Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਅੱਜ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ 6 ਨਵੇਂ ਕੋਰੋਨਾ ਪਾਜ਼ੇਟਿਵ ਮਰੀਜਾਂ ਦੀ ਹੋਈ ਪੁਸ਼ਟੀ

ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ 9 ਮਰੀਜ਼ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਅਤੇ ਇੱਕ ਮਰੀਜ਼ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੋਂ ਠੀਕ ਹੋ ਕੇ ਗਏ ਘਰ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 02 Jul 2020

Last updated on: Jul 02, 2020, 00:00 IST

ਸ ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ 144 ਸੈਂਪਲਾਂ ਦੀ ਨੇਗੇਟਿਵ ਰਿਪੋਰਟ ਆਈ ਹੈ। ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 9285 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 8543 ਦੀ ਰਿਪੋਰਟ ਨੈਗੇਟਿਵ ਅਤੇ  133 ਮਰੀਜ਼ ਪਾਜ਼ੇਟਿਵ ਹਨ, ਜਿਨਾਂ ਵਿੱਚੋਂ 123 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 10 ਕੇਸ ਐਕਟਿਵ ਹਨ ਅਤੇ 609 ਕੇਸਾਂ ਦੀ ਰਿਪੋਰਟ ਬਾਕੀ ਹੈ।  ਅੱਜ ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 237 ਸੈਂਪਲ ਲਏ ਗਏ ਹਨ। ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ 9 ਮਰੀਜ਼ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਅਤੇ ਇੱਕ ਮਰੀਜ਼ ਜਿਲਾ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੋਂ ਠੀਕ ਹੋ ਕੇ ਘਰ ਗਏ।ਜਿਲੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚਂ ਅੱਜ 144 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਜਿਲਾ ਪ੍ਰਸ਼ਾਸਣ ਦੀ ਮੁਸਤੈਦੀ ਯਤਨਾਂ ਸਦਕਾ ਸਿਹਤ ਵਿਭਾਗ  ਨੇ ਇਨਾਂ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ ਕਰਕੇ ਇਨਾਂ ਮਰੀਜਾਂ ਵਿੱਚੋਂ ਹੁਣ ਤੱਕ 123 ਮਰੀਜਾਂ ਨੂੰ ਜਲਦੀ ਠੀਕ ਕਰਕੇ ਘਰ ਭੇਜ਼ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਪਰਿਵਾਰ ਵਿੱਚ ਕਿਸੇ ਨੁੰ  ਕੋਰੋਨਾ ਦੇ ਲੱਛਣ ਦਿਸਣ ਤਾਂ ਉਸ ਨੂੰ ਛੁਪਾਓ ਨਾ, ਸਗੋਂ ਨੇੜੇ ਦੇ ਮਾਹਿਰ ਡਾਕਟਰ ਨਾਲ ਸਲਾਹ ਕਰੋ। ਉਹਨਾਂ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ  ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜ਼ੋ ਲੱਛਣ ਅਨੁਸਾਰ ਉਸ ਦੇ ਸੈਂਪਲ ਲੈ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਕੁਝ ਵਿਅਕਤੀ ਆਪਣੀ ਬਿਮਾਰੀ ਅਤੇ ਲੱਛਣਾਂ ਨੂੰ ਛੁਪਾਓਂਦੇ  ਹਨ ਨਜਰਅੰਦਾਜ਼ ਕਰਕੇ ਸਮੇਂ ਸਿਰ ਡਾਕਟਰੀ ਇਲਾਜ ਨਹੀਂ ਕਰਵਾਉਂਦੇ ਅਤੇ ਸਿਹਤ ਜ਼ਿਆਦਾ ਵਿਗੜ ਜਾਂਦੀ ਹੈ। ਉਹਨਾ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ  ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ।  ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ।   

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD