Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸੱਕਰੀ ਵਿਰੋਧੀ ਦਿਵਸ ਮੌਕੇ ਮਾਨਸਾ ਪੁਲਿਸ ਵੱਲੋਂ ਨਸ਼ਿਆ ਦੇ ਖਾਤਮੇ ਦੀ ਮੁਹਿੰਮ ਦਾ ਕੀਤਾ ਗਿਆ ਆਗਾਜ਼

ਜਿਲਾ ਮਾਨਸਾ ਨੂੰ ਨਸ਼ਾ ਮੁਕਤ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੀ ਅਸਲ ਮੰਤਵ - ਐਸ.ਐਸ.ਪੀ. ਡਾ. ਭਾਰਗਵ

Web Admin

Web Admin

5 Dariya News

ਮਾਨਸਾ , 26 Jun 2020

Last updated on: Jun 26, 2020, 00:00 IST

ਅੱਜ 26 ਜੂਨ ਨੂੰ ਵਿਸਵ ਭਰ ਵਿੱਚ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸੱਕਰੀ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਨਸ਼ਿਆ ਦੀ ਦਿਨ ਬ ਦਿਨ ਵਧ ਰਹੀ ਵਰਤੋਂ ਅਤੇ ਸਮਾਜ ਤੇ ਇਸਦੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਵੇਖਦਿਆ ਸੰਯੁਕਤ ਰਾਸ਼ਟਰ ਸੰਘ (ਯੂ.ਐਨ.ਓ.) ਵੱਲੋਂ ਹਰ ਸਾਲ 26 ਜੂਨ ਦੇ ਦਿਹਾੜੇ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਤੌਰ ਤੇ ਮਨਾਉਣ ਦਾ ਫੈਸਲਾਂ ਕੀਤਾ ਗਿਆ ਸੀ। ਕਿਉਕਿ ਨਸ਼ੇ ਦੀ ਸਮੱਸਿਆ ਅਤੀ ਗੰਭੀਰ ਸਮੱਸਿਆ ਹੈ ਅਤੇ ਨਸ਼ੇ ਨੂੰ ਹੀ ਜਿਆਦਾਤਰ ਅਪਰਾਧਾਂ ਦੀ ਮਾਂ ਕਿਹਾ ਜਾਂਦਾ ਹੈ।ਮਾਨਯੋਗ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਜੀ ਅਤੇ ਮਾਨਯੋਗ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ, ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲਾ ਮਾਨਸਾ ਵਿਖੇ ਵੀ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸੱਕਰੀ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਮਾਨਸਾ ਦੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਜਿਲਾ ਅੰਦਰ ਨਸ਼ਿਆ ਦੇ ਮੁਕੰਮਲ ਖਾਤਮੇ ਸਬੰਧੀ ਅੱਜ ਉਹਨਾਂ ਵੱਲੋਂ ਹਰੀ ਝੰਡੀ ਦੇ ਕੇ ਮਾਨਸਾ ਤੋਂ ਨਸ਼ਿਆ ਵਿਰੋਧੀ ਮੁਹਿੰਮ ਦਾ ਆਗਾਜ ਕੀਤਾ ਗਿਆ ਹੈ। ਜਿਲਾ ਦੇ ਸਾਰੇ ਥਾਣਿਆ/ਚੌਕੀਆਂ/ਸਟਾਫਾਂ ਦੇ ਏਰੀਆਂ ਦੇ ਚੌਕਾਂ, ਮੋੜਾਂ ਅਤੇ ਜਨਤਕ ਥਾਵਾਂ ਤੇ 82 ਤੋਂ ਵੱਧ ਵੱਡੇ ਹੋਰਡਿੰਗ/ਬੋਰਡ ਲਗਵਾਏ ਗਏ ਹਨ। ਨਸ਼ਿਆ ਦੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕਰਦੇ 21,000 ਬੈਨਰ/ਪੋਸਟਰ/ਪੈਮਫਲਿਟ ਛਪਵਾ ਕੇ ਵੰਡੇ ਗਏ ਹਨ। ਨੌਜਵਾਨ ਪੀੜ੍ਹੀ ਨੂੰ ਨਸ਼ਿਆ ਦੀ ਬਜਾਏ ਪੜ੍ਹਾਈ ਅਤੇ ਖੇਡਾਂ ਵੱਲੋ ਪ੍ਰੇਰਿਤ ਕੀਤਾ ਜਾ ਰਿਹਾ ਹੈ।ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆ ਵਰਤਦੇ ਹੋਏ ਪਬਲਿਕ ਨੂੰ ਨਾਲ ਲੈ ਕੇ ਰੈਲੀਆ ਕੱਢੀਆ ਗਈਆ ਹਨ, ਸੈਮੀਨਰ ਕਰਵਾਏ ਗਏ ਹਨ ਅਤੇ 50 ਹਜਾਰ ਤੋਂ ਵੱਧ ਲੋਕਾਂ ਨੂੰ ਮੋਬਾਇਲ ਫੋਨ ਰਾਹੀ ਐਸ.ਐਮ.ਐਸ. ਭੇਜ ਕੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ ਹੈ ਜੋ ਇਹ ਮੁਹਿੰਮ ਲਗਾਤਾਰ ਜਾਰੀ ਹੈ।ਐਸ.ਐਸ.ਪੀ. ਮਾਨਸਾ ਵੱਲੋਂ ਦੱਸਿਆ ਗਿਆ ਕਿ ਵੱਧ ਤੋਂ ਵੱਧ ਪਬਲਿਕ ਨੂੰ ਨਾਲ ਜੋੜ ਕੇ ਜਿਲਾ ਅੰਦਰ ਨਸ਼ਿਆ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਪਬਲਿਕ ਨੂੰ ਜਾਗਰੂਕ ਕਰਨ ਲਈ ਮਾਨਸਾ ਪੁਲਿਸ ਵੱਲੋਂ ਮਿਤੀ 20-06-2020 ਤੋਂ 10-07-2020 ਤੱਕ ਆਨ-ਲਾਈਨ ਕੰਪੀਟੀਸ਼ਨ ਸੁਰੂ ਕੀਤਾ ਗਿਆ ਹੈ। ਇਸ ਮੁਕਾਬਲੇ ਦੀਆ 4 ਕੈਟਾਗਿਰੀਆ ਬਣਾਈਆ ਗਈਆ ਹਨ, ਪਹਿਲੀ ਕੈਟਾਗਿਰੀ ਵਿੱਚ ਲੇਖ (ਵੱਧ ਤੋਂ ਵੱਧ 1200 ਤੋਂ 1500 ਸਬਦ), ਦੂਸਰੀ ਕੈਟਾਗਿਰੀ ਸਲੋਗਨ, ਤੀਸਰੀ ਕੈਟਾਗਿਰੀ ਡਰਾਇੰਗ ਅਤੇ ਪੇਟਿੰਗ ਅਤੇ ਚੌਥੀ ਕੈਟਾਗਿਰੀ ਮਿਊਜਿਕ ਅਤੇ ਵੀਡੀਓ ਬਣਾਈਆ ਗਈਆ ਹਨ। ਹਰੇਕ ਕੈਟਾਗਿਰੀ ਵਿੱਚੋ ਪਹਿਲੀ, ਦੂਜੀ ਅਤੇ ਤੀਸਰੀ ਪੁਜੀਸ਼ਨ ਤੇ ਆਉਣ ਵਾਲਿਆ ਨੂੰ ਢੁੱਕਵੇ ਇਨਾਮ ਦਿੱਤੇ ਜਾਣਗੇ।ਜਿਲਾ ਮਾਨਸਾ ਦਾ ਇਲਾਕਾ ਹਰਿਆਣਾ ਪ੍ਰਾਂਤ ਨਾਲ ਲੱਗਦਾ ਹੋਣ ਕਰਕੇ ਜਿਆਦਾਤਰ ਨਸ਼ਾ ਗੁਵਾਂਢੀ ਰਾਜਾਂ ਰਾਹੀ ਮਾਨਸਾ ਅੰਦਰ ਸਪਲਾਈ ਹੁੰਦਾ ਹੈ। 

ਮਾਨਸਾ ਪੁਲਿਸ ਵੱਲੋਂ ਹਰਿਆਣਾ ਪ੍ਰਾਂਤ ਨਾਲ ਲੱਗਦੀਆ ਮੇਨ ਸੜਕਾਂ, ਲਿੰਕ ਸੜਕਾਂ, ਕੱਚੇ ਰਸਤਿਆਂ ਆਦਿ ਪਰ ਦਿਨ/ਰਾਤ ਦੀਆ ਨਾਕਾਬੰਦੀਆ ਕਾਇਮ ਕਰਕੇ ਨਿਗਰਾਨੀ ਰੱਖੀ ਜਾ ਰਹੀ ਹੈ। ਕਿਸੇ ਵੀ ਨਸ਼ਾ ਤਸੱਕਰ ਨੂੰ ਜਿਲਾ ਅੰਦਰ ਆਉਣ ਤੋ ਰੋਕਿਆ ਗਿਆ ਹੈ। ਵੱਧ ਤੋਂ ਵੱਧ ਸੋਰਸ ਪੈਦਾ ਕਰਕੇ ਮੁਕੱਦਮੇ ਦਰਜ਼ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਫੜੇ ਗਏ ਵਿਆਕਤੀਆਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾ ਕੇ ਮੁਕੱਦਮਿਆਂ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ।ਐਸ.ਐਸ.ਪੀ. ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪਿਛਲੇ ਨਸ਼ਾ ਵਿਰੋਧੀ ਦਿਵਸ ਤੋਂ ਅੱਜ ਤੱਕ (25-06-2019 ਤੋਂ 26-06-2020 ਤੱਕ) ਨਸ਼ਿਆ ਵਿਰੁੱਧ ਕਾਰਵਾਈ ਕਰਦੇ ਹੋਏ ਐਨ.ਡੀ.ਪੀ.ਐਸ. ਐਕਟ ਤਹਿਤ 830 ਨਸ਼ਾ ਤਸੱਕਰਾ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 596 ਮੁਕੱਦਮੇ ਦਰਜ਼ ਕੀਤੇ ਗਏ ਹਨ, ਜਿਹਨਾਂ ਪਾਸੋਂ ਹੈਰੋਇੰਨ (ਚਿੱਟਾ) 1 ਕਿਲੋ 139 ਗ੍ਰਾਮ, ਅਫੀਮ 16 ਕਿਲੋ 842 ਗ੍ਰਾਮ, ਭੁੱਕੀ ਚੂਰਾਪੋਸਤ 738 ਕਿਲੋ 445 ਗ੍ਰਾਮ, ਨਸ਼ੀਲੀਆ ਗੋਲੀਆਂ 43302, ਗਾਂਜਾ 23 ਕਿਲੋ 399 ਗ੍ਰਾਮ, ਸਮੈਕ 156 ਗ੍ਰਾਮ, ਨਸ਼ੀਲੀਆ ਸੀਸ਼ੀਆਂ 244, ਸੁਲਫਾਂ/ਭੰਗ 10 ਕਿਲੋ 773 ਗ੍ਰਾਮ, ਨਸ਼ੀਲਾ ਪਾਊਡਰ 379 ਗ੍ਰਾਮ ਦੀ ਬਰਾਮਦਗੀ ਕੀਤੀ ਗਈ ਹੈ। ਇਸੇ ਤਰਾ ਆਬਕਾਰੀ ਐਕਟ ਤਹਿਤ 1335 ਵਿਆਕਤੀਆਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 1175 ਮੁਕੱਦਮੇ ਦਰਜ਼ ਕੀਤੇ ਗਏ ਹਨ, ਜਿਹਨਾ ਪਾਸੋਂ 46 ਚਾਲੂ ਭੱਠੀਆ, 43710 ਲੀਟਰ ਲਾਹਣ, 2228 ਲੀਟਰ 840 ਮਿਲੀਲੀਟਰ ਸ਼ਰਾਬ ਨਜਾਇਜ, 64967 ਲੀਟਰ 750 ਮਿਲੀਲੀਟਰ ਸ਼ਰਾਬ ਠੇਕਾ (ਗੈਰ ਕਾਨੂੰਨੀ), 252 ਲੀਟਰ 625 ਲੀਟਰ ਸ਼ਰਾਬ ਅੰਗਰੇਜੀ, 5832 ਲੀਟਰ ਬੀਅਰ ਦੀ ਬਰਾਮਦਗੀ ਕੀਤੀ ਗਈ ਹੈ। ਡਾ. ਭਾਰਗਵ ਨੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਜਿਲਾ ਦੇ ਪਿੰਡਾਂ/ਸ਼ਹਿਰਾਂ ਅੰਦਰ 331 ਨਸ਼ਾ ਛੁਡਾਊ ਸੈਮੀਨਰ ਲਗਵਾ ਕੇ ਲੋਕਾਂ ਨੂੰ ਜਾਗਰਿਤ ਕੀਤਾ ਗਿਆ ਹੈ ਅਤੇ ਸਿਹਤ ਵਿਭਾਗ ਦੀ ਸਹਾਇਤਾ ਨਾਲ ਨਸ਼ੇ ਦੀ ਬਿਮਾਰੀ ਤੋਂ ਪੀੜ੍ਹਤ 6474 ਮਰੀਜਾਂ ਨੂੰ ਇਲਾਜ ਲਈ ਓਟ ਸੈਂਟਰਾਂ (OOAT Centres)  ਵਿਖੇ ਦਰਜ਼ ਕਰਵਾਇਆ ਗਿਆ ਹੈ।ਪੰਜਾਬ ਸਰਕਾਰ ਵੱਲੋਂ ਨਸ਼ਿਆ ਤੇ ਨਿਗਰਾਨੀ ਰੱਖਣ ਲਈ ਸੁਰੂ ਕੀਤੀ ਗਈ ਡੈਪੋ ਸਕੀਮ ਤਹਿਤ ਜਿਲਾ ਅੰਦਰ ਕੁੱਲ 17221 ਡੈਪੋ (DAPO) ਬਣਾਏ ਗਏ ਹਨ। ਇਸੇ ਤਰਾ ਵਿਦਿਅਕ ਸੰਸਥਾਵਾਂ ਪੱਧਰ ਤੇ ਨਿਗਰਾਨੀ ਰੱਖਣ ਲਈ ਸਕੂਲਾਂ/ਕਾਲਜਾਂ ਅੰਦਰ ਕੁੱਲ 99667 BUDDY ਦਰਜ਼ ਹਨ, ਜਿਹਨਾ ਦੇ 19621 BUDDY Group ਬਣੇ ਹੋਏ ਹਨ।ਐਸ.ਐਸ.ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸ਼ਿਆ ਪ੍ਰਤੀ ਜੀਰੋ ਸ਼ਹਿਨਸ਼ੀਲਤਾ (Zero Tolerance) ਦੀ ਨੀਤੀ ਅਪਣਾਈ ਗਈ ਹੈ। ਮਾਨਯੋੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਦੀਆਂ Guidelines ਅਨੁਸਾਰ ਮੁਹਿੰਮ ਚਲਾ ਕੇ ਪੂਰੀ ਸਿੱਦਤ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਅਤੇ ਜਿਲਾ ਮਾਨਸਾ ਨੂੰ ਨਸ਼ਾ ਮੁਕਤ ਕਰਕੇ ਪਹਿਲਾਂ ਵਾਲਾ ਪੰਜਾਬ ਬਨਾਉਣਾ ਹੀ ਅੱਜ ਦੇ ਦਿਨ ਨੂੰ ਮਨਾਉਣ ਦਾ ਉਹਨਾਂ ਦਾ ਅਸਲੀ ਮੰਤਵ ਹੋਵੇਗਾ।

 

Tags: Anti Drug Mission , SSP Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD