Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਵਿਨੀ ਮਹਾਜਨ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਵਿਨੀ ਮਹਾਜਨ ਦੇ ਸ਼ਾਨਦਾਰ ਕਰੀਅਰ ਵਿੱਚ ਇਹ ਸ਼ਾਨਾਮੱਤੀ ਅਹੁਦਾ ਇਕ ਹੋਰ ਮੀਲ ਪੱਥਰ

5 Dariya News

ਚੰਡੀਗੜ੍ਹ , 26 Jun 2020

ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ। ਇਹ ਉਨ੍ਹਾਂ ਦੇ ਸ਼ਾਨਾਮੱਤੇ ਕਰੀਅਰ ਵਿੱਚ ਇਕ ਹੋਰ ਮੀਲ ਪੱਥਰ ਹੈ ਜੋ ਉਨ੍ਹਾਂ ਵੱਲੋਂ ਹਾਸਲ ਕੀਤੀਆਂ ਕਈ ਵੱਡੀਆਂ ਪ੍ਰਾਪਤੀਆਂ ਵਿੱਚੋਂ ਇਕ ਅਹਿਮ ਪ੍ਰਾਪਤੀ ਹੈ।1987 ਬੈਚ ਦੀ ਆਈ.ਏ.ਐਸ. ਅਧਿਕਾਰੀ ਵਿਨੀ ਮਹਾਜਨ ਨੂੰ ਇਸ ਵੱਕਾਰੀ ਅਹੁਦੇ 'ਤੇ ਕਰਨ ਅਵਤਾਰ ਸਿੰਘ ਦੀ ਥਾਂ ਲਾਇਆ ਗਿਆ ਜੋ ਕਿ ਉਨ੍ਹਾਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਵਿੱਚ ਉਚ ਅਹੁਦਿਆਂ 'ਤੇ ਤਾਇਨਾਤੀ ਦੌਰਾਨ ਹਾਸਲ ਕੀਤੇ 33 ਸਾਲ ਦੇ ਤਜ਼ਰਬੇ ਦਾ ਇਕ ਵੱਡਮੁੱਲਾ ਸੁਮੇਲ ਹੈ। ਕਰਨ ਅਵਤਾਰ ਸਿੰਘ ਨੇ ਵਿਸ਼ੇਸ਼ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਦਾ ਅਹੁਦਾ ਸੰਭਾਲ ਲਿਆ।ਵਿਨੀ ਮਹਾਜਨ ਸੂਬੇ ਵਿੱਚੋਂ ਇਕੋ-ਇਕ ਪੰਜਾਬ ਕਾਡਰ ਦੇ ਮੌਜੂਦਾ ਅਫਸਰ ਹਨ ਜਿਨ੍ਹਾਂ ਨੂੰ ਭਾਰਤ ਸਰਕਾਰ ਵਿੱਚ ਬਤੌਰ ਸਕੱਤਰ ਵਜੋਂ ਅਪੈਨਲ ਕੀਤਾ ਗਿਆ। ਉਹ ਹੁਣ ਤੱਕ ਵਧੀਕ ਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਵਣਜ, ਸੂਚਨਾ ਤਕਨਾਲੋਜੀ ਤੇ ਪ੍ਰਸ਼ਾਸਕੀ ਸੁਧਾਰਾਂ ਅਤੇ ਜਨਤਕ ਸ਼ਿਕਾਇਤ ਨਿਵਾਰਨ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਨੇ ਸੂਬੇ ਵਿੱਚ ਅਣਕਿਆਸੇ ਕੋਵਿਡ ਸੰਕਟ ਦੌਰਾਨ ਬਤੌਰ ਚੇਅਰਪਰਸਨ ਸਿਹਤ ਸੈਕਟਰ ਰਿਸਪਾਂਸ ਅਤੇ ਪ੍ਰਕਿਊਰਮੈਂਟ ਕਮੇਟੀ ਵਜੋਂ ਅਹਿਮ ਭੂਮਿਕਾ ਨਿਭਾਈ।ਦਿੱਲੀ ਯੂਨੀਵਰਸਿਟੀ ਦੇ ਲੇਡੀ ਸ੍ਰੀ ਰਾਮ ਕਾਲਜ 'ਚੋਂ ਅਰਥ ਸ਼ਾਸਤਰ ਵਿੱਚ ਗਰੈਜੂਏਸ਼ਨ ਅਤੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.) ਕਲਕੱਤਾ ਤੋਂ ਪੋਸਟ ਗਰੈਜੂਏਸ਼ਨ ਪਾਸ ਕਰਨ ਲਈ ਉਨ੍ਹਾਂ ਨੇ ਰੋਲ ਆਫ ਆਨਰ ਅਤੇ ਨਾਮਵਰ ਐਲੂਮਨਸ ਐਵਾਰਡ ਹਾਸਲ ਕੀਤਾ। ਵਿਨੀ ਮਹਾਜਨ ਨੇ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਵਣਜ ਦੇ ਆਪਣੇ ਕਾਰਜਕਾਲ ਦੌਰਾਨ ਸੂਬੇ ਵਿੱਚ ਹਰੇਕ ਸਾਲ 20,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਵਾਉਣ ਵਿੱਚ ਸੁਚਾਰੂ ਭੂਮਿਕਾ ਨਿਭਾਈ।ਗੌਰਤਲਬ ਹੈ ਕਿ ਉਨ੍ਹਾਂ ਨੇ ਇਸ ਵਿਭਾਗ ਦੇ ਉਚ ਅਹੁਦੇ ਉਤੇ ਸਰਪ੍ਰਸਤੀ ਕਰਦਿਆਂ ਸਾਲ 2019 ਵਿੱਚ ਡਾਵੋਸ ਵਿਖੇ ਹੋਏ ਵਿਸ਼ਵ ਆਰਥਿਕ ਫੋਰਮ ਵਿੱਚ ਪੰਜਾਬ ਦੀ ਪਹਿਲੀ ਵਾਰ ਸ਼ਮੂਲੀਅਤ ਕਰਵਾਈ। ਇਸ ਤੋਂ ਇਲਾਵਾ ਦਸੰਬਰ 2019 ਵਿੱਚ ਐਮ.ਐਸ.ਐਮ.ਈਜ਼ ਉਤੇ ਕੇਂਦਰਿਤ ਸ਼ਾਨਦਾਰ ਉਚ ਪੱਧਰੀ ਨਿਵੇਸ਼ ਸੰਮੇਲਨ ਕਰਵਾਇਆ।ਉਨ੍ਹਾਂ ਦੀ ਅਗਵਾਈ ਹੇਠ ਵਿਭਾਗ ਨੇ ਫੋਕਲ ਪੁਆਇੰਟਾਂ ਦੇ ਢਾਂਚੇ ਵਿੱਚ ਵੱਡਾ ਸੁਧਾਰ ਕੀਤਾ ਅਤੇ ਨਵੇਂ ਮੈਗਾ ਉਦਯੋਗਿਕ ਪਾਰਕ ਹੋਂਦ ਵਿੱਚ ਲਿਆਂਦੇ। ਨਵੇਂ ਸਟਾਰਟ ਅੱਪ ਨੂੰ ਉਤਸ਼ਾਹਤ ਅਤੇ ਉਨ੍ਹਾਂ ਦੀ ਰਹਿਬਰੀ ਕਰਨ ਹਿੱਤ ਸੈਂਟਰ ਆਫ ਐਕਸੀਲੈਂਸ ਅਤੇ ਕਈ ਇਨਕਿਊਬੇਟਰਜ਼ ਸ਼ੁਰੂ ਕੀਤੇ। ਹਾਲ ਹੀ ਵਿੱਚ ਉਨ੍ਹਾਂ ਦੀਆਂ ਵੱਡਮੁੱਲੀਆਂ ਕੋਸ਼ਿਸ਼ਾਂ ਸਦਕਾ ਪ੍ਰਸ਼ਾਸਕੀ ਸੁਧਾਰਾਂ ਵਜੋਂ ਪੂਰਨ ਤੌਰ 'ਤੇ ਨਵੀਂ ਜਨਤਕ ਸ਼ਿਕਾਇਨ ਨਿਵਾਰਨ ਨੀਤੀ ਲਾਗੂ ਕੀਤੀ ਗਈ।ਉਨ੍ਹਾਂ ਨੇ ਵਧੀਕ ਮੁੱਖ ਸਕੱਤਰ ਸ਼ਹਿਰੀ ਤੇ ਮਕਾਨ ਉਸਾਰੀ ਵਜੋਂ ਮੁਹਾਲੀ ਹਵਾਈ ਅੱਡੇ ਨੇੜੇ 5000 ਏਕੜ ਦੀ ਨਵੀਂ ਟਾਊਨਸ਼ਿਪ ਦੀ ਸ਼ੁਰੂਆਤ ਕੀਤੀ। 

ਇਸ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਮਾਲ ਵਜੋਂ ਪੰਜਾਬ ਨੂੰ ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਪ੍ਰਣਾਲੀ ਲਾਗੂ ਕਰਨ ਲਈ ਦੇਸ਼ ਦਾ ਪਹਿਲਾ ਸੂਬਾ ਬਣਾਇਆ।ਵਿਨੀ ਮਹਾਜਨ ਨੇ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ 2005 ਤੋਂ 2012 ਤੱਕ ਪ੍ਰਧਾਨ ਮੰਤਰੀ ਦਫਤਰ ਵਿਖੇ ਸੇਵਾਵਾਂ ਨਿਭਾਉਂਦਿਆਂ ਵਿੱਤ, ਉਦਯੋਗ ਤੇ ਵਣਜ, ਟੈਲੀਕਾਮ, ਸੂਚਨਾ ਤਕਨਾਲੋਜੀ ਆਦਿ ਮਾਮਲਿਆਂ ਨੂੰ ਨਿਪੁੰਨਤਾ ਨਾਲ ਨਜਿੱਠਿਆ। ਆਲਮੀ ਮੰਦੀ ਸਮੇਂ ਉਹ ਭਾਰਤ ਦੀ ਘਰੇਲੂ ਰਿਸਪਾਂਸ ਬਾਰੇ ਕੇਂਦਰ ਸਰਕਾਰ ਦੀ ਕੋਰ ਟੀਮ ਦਾ ਹਿੱਸਾ ਰਹੇ ਅਤੇ ਜੀ-20 ਸੰਮੇਲਨ ਵਿੱਚ ਵੀ ਸ਼ਮੂਲੀਅਤ ਕੀਤੀ।ਇਸ ਤੋਂ ਪਹਿਲਾਂ 2004-05 ਵਿੱਚ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਵਜੋਂ ਉਨ੍ਹਾਂ ਭਾਰਤ ਦੇ ਬਾਹਰੀ ਸਹਾਇਤਾ ਪ੍ਰੋਗਰਾਮਾਂ ਅਤੇ ਬੁਨਿਆਦੀ ਢਾਂਚੇ ਦੇ ਮਾਮਲਿਆਂ ਵਿੱਚ ਇਕ ਨੁਮਾਇਆ ਰੋਲ ਅਦਾ ਕੀਤਾ।ਵਿਨੀ ਮਹਾਜਨ ਨੇ ਪੰਜਾਬ ਵਿੱਚ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ ਜਿਨ੍ਹਾਂ ਵਿੱਚ ਪੀ.ਆਈ.ਡੀ.ਬੀ. ਦੇ ਐਮ.ਡੀ. ਅਤੇ ਪਹਿਲੇ ਡਾਇਰੈਕਟਰ ਅੱਪਨਿਵੇਸ਼ ਸ਼ਾਮਲ ਹਨ। ਉਹ 1997 ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨਿਯੁਕਤ ਹੋਏ। ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਫਾਊਂਡੇਸ਼ਨ ਦੀ ਸੀ.ਈ.ਓ. ਵਜੋਂ 1999 ਵਿੱਚ ਖਾਲਸਾ ਸਾਜਨਾ ਦਿਵਸ ਦੀ ਤੀਜੀ ਜਨਮ ਸ਼ਤਾਬਦੀ ਦੇ ਜਸ਼ਨਾਂ ਨੂੰ ਨੇਪਰੇ ਚਾੜ੍ਹਿਆ। ਉਨ੍ਹਾਂ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਜਸ਼ਨਾਂ ਲਈ ਬਣਾਈ ਕਮੇਟੀ ਦੇ ਚੇਅਰਪਰਸਨ ਵਜੋਂ ਵੀ ਸੇਵਾਵਾਂ ਨਿਭਾਈਆਂ।1995 ਵਿੱਚ ਜਦੋਂ ਉਨ੍ਹਾਂ ਰੋਪੜ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਤਾਂ ਉਹ ਪੰਜਾਬ ਵਿੱਚ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਹੋਣ ਵਾਲੇ ਪਹਿਲੇ ਮਹਿਲਾ ਅਫਸਰ ਬਣੇ। ਉਸ ਵੇਲੇ ਉਨ੍ਹਾਂ ਸਾਖਰਤਾ ਮੁਹਿੰਮ ਵਿੱਚ ਪ੍ਰਭਾਵਸ਼ਾਲੀ ਰੋਲ ਨਿਭਾਉਂਦਿਆਂ ਰੋਪੜ ਜ਼ਿਲੇ ਨੂੰ ਦੇਸ਼ ਭਰ ਵਿੱਚ ਬਿਹਤਰ ਪ੍ਰਦਰਸ਼ਨ ਲਈ 'ਕੌਮੀ ਸਾਖਰਤਾ ਐਵਾਰਡ' ਦਿਵਾਇਆ।ਵਿਨੀ ਮਹਾਜਨ ਨੂੰ ਬਹੁਤ ਸਾਰੇ ਅਕਾਦਮਿਕ ਐਵਾਰਡ ਮਿਲੇ ਜਿਨ੍ਹਾਂ ਵਿੱਚ ਕੌਮੀ ਹੁਨਰ ਖੋਜ ਸਕਾਲਰਸ਼ਿਪ ਸ਼ਾਮਲ ਹੈ। ਉਹ 2000-01 ਵਿੱਚ ਅਮਰੀਕਨ ਯੂਨੀਵਰਸਿਟੀ, ਵਾਸ਼ਿੰਗਟਨ ਡੀ.ਸੀ. ਦੀ ਹਿਊਬਰਟ ਹੰਫਰੀ ਫੈਲੋ ਰਹੇ। ਉਹ ਦੇਸ਼ ਦੀ ਇਕਲੌਤੀ ਵਿਦਿਆਰਥੀ ਹੋ ਸਕਦੀ ਹੈ ਜਿਸ ਨੇ 1982 ਵਿੱਚ ਆਈ.ਆਈ.ਟੀ. ਅਤੇ ਏਮਜ਼ ਦਿੱਲੀ ਦੋਵਾਂ ਵਿਖੇ ਦਾਖਲਾ ਲਿਆ ਸੀ ਜਦੋਂ ਉਨ੍ਹਾਂ ਮਾਡਰਨ ਸਕੂਲ ਨਵੀਂ ਦਿੱਲੀ ਤੋਂ ਬਾਰ੍ਹਵੀਂ ਪਾਸ ਕੀਤੀ ਸੀ।ਉਨ੍ਹਾਂ ਦੇ ਪਿਤਾ ਸ੍ਰੀ ਬੀ.ਬੀ.ਮਹਾਜਨ ਜੋ ਪੰਜਾਬ ਕਾਡਰ ਦੇ ਆਈ.ਏ.ਐਸ. ਅਫਸਰ ਸਨ, 1957 ਬੈਚ ਦੇ ਟਾਪਰ ਸਨ। ਸ੍ਰੀ ਮਹਾਜਨ ਇਕ ਇਮਾਨਦਾਰ ਅਫਸਰ ਵਜੋਂ ਜਾਣੇ ਜਾਂਦੇ ਸਨ ਜਿਨ੍ਹਾਂ ਨੇ ਭਾਰਤ ਸਰਕਾਰ ਵਿੱਚ ਸਕੱਤਰ ਖੁਰਾਕ ਦੇ ਅਹੁਦੇ ਤੋਂ ਸੇਵਾ ਮੁਕਤ ਹੋਣ ਤੋਂ ਪਹਿਲਾਂ ਪੰਜਾਬ ਵਿੱਚ ਵਿੱਤ ਕਮਿਸ਼ਨਰ ਮਾਲ ਸਣੇ ਕਈ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD