Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਰਜ਼ੀਆ ਸੁਲਤਾਨਾ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

Web Admin

Web Admin

5 Dariya News

ਚੰਡੀਗੜ੍ਹ , 01 Jul 2020

Last updated on: Jul 01, 2020, 00:00 IST

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਰਜ਼ੀਆ ਸੁਲਤਾਨਾ ਨੇ ਅੱਜ ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ।ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ 'ਤੇ ਤੈਨਾਤੀ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ।ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ  ਦੇ ਕੇ ਆਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਕਰਮਚਾਰੀ ਆਪੋ-ਆਪਣੇ ਦਫ਼ਤਰਾਂ 'ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਦੱਸਿਆ ਕਿ ਇਨਾਂ ਕਰਮਚਾਰੀਆਂ ਵਿੱਚੋਂ 7 ਨੂੰ ਗਰੁੱਪ ਸੀ ਅਤੇ 36 ਨੂੰ ਗਰੁੱਪ ਡੀ ਸ਼੍ਰੇਣੀ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ ਗਈ ਹੈ।ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀਮਤੀ ਜਸਪ੍ਰੀਤ ਤਲਵਾਰ, ਵਿਭਾਗ ਦੇ ਮੁਖੀ ਸ਼੍ਰੀ ਅਮਿਤ ਤਲਵਾਰ, ਡਿਪਟੀ ਡਾਇਰੈਕਟਰ (ਐਡਮਿਨ) ਡਾ. ਕਰਮਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Razia Sultana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD