Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੋਨੀ ਵੱਲੋਂ ਕੋਵਿਡ-19 ਸਬੰਧੀ ਸਿਹਤ ਵਿਭਾਗ ਦੇ ਸਲਾਹਕਾਰ ਅਤੇ ਸੈਕਟਰੀ ਨਾਲ ਮੀਟਿੰਗ

24 ਘੰਟਿਆਂ ਵਿਚ ਕੋਵਿਡ-19 ਦੀ ਰਿਪੋਰਟ ਦੇਣ ਸਬੰਧੀ ਕੀਤੀ ਵਿਉਂਤਬੰਦੀ

Web Admin

Web Admin

5 Dariya News

ਅੰਮ੍ਰਿਤਸਰ , 25 Jun 2020

Last updated on: Jun 25, 2020, 00:00 IST

ਅੰਮ੍ਰਿਤਸਰ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਵਿਉਂਤਬੰਦੀ ਕਰਨ ਵਾਸਤੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ. ਕੇ. ਤਲਵਾੜ, ਸੈਕਟਰੀ ਸਿਹਤ ਸ੍ਰੀ ਡੀ. ਕੇ. ਤਿਵਾੜੀ ਅਤੇ ਜਿਲਾ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ, ਪ੍ਰਿੰਸੀਪਲ ਸੁਜਾਤਾ ਸ਼ਰਮਾ, ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਵੀ ਹਾਜ਼ਰ ਸਨ। ਇਸ ਮੌਕੇ ਫੈਸਲਾ ਲਿਆ ਗਿਆ ਕਿ ਗੁਰੂ ਨਾਨਕ ਮੈਡੀਕਲ ਕਾਲਜ ਅਤੇ ਹਸਪਤਾਲ ਅੰਮ੍ਰਿਤਸਰ ਹਰੇਕ ਵਿਅਕਤੀ ਦੀ ਕੋਵਿਡ ਰਿਪੋਰਟ 24 ਘੰਟਿਆਂ ਵਿਚ ਦੇਵੇ, ਜਿਸ ਨਾਲ ਸ਼ੱਕੀ ਵਿਅਕਤੀਆਂ ਨੂੰ ਮਾਨਸਿਕ ਤਨਾਅ ਤੋਂ ਮੁਕਤੀ ਮਿਲ ਸਕੇਗੀ ਅਤੇ ਪਾਜ਼ੀਟਵ ਆਏ ਮਰੀਜ਼ ਦਾ ਇਲਾਜ ਸ਼ੁਰੂ ਕਰਕੇ ਉਸਦੇ ਸੰਪਰਕ ਚੇਨ ਨੂੰ ਤੋੜਿਆ ਜਾ ਸਕੇਗਾ। ਸ੍ਰੀ ਸੋਨੀ ਨੇ ਕਿਹਾ ਕਿ ਅਸੀਂ ਕੋਵਿਡ-19 ਉਤੇ ਜਿਤ ਪ੍ਰਾਪਤ ਕਰਨੀ ਹੈ ਅਤੇ ਇਸ ਲਈ ਅਸੀਂ ਕੋਰੋਨਾ ਨੂੰ ਫੈਲਣ ਤੋਂ ਰੋਕਣ ਦੇ ਨਾਲ-ਨਾਲ ਇਸਦੇ ਇਲਾਜ ਵੱਲ ਵੀ ਪੂਰਾ ਧਿਆਨ ਦੇ ਰਹੇ ਹਾਂ।ਸ੍ਰੀ ਸੋਨੀ ਨੇ ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਦੱਸਿਆ ਕਿ ਪੰਜਾਬ ਵਿਚ ਕਰੀਬ 2.40 ਲੱਖ ਲੋਕਾਂ ਦੇ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ, ਜਿਸ ਵਿਚੋਂ 4 ਕੁ ਹਜ਼ਾਰ ਵਿਅਕਤੀ ਪਾਜ਼ਿਟਵ ਆਏ ਹਨ। ਉਨਾਂ ਕਿਹਾ ਕਿ ਸਾਡੇ ਕੋਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਰ ਤਰਾਂ ਦੇ ਪ੍ਰਬੰਧ ਮੌਜੂਦ ਹਨ ਅਤੇ ਸਰਕਾਰ ਮਹਿੰਗੇ ਤੋਂ ਮਹਿੰਗੇ ਇਲਾਜ ਪ੍ਰਣਾਲੀ ਦੀ ਵਿਵਸਥਾ ਵੀ ਸਰਕਾਰੀ ਹਸਪਤਾਲਾਂ ਵਿਚ ਕਰ ਚੁੱਕੀ ਹੈ। ਇਸ ਤੋਂ ਇਲਾਵਾ ਪਲਾਜ਼ਮਾ ਨਾਲ ਪੀੜਤਾਂ ਦਾ ਇਲਾਜ ਵੀ ਸ਼ੁਰੂ ਕੀਤਾ ਜਾ ਚੁੱਕਾ ਹੈ, ਜਿਸਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨਾਂ ਕੋਵਿਡ-19 ਤੋਂ ਠੀਕ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ, ਤਾਂ ਜੋ ਪੀੜਤ ਲੋਕਾਂ ਦੀ ਇਲਾਜ ਅਸਾਨੀ ਨਾਲ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਸ ਵੇਲੇ ਸਾਰੇ ਹਸਪਤਾਲਾਂ ਵਿਚ ਇਲਾਜ ਦੀ ਕਮਾਂਡ ਸੀਨੀਅਰ ਡਾਕਟਰਾਂ ਹੱਥ ਹੈ ਅਤੇ ਉਹ ਸਟੇਟ ਪੱਧਰ ਉਤੇ ਬਣਾਏ ਗਏ ਗਰੁੱਪਾਂ ਵਿਚੋਂ ਵੀ ਲੋੜ ਵੇਲੇ ਸਲਾਹ-ਮਸ਼ਵਰਾ ਕਰਕੇ ਮਰੀਜ਼ਾਂ ਦੀ ਸਿਹਤ-ਸੰਭਾਲ ਵਿਚ ਲੱਗੇ ਹਨ।ਇਸ ਮੌਕੇ ਇਕ ਪ੍ਰਸ਼ਨ ਦੇ ਉਤਰ ਵਿਚ ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰ ਵੱਲੋਂ ਕੋਵਿਡ ਸੰਕਟ ਵਿਚ ਲਗਾਤਾਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਇਜਾਫ਼ਾ ਕਰਕੇ ਲੋਕਾਂ ਉਤੇ ਵਾਧੂ ਵਿੱਤੀ ਬੋਝ ਪਾਇਆ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸੋਮਵਾਰ ਨੂੰ ਰੋਸ ਪ੍ਰਦਰਸ਼ਨ ਕਰੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਉਤੇ ਅਮਲ ਕਰਨ।

 

 

Tags: O P Soni , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD