Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸ਼ਹੀਦ ਗੁਰਤੇਜ ਸਿੰਘ ਦੇ ਨਾਮ ਤੇ ਰੱਖਿਆ ਬੀਰੇਵਾਲਾ ਡੋਗਰਾ ਸਰਕਾਰੀ ਸਕੂਲ, ਲਾਇਬ੍ਰੇਰੀ ਦਾ ਨਾਮ

ਸ਼ਹੀਦ ਦੀ ਅੰਤਿਮ ਅਰਦਾਸ ਮੌਕੇ ਮੰਤਰੀ ਮਨਪ੍ਰੀਤ ਬਾਦਲ ਅਤੇ ਗੁਰਪ੍ਰੀਤ ਕਾਂਗੜ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ

Web Admin

Web Admin

5 Dariya News

ਮਾਨਸਾ , 26 Jun 2020

Last updated on: Jun 26, 2020, 00:00 IST

ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦਾ ਨੌਜਵਾਨ ਸ਼ਹੀਦ ਗੁਰਤੇਜ ਸਿੰਘ ਜੋ ਕਿ ਪਿਛਲੇ ਦਿਨੀਂ ਲਦਾਖ਼ ਸੈਕਟਰ ਸਥਿਤ ਗਲਵਾਨ ਘਾਟੀ ਵਿਚ ਚੀਨ ਦੇ ਖਿਲਾਫ ਲੜਾਈ ਦੌਰਾਨ ਸ਼ਹੀਦ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਅੱਜ ਸ਼ਹੀਦ ਦੇ ਪਿੰਡ ਵਿਖੇ ਵਿੱਤ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਦੌਰਾਨ ਮੰਤਰੀ ਸ੍ਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹ ਇਸ ਮੌਕੇ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਅਤੇ ਉਸ ਦੇ ਸਕੇ ਸਬੰਧੀਆਂ ਨਾਲ ਦੁੱਖ ਸਾਂਝਾ ਕਰਨ ਲਈ ਸ਼ਹੀਦ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਇਹ ਸ਼ਹਾਦਤ ਲਾਸਾਨੀ ਹੈ ਜੋ ਕਿ ਪਰਿਵਾਰ ਲਈ ਅਤੇ ਪੂਰੇ ਦੇਸ਼ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਸਾਨੂੰ ਅਜਿਹੇ ਯੋਧਿਆਂ ਤੇ ਮਾਣ ਰਹੇਗਾ ਜੋ ਸਮਾਜ ਅਤੇ ਦੇਸ਼ ਲਈ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਡਿਊਟੀ ਨਿਭਾਉਂਦੇ ਹਨ ਅਤੇ ਦੇਸ਼ ਦੀ ਸੇਵਾ ਕਰਦਿਆਂ ਕੁਰਬਾਨ ਹੋ ਜਾਂਦੇ ਹਨ। ਉਨ੍ਹਾਂ ਪਰਿਵਾਰ ਲਈ ਸਰਕਾਰ ਦੀ ਤਰਫੋਂ 50 ਲੱਖ ਰੁਪਏ, ਸਰਕਾਰੀ ਨੌਕਰੀ ਅਤੇ ਪਿੰਡ ਦੇ ਵਿਕਾਸ ਲਈ 25 ਲੱਖ ਰੁਪਏ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਗੁਰਤੇਜ ਸਿੰਘ ਦੇ ਨਾਮ ਤੇ ਰੱਖਿਆ ਗਿਆ ਹੈ ਅਤੇ ਸਕੂਲ ਅੰਦਰ ਇਕ ਲਾਇਬ੍ਰੇਰੀ ਵੀ ਸ਼ਹੀਦ ਦੀ ਯਾਦ ਵਿਚ ਸਥਾਪਿਤ ਕੀਤੀ ਗਈ ਹੈ।ਪਿੰਡ ਵਾਸੀਆਂ ਨੇ ਇਸ ਮੌਕੇ ਸ੍ਰੀ ਮਨਪ੍ਰੀਤ ਬਾਦਲ ਪਾਸੋਂ ਪਿੰਡ ਦੀ ਸੜਕ ਅਤੇ ਟਿਊਬਵੈੱਲ ਦੀ ਮੰਗੀ ਕੀਤੀ, ਜਿਸ ਨੂੰ ਜਲਦ ਪੂਰਾ ਕਰਨ ਦਾ ਸ੍ਰੀ ਬਾਦਲ ਵੱਲੋਂ ਯਕੀਨ ਦਿਵਾਇਆ ਗਿਆ।ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸ਼ਹੀਦ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੌਰਾਨ ਪਰਿਵਾਰ ਨੂੰ ਹੌਂਸਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਪੁੱਤਰ ਦੀ ਸ਼ਹਾਦਤ ਅਤਿਅੰਤ ਕੀਮਤੀ ਹੈ। 

ਸ਼ਹੀਦ ਗੁਰਤੇਜ ਸਿੰਘ ਨੇ ਇਹ ਸ਼ਹਾਦਤ ਦੇ ਕੇ ਇਸ ਇਲਾਕੇ, ਇਸ ਪਿੰਡ ਨੂੰ, ਮਾਨਸਾ ਜ਼ਿਲ੍ਹੇ ਨੂੰ, ਪੰਜਾਬ ਰਾਜ ਅਤੇ ਪੂਰੇ ਦੇਸ਼ ਨੂੰ ਮਾਣ ਬਖ਼ਸ਼ਿਆ ਹੈ। ਪੂਰੇ ਦੇਸ਼ ਉਸ ਨੌਜਵਾਨ ਦੀ ਸ਼ਹਾਦਤ ਨੂੰ ਸਜ਼ਦਾ ਕਰਦਾ ਹੈ। ਗੁਰਤੇਜ ਸਿੰਘ ਸਿਰਫ ਉਨ੍ਹਾਂ ਦਾ ਹੀ ਨਹੀਂ ਸਗੋਂ ਸਾਰੇ ਪੰਜਾਬ ਅਤੇ ਦੇਸ਼ ਦਾ ਸਪੁੱਤਰ ਹੈ। ਪੰਜਾਬ ਸਰਕਾਰ ਉਸ ਦੇ ਪਰਿਵਾਰ ਦੀ ਇਸ ਦੁੱਖ ਦੀ ਘੜੀ ਵਿਚ ਹਮੇਸ਼ਾ ਨਾਲ ਖੜ੍ਹੀ ਹੈ। ਪੰਜਾਬ ਸਰਕਾਰ ਤਰਫ਼ੋਂ ਸ੍ਰੀ ਕਾਂਗੜ ਨੇ ਸ਼ਹੀਦ ਦੇ ਪਰਿਵਾਰ ਨੂੰ 2.5 ਲੱਖ ਰੁਪਏ ਦੇ ਦੋ ਚੈੱਕ (5 ਲੱਖ ਰੁਪਏ) ਮਾਤਾ ਪ੍ਰਕਾਸ਼ ਕੌਰ ਅਤੇ ਪਿਤਾ ਵਿਰਸਾ ਸਿੰਘ ਨੂੰ ਭੇਂਟ ਕੀਤੇ।ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਸ਼ਹੀਦ ਗੁਰਤੇਜ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੁੰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਨੌਜਵਾਨ ਨੇ ਆਪਣੀ ਬਹਾਦਰੀ ਅਤੇ ਜਜ਼ਬੇ ਨਾਲ ਇਸ ਦੇਸ਼ ਦੇ ਲੇਖੇ ਆਪਣੀ ਜਾਨ ਲਾਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰਾਂ ਨਾਲ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹਾ ਹੈ।ਐਮ.ਐਲ.ਏ. ਬੁਢਲਾਡਾ ਸ੍ਰੀ ਬੁੱਧ ਰਾਮ, ਐਮ.ਐਲ.ਏ. ਮਾਨਸਾ ਸ੍ਰੀ ਨਾਜਰ ਸਿੰਘ ਮਾਨਸ਼ਾਹੀਆ ਅਤੇ ਐਮ.ਐਲ.ਏ. ਗਿੱਦੜਬਾਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਇਸ ਮੌਕੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ, ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ, ਕਾਂਗਰਸ ਲੀਡਰ ਸ੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਰਣਜੀਤ ਕੌਰ ਭੱਟੀ, ਮੰਜੂ ਬਾਂਸਲ ਅਤੇ ਵਾਇਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਸ੍ਰੀ ਰਾਮ ਸਿੰਘ ਸਰਦੂਲਗੜ੍ਹ ਮੌਜੂਦ ਸਨ। ਚੇਅਰਮੇਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਪ੍ਰੇਮ ਮਿੱਤਲ ਦੁਆਰਾ ਸ਼ੋਕ ਸਮਾਚਾਰ ਭੇਜ ਕੇ ਪਰਿਵਾਰ ਨਾਲ ਦੁੱਖ ਜ਼ਾਹਰ ਕੀਤਾ ਗਿਆ।

 

Tags: Manpreet Singh Badal , Gurpreet Singh Kangar , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD