Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੋਰੋਨਾ ਦੇ ਨਾਲ ਨਾਲ ਹੋਰ ਸਿਹਤ ਪ੍ਰੋਗਰਾਮਾਂ ਬਾਰੇ ਵੀ ਕੀਤੀ ਜਾਏ ਜਾਗਰੂਕਤਾ : ਡਾ. ਜਸਮੀਤ ਬਾਵਾ

Web Admin

Web Admin

5 Dariya News

ਕਪੂਰਥਲਾ , 30 Jun 2020

Last updated on: Jun 30, 2020, 00:00 IST

ਕੋਰੋਨਾ ਦੇ ਨਾਲ ਨਾਲ ਹੋਰ ਸਿਹਤ ਸੰਬੰਧੀ ਪ੍ਰੋਗਰਾਮਾਂ ਦੇ ਸੰਬੰਧ ਵਿੱਚ ਏ.ਐਨ.ਏਮਜ. ਤੇ ਆਸ਼ਾ ਵਰਕਰਾਂ ਵੱਲੋਂ ਫੀਲਡ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਕੀਤੀ ਜਾਏ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਸਿਵਲ ਹਸਪਤਾਲ ਵਿਖੇ ਏ.ਐਨ.ਏਮਜ. ਨਾਲ ਲਈ ਮੀਟਿੰਗ ਦੌਰਾਨ ਪ੍ਰਗਟ ਕੀਤੇ। ਜਿਕਰਯੋਗ ਹੈ ਕਿ ਘਰ ਘਰ ਨਿਗਰਾਨੀ ਮੁਹਿੰਮ ਤਹਿਤ ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੀਟੇਟਰਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਸੰਬੰਧ ਵਿੱਚ ਆਨਲਈਨ ਸਰਵੇ ਕੀਤਾ ਜਾ ਰਿਹਾ ਹੈ।ਇਸ ਸੰਬੰਧ ਵਿੱਚ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕਿਹਾ ਕਿ ਸਰਵੇ ਦਾ ਉਦੇਸ਼ ਕੋਵਿਡ ਦੇ ਸ਼ੱਕੀ ਮਰੀਜਾਂ ਦੀ ਸਮੇਂ ਸਿਰ ਪਛਾਣ ਕਰਨਾ, ਵਿਦੇਸ਼ਾਂ ਤੋਂ ਜਾਂ ਦੂਸਰੇ ਰਾਜਾਂ ਤੋਂ ਆਏ ਵਿਅਕਤੀਆਂ ਦੀ ਸਹੀ ਸਮੇਂ ਤੇ ਟ੍ਰੈਕਿੰਗ ਕਰਨਾ ਹੈ ਤੇ ਉਨ੍ਹਾਂ ਦੀ ਜਾਣਕਾਰੀ ਆਨਲਾਈਨ ਕਰਨਾ ਹੈ ਤਾਂ ਜੋ ਸਹੀ ਸਮੇਂ ਤੇ ਉਨ੍ਹਾਂ ਨੂੰ ਰੈਫਰ ਕੀਤਾ ਜਾ ਸਕੇ ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਏ.ਐਨ.ਏਮਜ. ਨੂੰ ਕਿਹਾ ਕਿ ਜਦ ਉਹ ਫੀਲਡ ਵਿੱਚ ਜੱਚਾ ਬੱਚਾ ਸਿਹਤ ਸਹੂਲਤਾਂ, ਟੀ.ਬੀ.ਪ੍ਰੋਗਰਾਮ, ਐਨ.ਸੀ.ਡੀ.ਪ੍ਰੋਗਰਾਮ, ਡੇਂਗੂ ਮਲੇਰੀਆ ਤੋਂ ਬਚਾਅ ਆਦਿ ਪ੍ਰਤੀ ਵੀ ਲੋਕਾਂ ਨੂੰ ਜਾਣਕਾਰੀ ਦੇਣ । ਉਨ੍ਹਾਂ ਹਾਈ ਰਿਸਕ ਏਰੀਆ ਵਿੱਚ ਫੀਲਡ ਵਿਜਿਟ ਦੌਰਾਨ ਏ.ਐਨ.ਏਮਜ. ਨੂੰ ਆਪਣਾ ਬਚਾਅ ਕਰਨ ਤੇ ਪੂਰੀ ਸਾਵਧਾਨੀ ਵਰਤਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਖੁਦ ਵੀ ਕੋਵਿਡ ਤੋਂ ਬਚਾਅ ਲਈ ਸਾਵਧਾਨੀ ਰੱਖਣੀ ਤੇ ਲੋਕਾਂ ਨੂੰ ਵੀ ਬਚਾਅ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਲੇ ਵਿੱਚ ਕਮਿਊਨਿਟੀ ਪ੍ਰਸਾਰ ਬਿਲਕੁਲ ਨਹੀਂ ਹੋਣ ਦੇਣਾ ਇਸ ਟੀਚੇ ਨੂੰ ਲੈ ਕੇ ਪੂਰੀ ਤਣਦੇਹੀ ਨਾਲ ਕੰਮ ਕਰਨਾ ਹੈ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇੰਮਊਨਿਟੀ ਵਧਾਉਣ, ਫੇਫੜੇ ਤੇ ਸਾਹ ਤੰਤਰ ਨੂੰ ਮਜਬੂਤ ਕਰਨ ਵਾਲੀਆਂ ਐਕਸਰਸਾਈਜਾਂ ਕਰਨ, ਸੰਤੁਲਤ ਭੋਜਨ ਲੈਣ ਲਈ ਵੀ ਪ੍ਰੇਰਿਆ ਜਾਏ।ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ ਨੇ ਏ.ਐਨ.ਏਮਜ. ਨੂੰ ਆਪਣਾ ਕੰਮ ਪੂਰੀ ਤਣਦੇਹੀ ਨਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਐਲ.ਐਚ.ਵੀ. ਪਰਮਜੀਤ ਕੌਰ ਵੀ ਹਾਜਰ ਸਨ।

 

Tags: Civil Surgeon Kapurthala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD