ਅੱਜ ਸਿਵਲ ਸਰਜਨ ਬਠਿੰਡਾ ਡਾ: ਅਮਰੀਕ ਸਿੰਘ ਸੰਧੂ ਵੱਲੋਂ ਸਿਹਤ ਵਿਭਾਗ ਵਿੱਚ ਕੰਮ ਕਰਦੇ ਡਰਾਈਵਰਾਂ ਨੂੰ ਮਿਸ਼ਨ ਫਤਿਹ ਤਹਿਤ ਬੈਜ ਲਗਾ ਕੇ ਹੋਂਸਲਾ ਅਫਜਾਈ ਕੀਤੀ ਗਈ। ਇਸ ਮੌਕੇ ਡਾ. ਸੰਧੂ ਨੇ ਕਿਹਾ ਕੇ ਸਿਹਤ ਵਿਭਾਗ ਦੇ ਸਮੂਹ ਡਰਾਇਵਰ ਕਰੋਨਾ ਯੋਧੇ ਬਣ ਕੇ ਅਗਲੀ ਕਤਾਰ ਵਿੱਚ ਸ਼ਾਮਿਲ ਹੋ ਕੇ ਵਿਭਾਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ। ਕੋਵਿਡ-19 ਮਹਾਂਮਾਰੀ ਦੌਰਾਨ ਇਹਨਾਂ ਦਾ ਕੰਮ ਜੋਖਮ ਵਾਲਾ ਹੈ। ਜਿਸ ਵਿੱਚ ਕਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਜਾਣਾ, ਕੋਰੋਨਾ ਦੇ ਪਾਜਟਿਵ ਮਰੀਜ਼ਾਂ ਨੂੰ ਘਰ ਤੋਂ ਹਸਪਤਾਲ ਲੈ ਕੇ ਆਉਣਾ ਅਤੇ ਛੁੱਟੀ ਹੋਣ ਉਪਰੰਤ ਘਰ ਛੱਡਣਾ, 24 ਘੰਟੇ ਐਮਰਜੈਂਸੀ ਸੇਵਾਵਾਂ, ਐਬੂਲੈਂਸ 108 ਸੇਵਾਵਾਂ ਤਨਦੇਹੀ ਨਾਲ ਨਿਭਾ ਰਹੇ ਹਨ। ਇਸ ਮੌਕੇ ਗੁਲਜ਼ਾਰ ਸਿੰਘ, ਸਤਨਾਮ ਸਿੰਘ, ਅਜੈਬ ਸਿੰਘ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਤੇਜ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ, ਜਸਕਰਨ ਸਿੰਘ, ਮਿੱਠੂ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।