ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਭਰ ਵਿੱਚ ਕਰੋਨਾ ਮਹਾਮਾਰੀ ਦੇ ਖ਼ਿਲਾਫ਼ ਲੜਾਈ ਜਿੱਤਣ ਲਈ ਚਲਾਏ ਗਏ ਮਿਸ਼ਨ ਫਤਹਿ ਤਹਿਤ ਪ੍ਰਧਾਨ ਨਗਰ ਪੰਚਾਇਤ ਭਾਦਸੋਂ ਸ਼੍ਰੀ ਚੁੰਨੀ ਲਾਲ ਅਤੇ ਮੀਤ ਪ੍ਰਧਾਨ ਸ਼੍ਰੀ ਸੰਜੀਵ ਕੁਮਾਰ ਨਗਰ ਪੰਚਾਇਤ ਭਾਦਸੋਂ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਬੈਨਰ ਲਗਾਏ ਗਏ ਅਤੇ ਨਾਲ ਹੀ ਉਨਾਂ ਨੇ ਘਰ - ਘਰ ਜਾ ਕੇ ਲੋਕਾਂ ਨੂੰ ਮਿਸ਼ਨ ਫਤਹਿ ਨੂੰ ਕਾਮਯਾਬ ਬਣਾਉਣ ਵਿੱਚ ਬਾਹਰ ਨਾ ਨਿਕਲਣ ਲਈ ਵੀ ਕਿਹਾ ਹੈ ।ਸ਼੍ਰੀ ਚੁੰਨੀ ਲਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਮਹਾਮਾਰੀ ਨੂੰ ਸੂਬੇ ਭਰ ਵਿੱਚੋਂ ਖ਼ਤਮ ਕਰਨ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ 'ਤੇ ਅਮਲ ਕਰਨਾ ਚਾਹੀਦਾ ਹੈ ਤਾਂ ਕਿ ਕਰੋਨਾ ਵਰਗੀ ਭਿਆਨਕ ਬਿਮਾਰੀ 'ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਲਈ ਵੀ ਕਿਹਾ ਅਤੇ ਜੇਕਰ ਕੋਈ ਬਹੁਤ ਹੀ ਜ਼ਰੂਰੀ ਕੰਮ ਹੈ ਤਾਂ ਬਾਹਰ ਨਿਕਲਿਆ ਜਾਵੇ। ਉਹਨਾਂ ਕਿਹਾ ਕਿ ਪਿੰਡ ਵਿੱਚ ਜੇਕਰ ਕੋਈ ਵਿਅਕਤੀ ਬਾਹਰੋਂ ਆਉਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲਾ ਪ੍ਰਸ਼ਾਸ਼ਨ ਨੂੰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਮਿਸ਼ਨ ਫਤਹਿ ਜੰਗ ਨੂੰ ਜਿੱਤਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਵਿਰੁੱਧ ਜੰਗ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ ਹੈ, ਇਸ ਲਈ ਇਸ ਮਿਸ਼ਨ ਫਤਹਿ ਦਾ ਸਾਥ ਦੇਣਾ ਸਭ ਦਾ ਸਾਂਝਾ ਫਰਜ਼ ਹੈ।ਇਸ ਮੌਕੇ ਸਾਰੇ ਐਮ.ਸੀ. ਸ਼੍ਰੀ ਓਮ ਪ੍ਰਕਾਸ਼ ਥੌਰ, ਸ਼੍ਰੀ ਗੋਪਾਲ ਸਿੰਘ ਖਨੌੜਾ, ਸ਼੍ਰੀ ਦਰਸ਼ਨ ਕੁਮਾਰ ਕੌੜਾ, ਸ਼੍ਰੀ ਸੁਖਜੀਵਨ ਕੁਮਾਰ ਭੋਲਾ, ਸ਼੍ਰੀ ਬਾਲੀ ਰਾਮ ਅਤੇ ਨਗਰ ਪੰਚਾਇਤ ਭਾਦਸੋਂ ਦੇ ਮੁਲਾਜ਼ਮ ਸ਼੍ਰੀ ਹਰਬੰਸ ਲਾਲ, ਸ਼੍ਰੀ ਦੀਪਕ ਕੁਮਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।