ਸ ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ 144 ਸੈਂਪਲਾਂ ਦੀ ਨੇਗੇਟਿਵ ਰਿਪੋਰਟ ਆਈ ਹੈ। ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 9285 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 8543 ਦੀ ਰਿਪੋਰਟ ਨੈਗੇਟਿਵ ਅਤੇ 133 ਮਰੀਜ਼ ਪਾਜ਼ੇਟਿਵ ਹਨ, ਜਿਨਾਂ ਵਿੱਚੋਂ 123 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 10 ਕੇਸ ਐਕਟਿਵ ਹਨ ਅਤੇ 609 ਕੇਸਾਂ ਦੀ ਰਿਪੋਰਟ ਬਾਕੀ ਹੈ। ਅੱਜ ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 237 ਸੈਂਪਲ ਲਏ ਗਏ ਹਨ। ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ 9 ਮਰੀਜ਼ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਅਤੇ ਇੱਕ ਮਰੀਜ਼ ਜਿਲਾ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੋਂ ਠੀਕ ਹੋ ਕੇ ਘਰ ਗਏ।ਜਿਲੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚਂ ਅੱਜ 144 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਜਿਲਾ ਪ੍ਰਸ਼ਾਸਣ ਦੀ ਮੁਸਤੈਦੀ ਯਤਨਾਂ ਸਦਕਾ ਸਿਹਤ ਵਿਭਾਗ ਨੇ ਇਨਾਂ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ ਕਰਕੇ ਇਨਾਂ ਮਰੀਜਾਂ ਵਿੱਚੋਂ ਹੁਣ ਤੱਕ 123 ਮਰੀਜਾਂ ਨੂੰ ਜਲਦੀ ਠੀਕ ਕਰਕੇ ਘਰ ਭੇਜ਼ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਪਰਿਵਾਰ ਵਿੱਚ ਕਿਸੇ ਨੁੰ ਕੋਰੋਨਾ ਦੇ ਲੱਛਣ ਦਿਸਣ ਤਾਂ ਉਸ ਨੂੰ ਛੁਪਾਓ ਨਾ, ਸਗੋਂ ਨੇੜੇ ਦੇ ਮਾਹਿਰ ਡਾਕਟਰ ਨਾਲ ਸਲਾਹ ਕਰੋ। ਉਹਨਾਂ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜ਼ੋ ਲੱਛਣ ਅਨੁਸਾਰ ਉਸ ਦੇ ਸੈਂਪਲ ਲੈ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਕੁਝ ਵਿਅਕਤੀ ਆਪਣੀ ਬਿਮਾਰੀ ਅਤੇ ਲੱਛਣਾਂ ਨੂੰ ਛੁਪਾਓਂਦੇ ਹਨ ਨਜਰਅੰਦਾਜ਼ ਕਰਕੇ ਸਮੇਂ ਸਿਰ ਡਾਕਟਰੀ ਇਲਾਜ ਨਹੀਂ ਕਰਵਾਉਂਦੇ ਅਤੇ ਸਿਹਤ ਜ਼ਿਆਦਾ ਵਿਗੜ ਜਾਂਦੀ ਹੈ। ਉਹਨਾ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ।