Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਨੇ ਦੇਸ਼ ਦੀ ਖਾਤਰ ਵੱਡੀ ਕੁਰਾਬਨੀ ਦਿੱਤੀ-ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ

ਸਾਬਕਾ ਸਾਂਸਦ ਸੁਨੀਲ ਜਾਖੜ , ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸ਼ਹੀਦ ਸਤਨਾਮ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

Web Admin

Web Admin

5 Dariya News

ਗੁਰਦਾਸਪੁਰ , 25 Jun 2020

Last updated on: Jun 25, 2020, 00:00 IST

ਬੀਤੀ ਦਿਨੀ ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਨਾਇਬ ਸੂਬੇਦਾਰ ਸ਼ਹੀਦ ਸਤਨਾਮ ਸਿੰਘ (42) ਦਾ ਵਡਾਲਾ ਬਾਂਗਰ (ਕਲਾਨੋਰ) ਨੇੜੇ ਭੰਗੂ ਫਾਰਮ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਸਾਂਸਦ ਸੁਨੀਲ ਜਾਖੜ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਸ਼ਾਮਿਲ ਹੋਏ ਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ  ਅਤੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ ਵੀ ਮੋਜੂਦ ਸਨ।ਸ਼ਹੀਦ ਸਤਨਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਕਿਹਾ ਕਿ ਸ਼ਹੀਦਾਂ ਦੀ ਬਦੋਲਤ ਹੀ ਅਸੀਂ ਸੁਰੱਖਿਅਤ ਹਾਂ, ਜਿਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਟਾਕਰਾ ਕਰਨਾ ਚਾਹੀਦਾ ਹੈ ਅਤੇ ਵਿਰੋਧੀਆਂ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਉਹ ਸ਼ਹੀਦ ਦੇ ਪੂਰੇ ਪਰਿਵਾਰ ਨੂੰ ਸਿਜਦਾ ਕਰਦੇ ਹਨ, ਜਿਨਾਂ ਨੇ ਇਸ ਮਹਾਨ ਸਪੂਤ ਨੂੰ ਜਨਮ ਦਿੱਤਾ, ਜਿਸੇ ਨੇ ਦੇਸ਼ ਦੀ ਖਾਤਰ ਸ਼ਹੀਦੀ ਜਾਮ ਪੀਤਾ। ਕੈਬਨਿਟ ਮੰਤਰੀ ਸ. ਰੰਧਾਵਾ ਨੇ ਸ਼ਹੀਦ ਸਤਨਾਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸਤਨਾਮ ਸਿੰਘ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ ਤੇ ਪੂਰੇ ਦੇਸ਼ ਨੂੰ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਮਾਣ ਹੈ। 

ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਸਤਨਾਮ ਸਿੰਘ ਦੇ ਸ਼ਰਧਾਂਜਲੀ ਸਮਾਗਮ 'ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਖੜ੍ਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਦਿੱਤੇ ਜਾਣਗੇ, ਸਰਕਾਰ ਦੀ ਨੀਤੀ ਮੁਤਾਬਕ 12 ਲੱਖ ਰੁਪਏ ਦਾ ਮੁਆਵਜ਼ਾ (ਐਕਸ ਗਰੇਸ਼ੀਆਂ ਗਰਾਂਟ) ਦਿੱਤਾ ਜਾਵੇਗਾ ਅਤੇ ਸ਼ਹੀਦ ਦੀ ਪਤਨੀ ਨੂੰ ਮਕਾਨ ਬਣਾਉਣ ਲਈ 05 ਲੱਖ ਦਿੱਤੇ ਜਾਣਗੇ।ਇਸ ਮੌਕੇ ਸ਼ਹੀਦ ਸਤਨਾਮ ਸਿੰਘ ਦੇ ਨਾਂਅ 'ਤੇ ਪਿੰਡ ਅੰਦਰ ਯਾਦਗਾਰੀ ਗੇਟ ਦੀ ਉਸਾਰੀ ਕਰਨ ਲਈ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸ਼ਹੀਦ ਸਤਨਾਮ ਸਿੰਘ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ ਤੇ 05 ਲੱਖ ਰੁਪਏ ਦਾ ਚੈੱਕ ਵੀ ਭੇਂਟ ਕੀਤਾ ਗਿਆ।ਇਸ ਮੌਕੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੋਪੁਰ, ਮਾਸਟਰ ਮੋਹਨ ਲਾਲ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਡੇਰਾ ਬਾਬਾ ਨਾਨਕ, ਕਰਨਲ ਗੁਰਿੰਦਰਜੀਤ ਸਿੰਘ ਗਿੱਲ ਡਿਪਟੀ ਡਾਇਰੈਕਟਰ ਸੈਨਿਕ ਭਲਾਈ ਅਫਸਰ, ਦਿਲਬਾਗ ਸਿੰਘ ਐਸ.ਪੀ , ਪੀ.ਓ ਸੰਜੀਵ ਤ੍ਰਿਖਾ, ਬਰਿੰਦਰ ਸਿੰਘ ਛੋਟੋਪੁਰ, ਕੁੰਵਰ ਰਵਿੰਦਰ ਵਿੱਕੀ, ਸ਼ਹੀਦ ਸਤਨਾਮ ਸਿੰਘ ਦੇ ਭਰਾ ਸੂਬੇਦਾਰ ਸੁਖਚੈਨ ਸਿੰਘ, ਸਰਪੰਚ ਜਗਜੀਤ ਸਿੰਘ, ਸੁਖਦੇਵ ਸਿੰਘ ਭੋਜਰਾਜ. ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਮੋਜੂਦ ਸੀ।

 

Tags: Sunil Jakhar , Tript Rajinder Singh Bajwa , Sukhjinder Singh Randhawa , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD