੀਤੇ ਰੈਫਰਲ ਮਾਪਦੰਡ ਅਨੁਸਾਰ ਸੁਝਾਇਆ ਗਿਆ ਹੋਵੇ। ਹਰੇਕ ਕੋਵਿਡ ਕੇਅਰ ਸੈਂਟਰ ਕੋਲ ਢੁਕਵੀਂ ਆਕਸੀਜਨ ਨਾਲ ਲੈਸ  ਇੱਕ ਸਮਰਪਿਤ ਬੇਸਿਕ ਲਾਈਫ ਸਪੋਰਟ ਐਂਬੂਲੈਂਸ (ਬੀਐਲਐਸਏ) 24*7 ਘੰਟੇ ਉਪਲੱਬਧ ਹੋਣੀ ਚਾਹੀਦੀ ਹੈ ਤਾਂ ਜੋ ਜੇ ਲੱਛਣ ਘੱਟ ਤੋਂ ਮੱਧਮ ਜਾਂ ਗੰਭੀਰ ਹੁੰਦੇ ਹਨ ਤਾਂ ਵਿਅਕਤੀ ਨੂੰ ਸਮਰਪਿਤ ਉੱਚ ਸਿਹਤ ਸੰਸਥਾਵਾਂ ਵਿੱਚ ਸੁਰੱਖਿਅਤ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿ ਬਿਨਾਂ ਲੱਛਣ ਅਤੇ ਘੱਟ ਲੱਛਣ ਵਾਲੇ ਮਰੀਜ਼ਾਂ ਦਾ ਲੈਵਲ -1 (ਸੀ.ਸੀ.ਸੀ.) ਵਿਖੇ ਧਿਆਨ ਰੱਖਿਆ ਜਾਵੇਗਾ।“ਘਰ ਘਰ ਨਿਗਰਾਨੀ“ ਮੁਹਿੰਮ ਬਾਰੇ ਦੱਸਦੇ ਹੋਏ ਸ. ਸਿੱਧੂ ਨੇ ਕਿਹਾ ਕਿ ਲੱਛਣਾਂ ਦਾ ਜਲਦੀ ਪਤਾ ਲਗਾਉਣ ਅਤੇ ਸਮੇਂ ਸਿਰ ਜਾਂਚ ਨੂੰ ਯਕੀਨੀ ਬਣਾਉਣ ਲਈ ਆਸ਼ਾ ਵਰਕਰਾਂ / ਕਮਿਉਨਿਟੀ ਵਲੰਟੀਅਰਾਂ ਦੀ ਸਹਾਇਤਾ ਨਾਲ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ। ਐਪ ਦੇ ਜ਼ਰੀਏ, 30 ਸਾਲ ਤੋਂ ਵੱਧ ਉਮਰ ਦੀ ਪੂਰੀ ਦਿਹਾਤੀ ਅਤੇ ਸ਼ਹਿਰੀ ਆਬਾਦੀ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਵਿੱਚ ਸਹਿ-ਬਿਮਾਰੀ ਵਾਲੇ ਲੋਕਾਂ ਦੀ ਜਾਂਚ ਅਤੇ ਐਸ.ਏ.ਆਰ.ਆਈ / ਆਈ.ਐਲ.ਆਈ ਨਿਗਰਾਨੀ ਵੀ ਸ਼ਾਮਲ ਹੈ। ਇਕੱਤਰ ਕੀਤਾ ਗਿਆ ਡੇਟਾ ਰਿਸਕ ਮੈਪਿੰਗ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ। 22 ਜੂਨ 2020 ਤੱਕ, 8,40,223 ਵਿਅਕਤੀਆਂ ਦਾ ਸਰਵੇਖਣ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 8,36,829 ਵਿੱਚ ਵਾਇਰਸ ਦੇ ਲੱਛਣ ਨਹੀਂ ਪਾਏ ਗਏ ਅਤੇ 3997 ਵਿੱਚ ਖੰਘ, ਬੁਖਾਰ, ਗਲੇ ਵਿੱਚ ਖਰਾਸ਼, ਸਾਹ ਚੜ੍ਹਣਾ ਆਦਿ ਦੇ ਲੱਛਣ ਪਾਏ ਗਏ ਹਨ। ਇਹ ਸਰਵੇਖਣ ਜੋ ਅਜੇ ਚੱਲ ਰਿਹਾ ਹੈ, 5512 ਪਿੰਡਾਂ ਅਤੇ 1112 ਸ਼ਹਿਰੀ ਵਾਰਡਾਂ ਵਿੱਚ ਮੁਕੰਮਲ ਹੋ ਗਿਆ ਹੈ।    

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD