Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਨੂੰ ਕੋਵਿਡ ਮੁਕਤ ਕਰਨ ਤੇ ਲੋਕ ਹਾਗਰੂਕਤਾ ਲਈ ਆਂਗਨਵਾੜੀ ਵਰਕਰਾਂ ਨੇ ਚਲਾਈ ਵਿਸ਼ੇਸ਼ ਮੁਹਿੰਮ

ਘਰ-ਘਰ ਜਾ ਕੇ ਮੂੰਹ ਤੇ ਮਾਸਕ ਲਾਉਣ, ਸਮਾਜਿਕ ਦੂਰੀ ਰੱਖਣ ਤੇ ਵਾਰ-ਵਾਰ ਹੱਥ ਧੋਣ ਲਈ ਕੀਤਾ ਪ੍ਰੇਰਿਤ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 02 Jul 2020

Last updated on: Jul 02, 2020, 00:00 IST

ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਵਿਡ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਅੱਜ ਜ਼ਿਲ੍ਹੇ ਭਰ ’ਚ ਆਂਗਨਵਾੜੀ ਵਰਕਰਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਅਗਵਾਈ ’ਚ ਵਿਸ਼ੇਸ਼ ਮੁਹਿੰਮ ਚਲਾਈ।ਸੀ ਡੀ ਪੀ ਓ ਪੂਰਨ ਪੰਕਜ ਸ਼ਰਮਾ ਅਤੇ ਜਸਵਿੰਦਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ  ਡਾ. ਸ਼ੇਨਾ ਅਗਰਵਾਲ ਵੱਲੋਂ ਕੀਤੀਆਂ ਹਦਾਇਤਾਂ ਅਨੁਸਾਰ ਅੱਜ ਮਿਸ਼ਨ ਫ਼ਤਿਹ ਤਹਿਤ ਆਂਗਨਵਾੜੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਰਕਰਾਰ ਰੱਖਣ ਅਤੇ ਆਪਣੇ ਹੱਥ ਨੂ ਵਾਰ-ਵਾਰ ਧੋਣ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਉਨ੍ਹਾਂ ਘਰਾਂ ਜਿੱਥੇ 65 ਸਾਲ ਤੋਂ ਉੱਪਰ ਦੇ ਬਜ਼ੁਰਗ ਅਤੇ 10 ਸਾਲ ਤੋਂ ਘੱਟ ਦੇ ਬੱਚੇ, ਗਰਭਵਤੀ ਮਹਿਲਾਵਾਂ ਅਤੇ ਪੁਰਾਣੀਆਂ ਬਿਮਾਰੀਆਂ ਨਾਲ ਪੀੜਤ ਮੌਜੁਦ ਸਨ, ਨੂੰ ਕੋਵਿਡ ਦੌਰਾਨ ਘਰ ਤੋਂ ਬਹੁਤ ਹੀ ਜ਼ਰੂਰੀ ਹਾਲਤਾਂ ’ਚ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ।ਜ਼ਿਕਰਯੋਗ ਹੈ ਕਿ ਆਂਗਨਵਾੜੀ ਵਰਕਰਾਂ ਕੋਵਿਡ-19 ਖ਼ਿਲਾਫ਼ ਜੰਗ ਦੀ ਸ਼ੁਰੂਆਤ ਤੋਂ ਹੀ ਜ਼ਿਲ੍ਹੇ ’ਚ ਮਹੱਤਵਪੂਰਣ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਵੱਲੋਂ ਸ਼ੁਰੂਆਤੀ ਤੌਰ ’ਤੇ ਵਿਦੇਸ਼ ਤੋਂ ਪਰਤੇ ਵਿਅਕਤੀਆਂ ਨੂੰ ਘਰਾਂ ’ਚ ਇਕਾਂਤਵਾਸ ਕਰਨ ’ਚ ਜਿੱਥੇ ਮੋਹਰੀ ਭੂਮਿਕਾ ਨਿਭਾਈ ਗਈ ਉੱਥੇ ਬਾਅਦ ਵਿੱਚ ਲਾਕਡਾਊਨ ’ਚ ਮਿਲੀਆਂ ਛੋਟਾਂ ਅਤੇ ਅਨਲਾਕ ਪ੍ਰਕਿਰਿਆ ਦੌਰਾਨ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਦੇ ਕਿਸੇ ਵੀ ਪਿੰਡ ’ਚ ਆਉਣ ਵਾਲੇ ਵਿਅਕਤੀਆਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰੰਤਰ ਸੂਚਨਾ ਦਿੱਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਨ੍ਹਾਂ ਆਂਗਨਵਾੜੀ ਵਰਕਰਾਂ ਨੂੰ ਕੋਵਿਡ ਖ਼ਿਲਾਫ਼ ਲੜਾਈ ਦੀਆਂ ਜੰਗਜੂ ਕਰਾਰ ਦਿੰਦਿਆਂ ਕਿਹਾ ਕਿ ਅਸਲ ਲੜਾਈ ਜ਼ਮੀਨ ’ਤੇ ਲੜੀ ਜਾਂਦੀ ਹੈ ਅਤੇ ਇਹ ਵਰਕਰਾਂ ਸਾਡੀਆਂ ‘ਫੁੱਟ ਸੋਲਜਰ’ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਇਨ੍ਹਾਂ ਆਂਗਨਵਾੜੀ ਵਰਕਰਾਂ ਦੀਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਆਉਂਦੀਆਂ ਰਿਪੋਰਟਾਂ ਦਾ ਜਦੋਂ ਉਹ ਮੁਲਾਂਕਣ ਕਰਦੇ ਹਨ ਤਾਂ ਇਸ ਗੱਲ ’ਚ ਮਾਣ ਮਹਿਸੂਸ ਕਰਦੇ ਹਨ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਮੁਕਾਬਲੇ ਇਸ ਮਹਾਂਮਾਰੀ ਤੋਂ ਬਚਾਉਣ ’ਚ ਇਨ੍ਹਾਂ ਦਾ ਵਿਸ਼ੇਸ਼ ਯੋਗਾਦਨ ਰਿਹਾ ਹੈ।ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਿਹ ’ਚ ਜਿਸ ਤਰ੍ਹਾਂ ਜ਼ਿਲ੍ਹੇ ਦੇ ਸਾਰੇ ਵਿਭਾਗ ਸਿਰ ਜੋੜ ਕੇ ਕੰਮ ਕਰ ਰਹੇ ਹਨ, ਉਸ ਤੋਂ ਉਨ੍ਹਾਂ ਨੂੰ ਪੂਰਣ ਵਿਸ਼ਵਾਸ਼ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਇਸ ਬਿਮਾਰੀ ਤੋਂ ਜਲਦ ਮੁਕਤ ਹੋਣ ’ਚ ਸਫ਼ਲਤਾ ਪ੍ਰਾਪਤ ਕਰ ਲਵੇਗਾ।

 

Tags: Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD