Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰਾਸ਼ਟਰੀ ਡਾਕਟਰ ਦਿਵਸ-ਕੋਵਿਡ ਦੇ ਦੌਰ ਵਿਚ ਡਾਕਟਰ ਦੀ ਭੂਮਿਕਾ ਹੋਰ ਵੀ ਅਹਿਮ-ਸਿਵਲ ਸਰਜਨ

ਦਮ ਤੋੜਦੀ ਜ਼ਿੰਦਗੀ ਦਾ ਮਸੀਹਾ ਹੁੰਦੇ ਨੇ ਡਾਕਟਰ

Web Admin

Web Admin

5 Dariya News

ਕਪੂਰਥਲਾ , 01 Jul 2020

Last updated on: Jul 01, 2020, 00:00 IST

ਡਾਕਟਰ ਹੋਣਾ ਸਿਰਫ ਇਕ ਕੰਮ ਹੀ ਨਹੀਂ, ਬਲਕਿ ਆਪਣੇ ਪੇਸ਼ੇ ਪ੍ਰਤੀ ਇਕ ਵਚਨਬੱਧਤਾ ਵੀ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਰਾਸ਼ਟਰੀ ਡਾਕਟਰ ਦਿਵਸ ਮੌਕੇ ਸਮੂਹ ਡਾਕਟਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨਾਂ ਇਸ ਮੌਕੇ ਡਾਕਟਰ ਦਿਵਸ ’ਤੇ ਸਭਨਾਂ ਨੂੰ ਵਧਾਈ ਦਿੱਤੀ ਅਤੇ ਕੋਵਿਡ ਦੇ ਇਸ ਦੌਰ ਵਿਚ ਉਨਾਂ ਨੂੰ ਆਪਣਾ ਕੰਮ ਹੋਰ ਵੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ। ਉਨਾਂ ਕੋਵਿਡ ਦੇ ਦੌਰ ਵਿਚ ਕੰਮ ਕਰ ਰਹੇ ਸਾਡੇ ਮੈਡੀਕਲ, ਪੈਰਾ ਮੈਡੀਕਲ ਅਤੇ ਕਲੈਰੀਕਲ ਸਟਾਫ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨਾਂ ਨੂੰ ਵਿਸ਼ਵਾਸ ਹੈ ਕਿ ਸਭਨਾਂ ਦੇ ਯਤਨਾਂ ਸਦਕਾ ਅਸੀਂ ਇਸ ਵਾਇਰਸ ’ਤੇ ਜਿੱਤ ਪਾਵਾਂਗੇ। ਡਾ. ਜਸਮੀਤ ਬਾਵਾ ਨੇ ਇਹ ਵੀ ਕਿਹਾ ਕਿ ਡਾਕਟਰੀ ਪੇਸ਼ਾ ਇਕ ਅਜਿਹਾ ਪੇਸ਼ਾ ਹੈ, ਜਿਸ ਉੱਪਰ ਕਈ ਜ਼ਿੰਦਗੀਆਂ ਦੀ ਉਮੀਦ ਟਿਕੀ ਹੁੰਦੀ ਹੈ। ਉਨਾਂ ਕਿਹਾ ਕਿ ਦਮ ਤੋੜ ਰਹੀ ਜ਼ਿੰਦਗੀ ਲਈ ਡਾਕਟਰ ਕਿਸੇ ਮਸੀਹਾ ਤੋਂ ਘੱਟ ਨਹੀਂ ਹੁੰਦੇ, ਕਿਉਂਕਿ ਅਨਮੋਲ ਜਾਨ ਬਚਾਉਣ ਲਈ ਇਕ ਡਾਕਟਰ ਪੂਰੀ ਕੋਸ਼ਿਸ਼ ਕਰਦਾ ਹੈ। ਉਨਾਂ ਇਹ ਵੀ ਕਿਹਾ ਕਿ ਡਾਕਟਰ ਦਿਵਸ ਮਨਾਇਆ ਜਾਣਾ ਆਪਣੇ ਆਪ ਵਿਚ ਡਾਕਟਰਾਂ ਲਈ ਮਹੱਤਵਪੂਰਨ ਦਿਨ ਹੈ, ਕਿਉਂਕਿ ਇਹ ਦਿਨ ਉਨਾਂ ਨੂੰ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ। ਇਹੀ ਨਹੀਂ, ਚਿਕਿਤਸਾ ਜਗਤ ਵਿਚ ਇਸ ਦਿਨ ਨੂੰ ਮਨਾਏ ਜਾਣ ਦਾ ਉਦੇਸ਼ ਡਾਕਟਰੀ ਪੇਸ਼ੇ ਲਈ ਇਕ ਸਨਮਾਨ ਨੂੰ ਪ੍ਰਗਟ ਕਰਨਾ ਅਤੇ ਭਾਰਤ ਦੇ ਪ੍ਰਸਿੱਧ ਚਿਕਿਤਸਕ ਡਾਕਟਰ ਬਿਧਾਨ ਚੰਦ ਰਾਏ ਨੂੰ ਯਾਦ ਕਰਨਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਆਸ਼ਾ ਮਾਂਗਟ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜ਼ਿਲਾ ਡੈਂਟਲ ਹੈਲਥ ਅਫ਼ਸਰ ਡਾ. ਸੁਰਿੰਦਰ ਮੱਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਤਾਰਾ ਸਿੰਘ, ਡਾ. ਸੰਦੀਪ ਧਵਨ, ਡਾ. ਸੰਦੀਪ ਭੋਲਾ, ਡਾ. ਮੋਹਨਪ੍ਰੀਤ ਸਿੰਘ, ਡਾ. ਰਾਜੀਵ ਭਗਤ, ਡਾ. ਜਸਵਿੰਦਰ, ਡਾ. ਪ੍ਰੇਮ ਪਾਲ, ਡਾ. ਹਰਪ੍ਰੀਤ ਮੋਮੀ ਤੋਂ ਇਲਾਵਾ ਸੁਪਰਡੈਂਟ ਹਰੀ ਦੱਤ, ਨਰਿੰਦਰ ਸਿੰਘ ਅਤੇ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD