Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਕਰੋਨਾ ਵਾਇਰਸ ਪੀੜਤਾਂ ਲਈ ਪਲਾਜ਼ਮਾ ਦਾਨ ਕਰਨ ਵਾਲਿਆਂ ਦਾ ਸਨਮਾਨ

ਕੁਲਦੀਪ ਸਿੰਘ ਤੇ ਬੇਅੰਤ ਸਿੰਘ ਵਾਸੀ ਕੋਟ ਦੁੱਨਾ ਭਲਾਈ ਕਾਰਜ ਲਈ ਆਏ ਅੱਗੇ

Web Admin

Web Admin

5 Dariya News

ਬਰਨਾਲਾ , 01 Jul 2020

Last updated on: Jul 01, 2020, 00:00 IST

ਸਿਵਲ ਸਰਜਨ, ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਹੇਠ ਡਾ. ਮਨਪ੍ਰੀਤ ਸਿੰਘ ਸਿੱਧੂ ਦੀ ਪ੍ਰੇਰਨਾ ਸਦਕਾ ਕੁਲਦੀਪ ਸਿੰਘ ਅਤੇ ਬੇਅੰਤ ਸਿੰਘ ਪਿੰਡ ਕੋਟ ਦੁੱਨਾ ਜੋ ਕਿ ਕੁਝ ਸਮਾਂ ਪਹਿਲਾਂ ਕਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ, ਵੱਲੋਂ ਕਰੋਨਾ ਵਾਇਰਸ ਦੇ ਮਰੀਜ਼ਾਂ ਪਲਾਜ਼ਮਾ ਦਾਨ ਕੀਤਾ ਗਿਆ।ਸਿਵਲ ਸਰਜਨ, ਬਰਨਾਲਾ ਅਤੇ ਐਸਐਮਓ ਬਰਨਾਲਾ ਵੱਲੋਂ ਇਨ੍ਹਾਂ ਦੋਵਾਂ ਵਿਅਕਤੀਆਂ ਦਾ ਇਸ ਵਡਮੁੱਲੇ ਭਲਾਈ ਕਾਰਜ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿਵਲ ਸਰਜਨ ਨੇ ਆਖਿਆ ਕਿ ਕਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਸੰਕਟ ਦੀ ਘੜੀ ਦੌਰਾਨ ਅਜਿਹੇ ਵਿਅਕਤੀ ਮਸੀਹਾ ਹਨ। ਇਸ ਮੌਕੇ ਸਿਵਲ ਸਰਜਨ ਬਰਨਾਲਾ ਨੇ ਕਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹੋਰ ਵਿਅਕਤੀਆਂ ਨੂੰ ਵੀ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਜਾਨ ਬਚਾਉਣ ਲਈ ਪਲਾਜ਼ਮਾ ਦਾਨ ਕਰਨ ਦੀ ਅਪੀਲ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਵਿੰਗ ਵੱਲੋਂ ਸਭ ਨੂੰ ਮਿਸ਼ਨ ਫਤਿਹ ਤਹਿਤ ਕਰੋਨਾ ਵਾਇਰਸ ਤੋਂ ਬਚਾਅ ਲਈ ਦੂਜੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਡਾ. ਅਵਿਨਾਸ਼ ਬਾਂਸਲ, ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਮੁਨੀਸ਼ ਅਤੇ ਡਾ. ਅਰਮਾਨ, ਡਿਪਟੀ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD