Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਕੋਵਿਡ ਦੀ ਮੌਤ ਦਰ ਵਿੱਚ ਕਮੀ ਲਿਆਉਣ ਦੀ ਹਦਾਇਤ

ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਦੀ ਵਿਸ਼ੇਸ਼ ਦੇਖਭਾਲ ਕਰਨ ਅਤੇ ਲੋੜ ਪੈਣ 'ਤੇ ਸੂਬੇ ਦੇ ਮਾਹਿਰ ਸਮੂਹ ਦੀ ਮਦਦ ਲੈਣ ਲਈ ਕਿਹਾ

Web Admin

Web Admin

5 Dariya News

ਚੰਡੀਗੜ੍ਹ , 28 Jun 2020

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਕੋਵਿਡ-19 ਤੋਂ ਲੋਕਾਂ ਦੀ ਜਾਨ ਬਚਾਉਣ ਵੱਲ ਵਿਸ਼ੇਸ਼ ਧਿਆਨ ਕੇਂਦਰਤ ਕਰਨ ਲਈ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਐਤਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਕਿ 2.4 ਪ੍ਰਤੀਸ਼ਤ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ।ਉਨਾਂ ਕਿਹਾ ਕਿ ਮਹਾਮਾਰੀ ਫੈਲਣ ਦੇ ਮੱਦੇਨਜ਼ਰ ਹਰ ਪੰਜਾਬੀ ਦੇ ਜੀਵਨ ਨੂੰ ਬਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੋਗੀਆਂ ਦੀ ਵਿਸ਼ੇਸ਼ ਦੇਖਭਾਲ ਕਰਨ ਦੇ ਨਾਲ ਨਾਲ ਡਾ. ਕੇ.ਕੇ. ਤਲਵਾੜ ਦੀ ਪ੍ਰਧਾਨਗੀ ਵਾਲੇ ਸੂਬੇ ਦੇ ਮਾਹਿਰ ਸਮੂਹ ਸਮੇਤ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਮਾਹਿਰਾਂ ਦੀ ਮਦਦ ਲੈਣ ਦੇ ਨਿਰਦੇਸ਼ ਵੀ ਦਿੱਤੇ।ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨਾਲ ਆਪਣੀ ਪਹਿਲੀ ਵੀਡੀਓ ਕਾਨਫਰੰਸ ਮੀਟਿੰਗ ਦੌਰਾਨ ਮਾਰੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬੇ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਵਿਨੀ ਮਹਾਜਨ ਨੇ ਸੂਬੇ ਵਿੱਚ ਕੋਵਿਡ-19 ਮਾਮਲਿਆਂ ਦੀ ਵਧ ਰਹੀ ਗਿਣਤੀ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਇਹ ਹਰੇਕ ਡਿਪਟੀ ਕਮਿਸ਼ਨਰ ਦੀ ਡਿਊਟੀ ਬਣਦੀ ਹੈ ਕਿ ਉਹ ਉੱਚਿਤ ਨਿਗਰਾਨੀ ਸੁਨਿਸ਼ਚਿਤ ਕਰਨ ਅਤੇ ਨਾਲ ਹੀ ਮੌਤ ਦਰ ਨੂੰ ਰੋਕਣ  ਲਈ ਵਿਸ਼ੇਸ਼ ਯਤਨ ਕਰਨ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਸਿਹਤਯਾਬ ਹੋਏ ਮਰੀਜ਼ਾਂ ਨੂੰ ਉਨਾਂ ਦੇ ਘਰ ਭੇਜਣ ਸਬੰਧੀ ਆਪਣੀ ਤਰਫੋਂ ਪੂਰੇ ਯਤਨ ਕਰਨ ਲਈ ਵੀ ਕਿਹਾ।ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕੋਵਿਡ ਮਰੀਜ਼ ਆਪਣੇ ਖ਼ਰਚ 'ਤੇ ਨਿੱਜੀ ਹਸਪਤਾਲਾਂ ਵਿੱਚ ਜਾਣਾ ਚਾਹੁੰਦੇ ਹਨ ਤਾਂ ਉਨ੍ਰਾਂ ਨੂੰ ਜਾਣ ਦਿੱਤਾ ਜਾਵੇ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਲੋੜ ਪੈਣ 'ਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਆਪਣਾ ਖੁਦ ਦਾ ਭੋਜਨ ਆਦਿ ਮੰਗਵਾਉਣ ਦੀ ਆਗਿਆ ਦੇਣ ਲਈ ਵੀ ਕਿਹਾ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਕਰੋਨਾ ਦੀ ਟੈਸਟਿੰਗ ਸਮਰੱਥਾ ਨੂੰ ਪ੍ਰਤੀ ਦਿਨ 20,000 ਤੱਕ ਵਧਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਜਿਸ ਲਈ ਹਾਲ ਹੀ ਵਿੱਚ ਚਾਰ ਨਵੀਆਂ ਟੈਸਟਿੰਗ ਲੈਬਾਰਟਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਨਾਂ ਦੇ ਜਲਦ ਚਾਲੂ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਨਵੇਂ ਉਪਕਰਨਾਂ ਲਈ ਆਰਡਰ ਜੁਲਾਈ ਵਿੱਚ ਦਿੱਤੇ ਜਾ ਰਹੇ ਹਨ।ਮੁੱਖ ਸਕੱਤਰ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦਾ ਹਰ ਇੱਕ ਨਾਗਰਿਕ ਮਾਸਕ ਪਹਿਨ ਕੇ ਰੱਖੇ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੇ। ਉਨਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਬੰਦ ਸਥਾਨਾਂ ਵਿੱਚ ਵੱਡੇ ਇਕੱਠਾਂ ਤੋਂ ਬਚਣਾ ਬਹੁਤ ਜ਼ਰੂਰੀ ਹੈ ਅਤੇ ਅਜਿਹੀਆਂ ਸਥਿਤੀਆਂ ਵਿੱਚ ਮਾਸਕ ਹਮੇਸ਼ਾ ਪਹਿਨ ਕੇ ਰੱਖਿਆ ਜਾਵੇ। ਉਨਾਂ ਕਿਹਾ ਕਿ ਮਾਸਕ ਨਾ ਪਹਿਨਣਾ, ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਨਾ ਰੱਖਣਾ ਜਾਂ ਜਨਤਕ ਥਾਵਾਂ 'ਤੇ ਥੁੱਕਣਾ ਗੈਰ ਸਮਾਜਿਕ ਕੰਮ ਹਨ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਹਰ ਜ਼ਿਲੇ ਦੇ ਲੋਕਾਂ ਨੂੰ ਸਤਰਕ ਰਹਿਣ, ਇਹਤਿਆਤ ਵਰਤਣ ਅਤੇ ਸਿਹਤ ਮਾਹਿਰਾਂ ਦੀ ਸਲਾਹ ਦਾ ਪਾਲਣ ਕਰਨ ਲਈ ਅਪੀਲ ਕਰਨਾ ਜਾਰੀ ਰੱਖਣ।ਮੀਟਿੰਗ ਦੌਰਾਨ ਇਹ ਮਹਿਸੂਸ ਕੀਤਾ ਗਿਆ ਕਿ ਕੋਵਿਡ ਦੀ ਲਾਗ ਤੋਂ ਪ੍ਰਭਾਵਿਤ ਵਿਅਕਤੀਆਂ ਨਾਲ ਜੁੜੀ ਨਾ ਪੱਖੀ ਧਾਰਨਾ ਨੂੰ ਦੂਰ ਕਰਨ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ। ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਕਿਸੇ ਵੀ ਹੋਰ ਬਿਮਾਰੀ ਦੀ ਤਰਾਂ ਹੀ ਹੈ ਜਿੱਥੇ ਲੋਕਾਂ ਨੂੰ ਆਰਾਮ ਕਰਨ ਅਤੇ ਦੋ ਹਫ਼ਤੇ ਤੱਕ ਅਲੱਗ ਰੱਖਣ ਦੀ ਲੋੜ ਹੁਦੀ ਹੈ ਤਾਂ ਕਿ ਲਾਗ ਫੈਲਣ ਦਾ ਖ਼ਤਰਾ ਨਾ ਰਹੇ ਅਤੇ ਇਹ ਸੰਦੇਸ਼ ਸੂਬੇ ਦੇ ਸਾਰੇ ਲੋਕਾਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ।ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਪੀ.ਪੀ.ਈ. ਕਿੱਟਾਂ ਅਤੇ ਐਨ-95 ਮਾਸਕ ਦੀ ਕੋਈ ਕਮੀ ਨਹੀਂ ਹੈ।ਡਾ. ਕੇ.ਕੇ. ਤਲਵਾੜ, ਡਾ. ਰਾਜ ਬਹਾਦੁਰ ਅਤੇ ਡਾ. ਰਾਜੇਸ਼ ਕੁਮਾਰ ਨੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਕਦਮਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਡਾਕਟਰੀ ਸਿੱÎਖਿਆ ਅਤੇ ਖੋਜ ਡੀ.ਕੇ. ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਸ਼ਾਮਲ ਸਨ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD