Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਉਪਰਾਲੇ: ਅਮਨੀਤ ਕੌਂਡਲ

ਡੇਢ ਸਾਲ ਵਿੱਚ ਨਸ਼ਿਆਂ ਸਬੰਧੀ 237 ਕੇਸ ਦਰਜ; 374 ਮੁਲਜ਼ਮ ਗ੍ਰਿਫ਼ਤਾਰ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Jun 2020

Last updated on: Jun 26, 2020, 00:00 IST

ਨਸ਼ਾ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ ਸਗੋਂ ਇਹ ਸਮੁੱਚੇ ਸਮਾਜ ਦੀ ਸਮੱਸਿਆ ਹੈ, ਜੇ ਕਰ ਨਸ਼ਿਆਂ ਦੇ ਖਾਤਮੇ ਲਈ ਸਮੁੱਚਾ ਸਮਾਜ ਇੱਕ ਜੁੱਟ ਨਾ ਹੋਇਆ ਤਾਂ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਲਈ ਕੀਤੀਆਂ ਵੱਖ-ਵੱਖ ਗਤੀਵਿਧੀਆਂ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਪਿਛਲੇ ਡੇਢ ਸਾਲ ਦੌਰਾਨ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ 237 ਕੇਸ ਦਰਜ ਕਰ ਕੇ 374 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਆਮ ਤੌਰ ਉਤੇ ਨਸ਼ਾ ਕਰਨ ਵਾਲੇ ਨੂੰ ਸਮਝਾਉਣ ਦੀ ਥਾਂ ਉਸ ਤੋਂ ਅਤੇ ਉਸ ਦੇ ਪਰਿਵਾਰ ਤੋਂ ਦੂਰੀ ਬਣਾ ਲਈ ਜਾਂਦੀ ਹੈ ਜੋ ਕਿ ਠੀਕ ਨਹੀਂ ਹੈ। ਸਗੋਂ ਅਜਿਹੇ ਵਿਅਕਤੀਆਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਨਸ਼ਿਆਂ ਤੋਂ ਬਚਾਅ ਲਈ ਸਭ ਨੂੰ ਆਪਣਾ ਬਣਦਾ ਫਰਜ਼ ਨਿਭਾਉਣਾ ਚਾਹੀਦਾ ਹੈ।ਸ੍ਰੀਮਤੀ ਕੌਂਡਲ ਨੇ ਕਿਹਾ ਕਿ ਨਸ਼ਾ ਇੱਕ ਰੋਗ ਹੈ, ਜਿਸ ਦਾ ਇਲਾਜ ਸੰਭਵ ਹੈ। ਉਨ੍ਹਾਂ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਅੱਜ ਦੇ ਮੌਕੇ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿੱਚੋਂ ਕੱਢਣ ਲਈ ਹਾਂ ਪੱਖੀ ਵਤੀਰਾ ਅਪਣਾ ਕੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਤੋਂ ਇਲਾਵਾ ਓਟ ਕਲੀਨਿਕਾਂ ਵਿੱਚ ਉਨ੍ਹਾਂ ਦੇ ਇਲਾਜ ਲਈ ਜਾਗਰੂਕਤਾ ਪੈਦਾ ਕੀਤੀ ਜਾਵੇ, ਜਿਥੇ ਕਿ ਨਸ਼ਾ ਪੀੜਤਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਵੱਲ ਵਿਸ਼ੇਸ਼ ਤਵੱਜੋ ਦੇਣ ਤਾਂ ਜੋ ਉਹ ਮਾੜੀ ਸੰਗਤ ਵਿੱਚ ਨਾ ਪੈਣ।ਇਸ ਮੌਕੇ ਐਸ.ਪੀ. (ਡੀ) ਹਰਪਾਲ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਜੇਕਰ ਕਿਸੇ ਵੱਲੋਂ ਨਸ਼ਾ ਵੇਚੇ ਜਾਣ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਵੀ ਦਿੱਤੀ ਜਾ ਸਕਦੀ ਹੈ ਇਸ ਤੋਂ ਇਲਾਵਾ ਹੈਲਪ ਲਾਈਨ 181 'ਤੇ ਵੀ ਸੂਚਨਾ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੁਲੀਸ ਵੱਲੋਂ ਵੱਖ-ਵੱਖ ਥਾਈਂ ਵੱਖ-ਵੱਖ ਗਤੀਵਿਧੀਆਂ ਜ਼ਰੀਏ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਐਸ.ਪੀ. (ਐਚ) ਨਵਰੀਤ ਸਿੰਘ ਵਿਰਕ, ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ, ਐਸ.ਪੀ. ਅਮਰਜੀਤ ਸਿੰਘ ਮਟਵਾਨੀ, ਡੀ.ਐਸ.ਪੀ. ਹਰਦੀਪ ਸਿੰਘ, ਡੀ.ਐਸ.ਪੀ. ਸ਼ਾਹਬਾਜ਼ ਸਿੰਘ, ਡੀ.ਐਸ.ਪੀ. ਮਨਜੋਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

 

Tags: Anti Drug Mission , SSP Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD