Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕਿਸਾਨ ਖੇਤੀ ਸਮੱਗਰੀ ਖ੍ਰੀਦਣ ਉਪਰੰਤ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਠਾਨਕੋਟ ਦੇ ਕਸਬਾ ਘਰੋਟਾ ਵਿੱਚ ਬੀਜ, ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ।

Web Admin

Web Admin

5 Dariya News

ਪਠਾਨਕੋਟ , 03 Jul 2020

Last updated on: Jul 03, 2020, 00:00 IST

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਬਲਾਕ ਪਠਾਨਕੋਟ ਦੇ ਘਰੋਟਾ ਕਸਬੇ ਵਿੱਚ ਸਥਿਤ ਬੀਜ,ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ(ਜਕ), ਡਾ.ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ(ਪੌਦ ਸੁਰੱਖਿਆ),ਸ਼੍ਰੀ ਸੁਭਾਸ਼ ਚੰਦਰ, ਮਨਦੀਪ ਹੰਸ ਦੇ ਆਧਾਰਤ ਵਿਸ਼ੇਸ਼ ਟੀਮ ਵੱਲੋਂ ਖੇਤੀ ਸਮੱਗਰੀ ਵਿਸ਼ੇਸ਼ ਕਰਕੇ ਨਦੀਨਨਾਸ਼ਕਾਂ ਅਤੇ ਬੀਜਾਂ  ਦੀ ਵਿਕਰੀ ਸੰਬੰਧੀ ਜ਼ਰੂਰੀ ਰਿਕਾਰਡ ਦੇ ਨਿਰੀਖਣ ਵੀ ਕੀਤਾ ਗਿਆ।ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਸਮੂਹ ਡੀਲਰਾਂ ਕੋਲ ਜ਼ਰੂਰਤ ਅਨੁਸਾਰ ਖਾਦ ਅਤੇ ਨਦੀਨਨਾਸ਼ਕਾਂ ਦਾ ਸਟਾਕ ਉਪਲਬਧ ਹੈ ਅਤੇ ਕਿਸੇ ਕਿਸਮ ਦੀ ਕਿਸਾਨਾਂ ਨੂੰ ਮੁਸ਼ਕਲ ਪੇਸ਼ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਬੀਜ ਅਤੇ ਖਾਦਾਂ ਦੇ ਨਮੂਨੇ ਭਰੇ ਗਏ ਹਨ। ਉਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਕਿਸਾਨਾਂ ਨੂੰ ਉੱਚ ਮਿਆਰੀ ਅਤੇ ਵਾਜ਼ਬ ਰੇਟਾਂ ਤੇ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ,ਜਿਸ ਤਹਿਤ ਖਾਦਾਂ,ਕੀਟਨਾਸ਼ਕ ਅਤੇ ਬੀਜ ਦੀ ਵਿਕਰੀ ਤੇ ਕਰੜੀ ਨਿਗਾਹ ਰੱਖੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਸਮੂਹ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਕਿਸੇ ਵੀ ਖੇਤੀ ਸਮੱਗਰੀ ਵੇਚਣ ਉਪਰੰਤ ਬਿੱਲ ਜ਼ਰੂਰ ਦਿੱਤਾ ਜਾਵੇ। ਡਾ. ਅਮਰੀਕ ਸਿੰਘ ਨੇ ਖਾਦ ਅਤੇ ਨਦੀਨਨਾਸ਼ਕ  ਵਿਕ੍ਰੇਤਾਵਾਂ ਨੂੰ ਸਖਤ ਤਾੜਨਾਂ ਕਰਦਿਆਂ ਕਿਹਾ ਕਿ ਜੋ ਖਾਦ,ਬੀਜ ਜਾਂ ਕੀਟਨਾਸ਼ਕ  ਵਿਕ੍ਰੇਤਾ ਬਗੈਰ ਅਧਿਕਾਰਿਤ ਪੱਤਰ ਲਾਇਸੰਸ਼ ਵਿੱਚ ਦਰਜ (ਅਡੀਸ਼ਨ) ਕਰਵਾਏ ਖੇਤੀ ਸਮੱਗਰੀ ਦੀ ਵਿਕਰੀ ਕਰਨਗੇ,ਉਨਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਉਨਾਂ ਕਿਹਾ ਕਿ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੁਆਰਾ ਖੇਤੀ ਸਮੱਗਰੀ ਦੀ ਵਿਕਰੀ ਕਰਨ ਉਪਰਮਤ ਪੱਕਾ ਬਿੱਲ ਦੇਣਾ ਜ਼ਰੂਰੀ ਹੁੰਦਾ ਹੈ,ਜੇਕਰ ਕੋਈ ਡੀਲਰ ਪੱਕਾ ਬਿੱਲ ਦੇਣ ਤੋਂ ਬਿਨਾਂ ਖੇਤੀ ਸਮੱਗਰੀ ਵੇਚਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਿਸ ਦਾ ਉਹ ਆਪ ਜਿੰਮੇਵਾਰ ਹੋਵੇਗਾ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਲਾਇਸੰਸਧਾਰਕ ਦੁਕਾਨਦਾਰਾਂ ਤੋਂ ਹੀ ਖੇਤੀ ਸਮਗਰੀ ਦੀ ਖ੍ਰੀਦ ਕਰਨ ਅਤੇ ਖ੍ਰੀਦ ਕਰਨ ਉਪਰੰਤ ਬਿੱਲ ਜ਼ਰੂਰੁ ਲੈਣ ,ਜੇਕਰ ਕੋਈ ਦੁਕਾਨਦਾਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ਵਿੱਚ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਖੇਤੀ ਸਮੱਗਰੀ ਵਿਕ੍ਰੇਤਾ ਖ੍ਰੀਦਦਾਰ ਕਿਸਾਨਾਂ ਨੂੰ ਬਿੱਲ ਨਹੀਂ ਦਿੰਦਾ ਤਾਂ ਸਮਝਣਾ ਚਾਹੀਦਾ ਹੈ ਕਿ ਜਾਂ ਤਾਂ ਖੇਤੀ ਸਮੱਗਰੀ ਗੈਰ ਮਿਆਰੀ ਹੈ ਜਾਂ ਰੇਟ ਵੱਧ ਲਗਾਇਆ ਜਾ ਰਿਹਾ ਹੈ ਜਾਂ ਅਣਅਧਿਕਾਰਿਤ ਤੌਰ ਤੇ ਵੇਚੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਕਰ ਬਿਨਾਂ ਬਿੱਲ ਤੋਂ ਖ੍ਰੀਦੀ ਖੇਤੀ ਸਮੱਗਰੀ ਦੀ ਵਰਤੋਂ ਕਰਕੇ ਕਿਸਾਨ ਦਾ ਨੁਕਸਾਨ ਹੂੰਦਾ ਹੈ ਤਾਂ ਬਿੱਲ ਦੀ ਅਣਹੋਦ ਕਾਰਨ ਨੁਕਸਾਨ ਦੀ ਭਰਪਾਈ ਕਰਨੀ ਅਤੇ ਕਾਨੂੰਨੀ ਕਾਰਵਾਈ ਕਰਨੀ ਮੁਸ਼ਕਲ ਹੋ ਜਾਂਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਲਵਾਈ ਦਾ ਕੰਮ ਤਕਰੀਬਨ 90 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਆਉਂਦੇ ਕੁਝ ਦਿਨਾਂ ਦੌਰਾਨ ਝੋਨੇ ੳਤੇ ਬਾਸਮਤੀ ਦੀ ਲਵਾਈ ਮੁਕੰਮਲ ਹੋ ਜਾਵੇਗੀ। ਉਨਾਂ ਕਿਹਾ ਕਿ ਇਸ ਵਾਰ ਮਜ਼ਦੂਰਾਂ ਦੀ ਘਾਟ ਨੂੰ ਮੁੱਖ ਰੱਖਦਿਆਂ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵੱਲ ਕਾਫੀ ਉਤਸਾਹ ਦਿਖਾਇਆ ਗਿਆ ਹੈ।   

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD