Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਇੱਕ ਨਿਯਮਿਤ ਅਤੇ ਯੋਜਨਾਬੱਧ ਢੰਗ ਨਾਲ ਲੜ ਰਹੀ ਹੈ : ਬਲਬੀਰ ਸਿੰਘ ਸਿੱਧੂ

ਮਹਾਂਮਾਰੀ ਨੂੰ ਰੋਕਣ ਲਈ ਕਰਫਿਊ ਲਗਾਉਣ ਵਾਲਾ ਪੰਜਾਬ ਪਹਿਲਾ ਸੂਬਾ ਸੀ

Web Admin

Web Admin

5 Dariya News

ਐਸ ਏ ਐਸ ਨਗਰ , 28 Jun 2020

Last updated on: Jun 28, 2020, 00:00 IST

"ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਨਿਯਮਿਤ ਅਤੇ ਯੋਜਨਾਬੱਧ ਢੰਗ ਨਾਲ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਲੜ ਰਹੀ ਹੈ ਅਤੇ ਇਸ ਦਾ ਧਿਆਨ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੀ ਮਜ਼ਬੂਤੀ 'ਤੇ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ ਪਾਈ ਜਾ ਸਕੇ।" ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਅਤੇ ਮੁਹਾਲੀ ਤੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ।ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਂਮਾਰੀ ਨਾਲ ਨਜਿੱਠਣ ਲਈ ਗੰਭੀਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ ਜਿਸ ਨੇ ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ ਕਰਫਿਊ ਲਗਾਇਆ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਦੇ ਨਤੀਜੇ ਵਜੋਂ ਕਾਫ਼ੀ ਹੱਦ ਤੱਕ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਹੈ ਅਤੇ ਇਸ ਤੋਂ ਇਲਾਵਾ, ਇਹ ਯਕੀਨੀ ਬਣਾਉਣ ਲਈ ਕਿ ਆਮ ਲੋਕਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਜਰੂਰਤਾਂ ਪੂਰੀਆਂ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ, ਉਨ੍ਹਾਂ ਨੂੰ ਜ਼ਰੂਰੀ ਚੀਜ਼ਾਂ ਜਿਵੇਂ ਕਿ ਦਵਾਈਆਂ, ਫਲ, ਸਬਜ਼ੀਆਂ, ਦੁੱਧ ਦੀ ਘਰ-ਘਰ ਸਪਲਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਮਾਜ ਦੇ ਕਮਜ਼ੋਰ ਅਤੇ ਗਰੀਬ ਵਰਗ ਨਾਲ ਸਬੰਧਤ ਲੋਕਾਂ ਦੀ ਸਥਿਤੀ ਪ੍ਰਤੀ ਦਿਆਲੂ ਦ੍ਰਿਸ਼ਟੀਕੋਣ ਲੈਂਦਿਆਂ, ਆਟਾ, ਚਾਵਲ, ਦਾਲ, ਘਿਓ ਆਦਿ ਵਾਲੇ ਰਾਸ਼ਨ ਅਤੇ ਭੋਜਨ ਪੈਕਟ ਵੰਡੇ ਜਾ ਰਹੇ ਹਨ।ਮੰਤਰੀ ਨੇ ਅੱਗੇ ਕਿਹਾ ਕਿ ਹੁਣ ਤੱਕ ਰਾਜ ਵਿੱਚ ਕੁੱਲ 284431 ਵਿਅਕਤੀਆਂ ਦੇ ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 5056 ਪਾਜੇਟਿਵ ਪਾਏ ਗਏ ਹਨ ਜਦੋਂਕਿ ਕੁੱਲ 3320 ਵਿਅਕਤੀ ਠੀਕ ਹੋਏ ਹਨ।ਸ. ਸਿੱਧੂ ਨੇ ਇਹ ਵੀ ਕਿਹਾ ਕਿ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਮੁਹਿੰਮ ਭਵਿੱਖ ਵਿੱਚ ਵੀ ਪੂਰੇ ਜੋਸ਼ ਅਤੇ ਵਚਨਬੱਧਤਾ ਨਾਲ ਜਾਰੀ ਰਹੇਗੀ ਅਤੇ ਇਸ ਮੁਹਿੰਮ ਵਿਚ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਇਹ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਜਲਦੀ ਹੀ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਵਿੱਚ ਜੇਤੂ ਬਣ ਕੇ ਸਾਹਮਣੇ ਆਵੇਗਾ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD